AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video: Instagram Reel ਬਣਾਉਣ ਦੇ ਚੱਕਰ ‘ਚ ਗਈ ਸਨੈਕ ਕੈਚਰ ਦੀ ਜਾਨ, ਕੋਬਰਾ ਨੇ ਕਈ ਵਾਰ ਡੰਗਿਆ

Snake Catcher Death: ਓਡੀਸ਼ਾ ਦੇ ਪੁਰੀ ਵਿੱਚ ਸੋਸ਼ਲ ਮੀਡੀਆ Reel ਲਈ ਵੀਡੀਓ ਸ਼ੂਟ ਕਰਦੇ ਸਮੇਂ ਕੋਬਰਾ ਦੇ ਡੰਗਣ ਕਾਰਨ ਸਨੈਕ ਕੈਚਰ ਤਪਨ ਕੁਮਾਰ ਪ੍ਰਧਾਨ ਦੀ ਮੌਤ ਹੋ ਗਈ। ਇਸ ਖੌਫ਼ਨਾਕ ਘਟਨਾ ਦੀ ਵੀਡੀਓ ਵਾਇਰਲ ਹੋ ਰਹੀ ਹੈ।

Viral Video: Instagram Reel ਬਣਾਉਣ ਦੇ ਚੱਕਰ 'ਚ ਗਈ ਸਨੈਕ ਕੈਚਰ ਦੀ ਜਾਨ, ਕੋਬਰਾ ਨੇ ਕਈ ਵਾਰ ਡੰਗਿਆ
ਕੋਬਰਾ ਨਾਲ ਵੀਡੀਓ ਬਣਾਉਂਦੇ ਸਮੇਂ ਦਰਦਨਾਕ ਹਾਦਸਾ
tv9-punjabi
| Published: 12 Oct 2026 11:45 AM IST
Share

ਸੋਸ਼ਲ ਮੀਡੀਆ ‘ਤੇ ਰਾਤੋ-ਰਾਤ ਮਸ਼ਹੂਰ ਹੋਣ ਅਤੇ Likes-Views ਹਾਸਲ ਕਰਨ ਦੀ ਚਾਹਤ ਹੁਣ ਜਾਨਲੇਵਾ ਸਾਬਤ ਹੋ ਰਹੀ ਹੈ। ਓਡੀਸ਼ਾ ਦੇ ਪੁਰੀ ਜ਼ਿਲ੍ਹੇ ਤੋਂ ਇੱਕ ਬੇਹੱਦ ਦਰਦਨਾਕ ਅਤੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ Instagram ‘ਤੇ ਵੀਡੀਓ ਬਣਾਉਣ ਦੇ ਚੱਕਰ ਵਿੱਚ ਇੱਕ ਜਾਣੇ-ਪਛਾਣੇ ਸਨੈਕ ਕੈਚਰ ਦੀ ਜਾਨ ਚਲੀ ਗਈ। ਸ਼ੌਕ ਅਤੇ ਰੋਮਾਂਚ ਦੇ ਨਾਂ ‘ਤੇ ਖ਼ਤਰਨਾਕ ਜੰਗਲੀ ਜੀਵਾਂ ਨਾਲ ਖਿਲਵਾੜ ਕਰਨਾ ਕਿਸ ਹੱਦ ਤੱਕ ਭਾਰੀ ਪੈ ਸਕਦਾ ਹੈ, ਇਹ ਘਟਨਾ ਇਸ ਦੀ ਇੱਕ ਡਰਾਉਣੀ ਮਿਸਾਲ ਬਣ ਗਈ ਹੈ।

