AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

OMG: ਸੱਪ ਨੇ ਬੱਚੇ ਦੇ ਹੱਥਾਂ ਨੂੰ ਹੱਥਕੜੀ ਵਾਂਗ ਜਕੜਿਆ, ਬਚਾਉਣ ਦੀ ਥਾਂ ਪਰਿਵਾਰ ਬਣਾਉਂਦਾ ਰਿਹਾ ਵੀਡੀਓ!

Viral Video: ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਸੱਪ ਨੇ ਬੱਚੇ ਦੇ ਹੱਥਾਂ ਦੁਆਲੇ ਆਪਣੇ ਆਪ ਨੂੰ ਕੱਸ ਕੇ ਲਪੇਟ ਲਿਆ ਹੈ, ਅਤੇ ਮਾਸੂਮ ਬੱਚਾ ਆਪਣੇ ਆਪ ਨੂੰ ਛੁਡਾਉਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਨੇੜੇ ਹੀ ਇਕ ਬੱਚੇ ਅਤੇ ਦੋ ਲੋਕ ਵੀ ਦਿਖਾਈ ਦਿੰਦੇ ਹਨ, ਪਰ ਉਨ੍ਹਾਂ ਵਿੱਚੋਂ ਕੋਈ ਵੀ ਮਾਸੂਮ ਬੱਚੇ ਦੀ ਮਦਦ ਨਹੀਂ ਕਰਦਾ।

OMG: ਸੱਪ ਨੇ ਬੱਚੇ ਦੇ ਹੱਥਾਂ ਨੂੰ ਹੱਥਕੜੀ ਵਾਂਗ ਜਕੜਿਆ,  ਬਚਾਉਣ ਦੀ ਥਾਂ ਪਰਿਵਾਰ ਬਣਾਉਂਦਾ ਰਿਹਾ ਵੀਡੀਓ!
tv9-punjabi
| Updated On: 16 May 2025 23:20 PM IST

ਕਈ ਵਾਰ ਅਜਿਹੇ ਵੀਡੀਓ ਇੰਟਰਨੈੱਟ ‘ਤੇ ਵਾਇਰਲ ਵੀ ਹੋ ਜਾਂਦੇ ਹਨ, ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਲਈ ਆਪਣੀਆਂ ਅੱਖਾਂ ‘ਤੇ ਵਿਸ਼ਵਾਸ ਕਰਨਾ ਮੁਸ਼ਕਲ ਹੋ ਜਾਂਦਾ ਹੈ। ਇਸ ਵੇਲੇ ਸੋਸ਼ਲ ਮੀਡੀਆ ‘ਤੇ ਇੱਕ ਅਜਿਹੀ ਹੀ ਵੀਡੀਓ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ, ਜਿਸ ਵਿੱਚ ਇੱਕ ਬੱਚੇ ਨੂੰ ਸੱਪ ਨੇ ਘੁੱਟ ਕੇ ਫੜਿਆ ਹੋਇਆ ਦਿਖਾਈ ਦੇ ਰਿਹਾ ਹੈ। ਹੋਰ ਵੀ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਹ ਵੀਡੀਓ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਸ਼ੂਟ ਕੀਤਾ ਹੈ।

ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਸੱਪ ਬੱਚੇ ਦੇ ਹੱਥਾਂ ਦੁਆਲੇ ਲਪੇਟਿਆ ਹੋਇਆ ਹੈ, ਅਤੇ ਮਾਸੂਮ ਬੱਚਾ ਆਪਣੇ ਆਪ ਨੂੰ ਛੁਡਾਉਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਨੇੜੇ ਹੀ ਕੁਝ ਬੱਚੇ ਅਤੇ ਦੋ ਲੋਕ ਵੀ ਦਿਖਾਈ ਦਿੰਦੇ ਹਨ, ਪਰ ਉਨ੍ਹਾਂ ਵਿੱਚੋਂ ਕੋਈ ਵੀ ਮਾਸੂਮ ਬੱਚੇ ਦੀ ਮਦਦ ਨਹੀਂ ਕਰਦਾ। ਇਸ ਦੌਰਾਨ Background ਤੋਂ ਇੱਕ ਆਵਾਜ਼ ਆਉਂਦੀ ਹੈ, ਅੱਜ ਫਸਿਆ ਹੈ ਇਹ ਅੰਟੇ ਵਿੱਚ। ਚਲੋ ਛੜਾ ਕੇ ਦਿਖਾਓ।

