AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Shocking Video: ਪਤੀ-ਪਤਨੀ ਕਰ ਰਹੇ ਸਨ ਡਿਨਰ ਦੀ ਤਿਆਰੀ, ਉਦੋਂ ਹੀ ਕੰਧ ਤੋੜ ਕੇ ਘਰ ਵਿੱਚ ਆ ਵੜ੍ਹੀ ਕਾਰ; ਭਿਆਨਕ ਹਾਦਸੇ ਦਾ VIDEO ਵਾਇਰਲ

Car Crashs Into Home in Arizona: ਅਮਰੀਕਾ ਦੇ ਐਰੀਜ਼ੋਨਾ ਦੇ ਫੀਨਿਕਸ ਸ਼ਹਿਰ ਵਿੱਚ ਲੂ-ਕੰਡੇ ਖੜੇ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ 'ਚ ਦੋਵੇਂ ਪਤੀ-ਪਤਨੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਜਦੋਂ ਇਹ ਹਾਦਸਾ ਵਾਪਰਿਆ, ਉਸ ਸਮੇਂ ਪਤੀ-ਪਤਨੀ ਤੋਂ ਇਲਾਵਾ ਚਾਰ ਪਾਲਤੂ ਕੁੱਤੇ ਵੀ ਘਰ ਵਿੱਚ ਮੌਜੂਦ ਸਨ।

Shocking Video: ਪਤੀ-ਪਤਨੀ ਕਰ ਰਹੇ ਸਨ ਡਿਨਰ ਦੀ ਤਿਆਰੀ, ਉਦੋਂ ਹੀ ਕੰਧ ਤੋੜ ਕੇ ਘਰ ਵਿੱਚ ਆ ਵੜ੍ਹੀ ਕਾਰ; ਭਿਆਨਕ ਹਾਦਸੇ ਦਾ VIDEO ਵਾਇਰਲ
ਕੰਧ ਤੋੜ ਕੇ ਘਰ ‘ਚ ਜਾ ਵੜੀ ਕਾਰ
tv9-punjabi
| Updated On: 04 Sep 2024 14:59 PM IST
Share

ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ‘ਚ ਤੇਜ਼ ਰਫਤਾਰ ਕਾਰ ਦੀ ਤਬਾਹੀ ਦੇਖਣ ਨੂੰ ਮਿਲੀ ਹੈ। ਵੀਡੀਓ ਵਿੱਚ ਨਜ਼ਰ ਆ ਰਿਹਾ ਹੈ ਕਿ ਇੱਕ ਕਪਲ ਰਾਤ ਦੇ ਖਾਣੇ ਦੀ ਤਿਆਰੀ ਕਰ ਰਿਹਾ ਸੀ, ਉਸੇ ਵੇਲ੍ਹੇ ਇੱਕ ਬੇਕਾਬੂ ਕਾਰ ਘਰ ਦੀ ਕੰਧ ਤੋੜ ਕੇ ਅੰਦਰ ਵੜ ਆਉਂਦੀ ਹੈ। ਇਹ ਘਟਨਾ ਸੱਚਮੁੱਚ ਬਹੁਤ ਡਰਾਉਣੀ ਅਤੇ ਦਿਲ ਦਹਿਲਾ ਦੇਣ ਵਾਲੀ ਹੈ।

