Viral Video: ਖੇਡਦੇ-ਖੇਡਦੇ ਸ਼ੇਰਾਂ 'ਚ ਫਸ ਗਿਆ ਵਿਅਕਤੀ, ਫਿਰ ਜੋ ਦੇਖ ਕੇ ਉੱਡ ਜਾਣਗੇ ਹੋਸ਼ | social media viral video man got caught in lions room Punjabi news - TV9 Punjabi

Viral Video: ਖੇਡਦੇ-ਖੇਡਦੇ ਸ਼ੇਰਾਂ ‘ਚ ਫਸ ਗਿਆ ਮੁੰਡਾ, ਫਿਰ ਜੋ ਹੋਇਆ ਦੇਖ ਕੇ ਉੱਡ ਜਾਣਗੇ ਹੋਸ਼

Updated On: 

16 Apr 2024 15:49 PM

ਵਾਇਰਲ ਹੋ ਰਹੇ ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਘਰ 'ਚ ਦਾਖਲ ਹੁੰਦਾ ਹੈ, ਜਿੱਥੇ ਪਹਿਲਾਂ ਤੋਂ ਹੀ ਕਈ ਸ਼ੇਰ ਮੌਜੂਦ ਹਨ। ਇਸ ਤੋਂ ਬਾਅਦ ਵਿਅਕਤੀ ਭੱਜਣ ਦੀ ਕੋਸ਼ਿਸ਼ ਕਰਦਾ ਹੈ ਪਰ ਸ਼ੇਰ ਉਸ ਵਿਅਕਤੀ ਨੂੰ ਚਾਰੋਂ ਪਾਸਿਓਂ ਘੇਰ ਲੈਂਦੇ ਹਨ ਅਤੇ ਹਮਲਾ ਕਰਨਾ ਸ਼ੁਰੂ ਕਰ ਦਿੰਦੇ ਹਨ। ਹਾਲਾਂਕਿ ਇਹ ਜਾਣਕਾਰੀ ਨਹੀਂ ਦਿੱਤੀ ਗਈ ਕਿ ਇਸ ਵਿਅਕਤੀ ਦੀ ਜਾਨ ਬਚਾਈ ਜਾ ਸਕੀ ਜਾਂ ਨਹੀਂ।

Viral Video: ਖੇਡਦੇ-ਖੇਡਦੇ ਸ਼ੇਰਾਂ ਚ ਫਸ ਗਿਆ ਮੁੰਡਾ, ਫਿਰ ਜੋ ਹੋਇਆ ਦੇਖ ਕੇ ਉੱਡ ਜਾਣਗੇ ਹੋਸ਼

ਵਾਇਰਲ ਵੀਡੀਓ (Pic Source:Instagram/enamul___hoqe )

Follow Us On

ਸ਼ੇਰਾਂ ਨੂੰ ਦੁਨੀਆ ਦੇ ਸਭ ਤੋਂ ਖ਼ਤਰਨਾਕ ਜਾਨਵਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਜ਼ਰਾ ਸੋਚੋ ਜੇ ਕੋਈ ਉਨ੍ਹਾਂ ਵਿਚ ਫਸ ਜਾਂਦਾ ਹੈ, ਤਾਂ ਉਸ ਦਾ ਕੀ ਹੋਵੇਗਾ? ਇਨ੍ਹੀਂ ਦਿਨੀਂ ਇਕ ਅਜਿਹਾ ਹੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਇਕ ਵਿਅਕਤੀ ਸ਼ੇਰਾਂ ਵਿਚਕਾਰ ਫਸਿਆ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਸ਼ੇਰ ਉਸ ‘ਤੇ ਹਮਲਾ ਕਰਦੇ ਨਜ਼ਰ ਆ ਰਹੇ ਹਨ। ਇਸ ਖੌਫਨਾਕ ਵੀਡੀਓ ਨੂੰ ਦੇਖ ਕੇ ਲੋਕ ਕਾਫੀ ਹੈਰਾਨ ਹਨ ਅਤੇ ਵਿਅਕਤੀ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕਰ ਰਹੇ ਹਨ। ਇਸ ਵੀਡੀਓ ਨੂੰ ਵੀ ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ।

ਵਾਇਰਲ ਹੋ ਰਹੇ ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਘਰ ‘ਚ ਦਾਖਲ ਹੁੰਦਾ ਹੈ, ਜਿੱਥੇ ਪਹਿਲਾਂ ਤੋਂ ਹੀ ਕਈ ਸ਼ੇਰ ਮੌਜੂਦ ਹਨ। ਇਸ ਤੋਂ ਬਾਅਦ ਵਿਅਕਤੀ ਭੱਜਣ ਦੀ ਕੋਸ਼ਿਸ਼ ਕਰਦਾ ਹੈ ਪਰ ਸ਼ੇਰ ਉਸ ਵਿਅਕਤੀ ਨੂੰ ਚਾਰੋਂ ਪਾਸਿਓਂ ਘੇਰ ਲੈਂਦੇ ਹਨ ਅਤੇ ਹਮਲਾ ਕਰਨਾ ਸ਼ੁਰੂ ਕਰ ਦਿੰਦੇ ਹਨ। ਹਾਲਾਂਕਿ ਇਹ ਜਾਣਕਾਰੀ ਨਹੀਂ ਦਿੱਤੀ ਗਈ ਕਿ ਇਸ ਵਿਅਕਤੀ ਦੀ ਜਾਨ ਬਚਾਈ ਜਾ ਸਕੀ ਜਾਂ ਨਹੀਂ। ਇਸ ਵੀਡੀਓ ਨੂੰ @enamul___hoqe ਨਾਂ ਦੇ ਯੂਜ਼ਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ।

ਵੀਡੀਓ ਦੇਖਣ ਤੋਂ ਬਾਅਦ ਯੂਜ਼ਰਸ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ”ਮੈਨੂੰ ਨਹੀਂ ਪਤਾ ਕਿ ਇਸ ਵਿਅਕਤੀ ਦੀ ਜਾਨ ਬਚੀ ਹੋਵੇਗੀ ਜਾਂ ਨਹੀਂ…” ਇਕ ਹੋਰ ਯੂਜ਼ਰ ਨੇ ਲਿਖਿਆ, ”ਇਹ ਕੋਈ ਮਜ਼ਾਕ ਨਹੀਂ ਹੈ ਅਜਿਹੀਆਂ ਹਰਰਤਾਂ ਕਰਨ ਨਾਲ ਲੋਕ ਖੁੱਦ ਦੀ ਜਾਨ ਨੂੰ ਖਤਰੇ ਵਿੱਚ ਪਾਉਂਦੇ ਹਨ।”

Exit mobile version