ਇਹ ਬਹੁਤ ਹੀ ਹੈਰਾਨ ਕਰਨ ਵਾਲਾ ਵੀਡੀਓ @vivek_choudhary_snake_saver ਨਾਮ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਗਿਆ ਹੈ, ਜੋ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਹ ਅਕਾਊਂਟ ਬੱਚੇ ਦੇ ਪਰਿਵਾਰ ਦੇ ਕਿਸੇ ਮੈਂਬਰ ਦਾ ਹੈ। ਵਿਵੇਕ ਚੌਧਰੀ ਨਾਮ ਦੇ ਇੱਕ ਯੂਜ਼ਰ ਨੇ ਸੋਚਿਆ ਕਿ ਲੋਕ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਖੁਸ਼ ਹੋਣਗੇ, ਪਰ ਹੋਇਆ ਉਲਟ। ਕਲਿੱਪ ਦੇਖਣ ਤੋਂ ਬਾਅਦ ਬਹੁਤ ਸਾਰੇ ਨੇਟੀਜ਼ਨ ਗੁੱਸੇ ਵਿੱਚ ਆ ਗਏ।

ਪਰਿਵਾਰਕ ਮੈਂਬਰ ਨੇ ਸਪੱਸ਼ਟੀਕਰਨ ਦਿੱਤਾ

ਇਸ ਦੌਰਾਨ, ਯੂਜ਼ਰ ਵਿਵੇਕ ਚੌਧਰੀ ਨੇ ਉਨ੍ਹਾਂ ਦੀ ਪੋਸਟ ‘ਤੇ ਕਮੈਂਟ ਕਰ ਦਾਅਵਾ ਕੀਤਾ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਸੱਪ ਰੈਟ ਸਨੇਕ ਯਾਨੀ ਧਾਮਿਨ ਹੈ, ਜੋ ਜ਼ਹਿਰੀਲਾ ਨਹੀਂ ਹੁੰਦਾ, ਇਸ ਲਈ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਸ ਵਿਅਕਤੀ ਨੇ ਇਹ ਵੀ ਕਿਹਾ ਕਿ ਅਕਸਰ ਲੋਕ ਉਨ੍ਹਾਂ ਨੂੰ ਇਹ ਸੋਚ ਕੇ ਮਾਰ ਦਿੰਦੇ ਹਨ ਕਿ ਉਹ ਜ਼ਹਿਰੀਲੇ ਹਨ, ਜਦੋਂ ਕਿ ਉਹ ਬਹੁਤ Friendly ਹੁੰਦੇ ਹਨ।

ਇਹ ਵੀ ਪੜ੍ਹੋ- ਪੰਡਿਤ ਜੀ ਨੇ ਲਾੜੇ ਦਾ ਭਵਿੱਖ ਦੱਸ ਕੇ ਲੁੱਟ ਲਈ ਮਹਿਫ਼ਲ, ਕਹਿ ਦਿੱਤੀ ਅਜਿਹੀ ਗੱਲ, ਹਾਸਾ ਨਹੀਂ ਰੋਕ ਪਾਏ ਲੋਕ

ਇੱਕ ਯੂਜ਼ਰ ਨੇ ਕਮੈਂਟ ਕੀਤਾ, ਤਾਂ ਕੀ ਹੋਇਆ ਜੇਕਰ ਇਹ ਜ਼ਹਿਰੀਲਾ ਨਹੀਂ ਹੈ। ਜੇਕਰ ਇਸ ਰੀਲ ਨੂੰ ਦੇਖਣ ਤੋਂ ਬਾਅਦ ਕੋਈ ਹੋਰ ਬੱਚਾ ਸੱਪ ਦੇ ਨੇੜੇ ਜਾਂਦਾ ਹੈ। ਜਦੋਂ ਕਿ ਇੱਕ ਹੋਰ ਯੂਜ਼ਰ ਨੇ ਕਿਹਾ, ਓਏ ਇਸ ਬੱਚੇ ਤੋਂ ਸੱਪ ਨੂੰ ਦੂਰ ਕਰ ਦਿਓ। ਇੱਕ ਹੋਰ ਯੂਜ਼ਰ ਨੇ ਲਿਖਿਆ, ਬੱਚਾ ਚੰਗੇ ਅਤੇ ਮਾੜੇ ਵਿੱਚ ਫ਼ਰਕ ਨਹੀਂ ਸਮਝਦਾ, ਪਰ ਪਰਿਵਾਰ ਦੇ ਮੈਂਬਰਾਂ ਨੂੰ ਸਮਝਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ। ਇੱਕ ਹੋਰ ਯੂਜ਼ਰ ਨੇ ਟਿੱਪਣੀ ਕੀਤੀ, ਇਹ ਸਰਾਸਰ ਲਾਪਰਵਾਹੀ ਹੈ।

Follow Us
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...