ਡਰਾਉਣ ਵਾਲੀ ਇਹ ਘਟਨਾ ਅਮਰੀਕਾ ਦੇ ਐਰੀਜ਼ੋਨਾ ਸੂਬੇ ਦੇ ਫੀਨਿਕਸ ‘ਚ ਵਾਪਰੀ, ਜਿਸ ‘ਚ ਪਤੀ-ਪਤਨੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਪਤੀ-ਪਤਨੀ ਤੋਂ ਇਲਾਵਾ ਉਨ੍ਹਾਂ ਦੇ ਚਾਰ ਪਾਲਤੂ ਕੁੱਤੇ ਵੀ ਘਰ ‘ਚ ਮੌਜੂਦ ਸਨ। ਇਹ ਸਾਰੀ ਘਟਨਾ ਘਰ ‘ਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ, ਜਿਸ ਦੀ ਖੌਫਨਾਕ ਫੁਟੇਜ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਉਸ ਭਿਆਨਕ ਪਲ ਨੂੰ ਯਾਦ ਕਰਦਿਆਂ ਜੋੜੇ ਨੇ ਕਿਹਾ, ‘ਅਜਿਹਾ ਮਹਿਸੂਸ ਹੋਇਆ ਜਿਵੇਂ ਕਿਸੇ ਨੇ ਬੰਬ ਫੋੜ ਦਿੱਤਾ ਹੋਵੇ। ਅਸੀਂ ਖੁਸ਼ਕਿਸਮਤ ਸੀ ਕਿ ਅਸੀਂ ਜ਼ਿੰਦਾ ਹਾਂ।’ ਵਾਇਰਲ ਹੋਈ ਵੀਡੀਓ ਕਲਿੱਪ ਵਿਚ ਦੇਖਿਆ ਜਾ ਸਕਦਾ ਹੈ ਕਿ ਜਦੋਂ ਇਕ ਕਾਰ ਕੰਧ ਤੋੜ ਕੇ ਅੰਦਰ ਦਾਖਲ ਹੋਈ ਤਾਂ ਸ਼ਖਸ਼ ਨੇ ਮੇਜ਼ ‘ਤੇ ਖਾਣਾ ਰੱਖਿਆ ਹੀ ਸੀ। ਡਰੇ ਹੋਏ ਜੋੜੇ ਨੇ ਕਿਹਾ, ਸਾਨੂੰ ਲੱਗਿਆ ਕਿ ਅਸੀਂ ਨਹੀਂ ਬਚਾਂਗੇ। ਸਭ ਕੁਝ ਖਤਮ ਹੋ ਗਿਆ ਹੈ। ਸਭ ਕੁਝ ਇੰਨੀ ਤੇਜ਼ੀ ਨਾਲ ਹੋਇਆ ਕਿ ਕਿਸੇ ਨੂੰ ਵੀ ਸੰਭਲਣ ਦਾ ਮੌਕਾ ਤੱਕ ਨਹੀਂ ਮਿਲਿਆ।

ਇੱਥੇ ਦੇਖੋ ਭਿਆਨਕ ਹਾਦਸੇ ਦੀ ਵੀਡੀਓ

ਇਸ ਅਜੀਬੋ-ਗਰੀਬ ਹਾਦਸੇ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਫੈਲ ਗਈ। ਦੋਸ਼ੀ ਕਾਰ ਚਾਲਕ ਦੀ ਪਛਾਣ 18 ਸਾਲਾ ਸਬਰੀਨਾ ਰਿਵੇਰਾ ਵਜੋਂ ਹੋਈ ਹੈ, ਜੋ ਸ਼ਰਾਬ ਦੇ ਨਸ਼ੇ ‘ਚ ਸੀ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜੋੜੇ ਦਾ ਕਹਿਣਾ ਹੈ ਕਿ ਇਸ ਘਟਨਾ ਨਾਲ ਉਨ੍ਹਾਂ ਦੇ ਘਰ ਦਾ ਕਾਫੀ ਨੁਕਸਾਨ ਹੋਇਆ ਹੈ। ਇਸ ਦੀ ਮੁਰੰਮਤ ਲਈ 20 ਲੱਖ ਰੁਪਏ ਤੱਕ ਦਾ ਖਰਚਾ ਆ ਸਕਦਾ ਹੈ। ਉੱਧਰ, ਸੋਸ਼ਲ ਮੀਡੀਆ ਯੂਜ਼ਰਸ ਹਾਦਸੇ ਦੀ ਵੀਡੀਓ ਨੂੰ ਦੇਖ ਕੇ ਹੈਰਾਨੀ ਪ੍ਰਗਟ ਕਰ ਰਹੇ ਹਨ।

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...