ਸੋਸ਼ਲ ਮੀਡੀਆ ਦਾ ਸ਼ੌਕ ਬਣਿਆ ਮੌਤ ਦਾ ਫ਼ਰਮਾਨ

ਮੀਡੀਆ ਰਿਪੋਰਟਾਂ ਅਨੁਸਾਰ, ਪੁਰੀ ਸਦਰ ਥਾਣਾ ਖੇਤਰ ਦੇ ਕਾਂਥਾਪੁਰ ਪਿੰਡ ਦੇ ਰਹਿਣ ਵਾਲੇ 28 ਸਾਲਾ ਤਪਨ ਕੁਮਾਰ ਪ੍ਰਧਾਨ ਜ਼ਹਿਰੀਲੇ ਸੱਪਾਂ ਨੂੰ ਰੈਸਕਿਊ ਕਰਨ ਅਤੇ ਉਨ੍ਹਾਂ ਨਾਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾਉਣ ਲਈ ਜਾਣੇ ਜਾਂਦੇ ਸਨ। ਸ਼ੁੱਕਰਵਾਰ ਦੁਪਹਿਰ ਨੂੰ ਉਹ ਆਪਣੇ ਘਰ ਦੇ ਵਰਾਂਡੇ ਵਿੱਚ ਬੈਠ ਕੇ ਇੱਕ ਖ਼ਤਰਨਾਕ ਕੋਬਰਾ ਨਾਲ Instagram Reel ਸ਼ੂਟ ਕਰ ਰਹੇ ਸਨ। ਸ਼ੂਟਿੰਗ ਦੌਰਾਨ ਉਹ ਸੱਪ ਨੂੰ ਸੰਭਾਲ ਰਹੇ ਸਨ ਕਿ ਅਚਾਨਕ ਕੋਬਰਾ ਹਮਲਾਵਰ ਹੋ ਗਿਆ ਅਤੇ ਉਸ ਨੇ ਤਪਨ ਦੀਆਂ ਉਂਗਲਾਂ, ਕੂਹਣੀ ਅਤੇ ਬਾਂਹ ਦੇ ਉੱਪਰਲੇ ਹਿੱਸੇ ‘ਤੇ ਕਈ ਵਾਰ ਡੰਗ ਮਾਰ ਦਿੱਤੇ।

ਹਸਪਤਾਲ ਲਿਜਾਂਦੇ ਸਮੇਂ ਵਿਗੜੀ ਹਾਲਤ

ਘਟਨਾ ਤੋਂ ਬਾਅਦ ਪਰਿਵਾਰ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਪਰਿਵਾਰਕ ਮੈਂਬਰ ਤੁਰੰਤ ਉਨ੍ਹਾਂ ਨੂੰ ਨੇੜਲੇ ਹਸਪਤਾਲ ਲੈ ਗਏ। ਹਾਲਾਂਕਿ, ਜ਼ਹਿਰ ਤੇਜ਼ੀ ਨਾਲ ਫੈਲਣ ਕਾਰਨ ਉਨ੍ਹਾਂ ਦੀ ਹਾਲਤ ਲਗਾਤਾਰ ਗੰਭੀਰ ਹੁੰਦੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਪੁਰੀ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਅਚਾਨਕ ਵਾਪਰੇ ਹਾਦਸੇ ਕਾਰਨ ਮ੍ਰਿਤਕ ਦਾ ਪਰਿਵਾਰ ਸਦਮੇ ਵਿੱਚ ਹੈ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਪੁਲਿਸ ਜਾਂਚ ਅਤੇ ਸੁਰੱਖਿਆ ‘ਤੇ ਉੱਠੇ ਵੱਡੇ ਸਵਾਲ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦਰਦਨਾਕ ਹਾਦਸੇ ਨੇ ਸੋਸ਼ਲ ਮੀਡੀਆ ‘ਤੇ Likes ਅਤੇ Views ਹਾਸਲ ਕਰਨ ਲਈ ਖ਼ਤਰਨਾਕ ਜੀਵਾਂ ਨਾਲ ਸਟੰਟ ਕਰਨ ਦੇ ਰੁਝਾਨ ‘ਤੇ ਇੱਕ ਵਾਰ ਫਿਰ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਜੰਗਲੀ ਜੀਵਾਂ ਦੇ ਮਾਹਰਾਂ ਦਾ ਕਹਿਣਾ ਹੈ ਕਿ ਬਿਨਾਂ ਸਿਖਲਾਈ, ਸੁਰੱਖਿਆ ਉਪਕਰਨਾਂ ਅਤੇ ਪੇਸ਼ੇਵਰ ਨਿਯਮਾਂ ਦੀ ਪਾਲਣਾ ਕੀਤੇ ਜ਼ਹਿਰੀਲੇ ਸੱਪਾਂ ਨੂੰ ਛੂਹਣਾ ਜਾਂ ਉਨ੍ਹਾਂ ਨਾਲ ਵੀਡੀਓ ਬਣਾਉਣਾ ਸਿੱਧੇ ਤੌਰ ‘ਤੇ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾਉਣ ਦੇ ਬਰਾਬਰ ਹੈ।

ਇੱਥੇ ਦੇਖੋ ਵਾਇਰਲ ਵੀਡੀਓ

Follow Us
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ...
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ...
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ...
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?...
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ...
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......