AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

BMW Viral Video: ਨਵੀਂ BMW ਦੀ ਡਰਾਈਵਰ ਸੀਟ ‘ਤੇ ਬੈਠੀ ਮਾਂ, ਪੁੱਤ ਦੀ ਕਾਮਯਾਬੀ ਦੇਖ ਚਿਹਰੇ ‘ਤੇ ਆਈ ਮੁਸਕਾਨ ਨੇ ਜਿੱਤਿਆ ਲੋਕਾਂ ਦਾ ਦਿਲ

BMW Viral Video: ਸੋਸ਼ਲ ਮੀਡੀਆ 'ਤੇ ਇੱਕ ਦਿਲ ਨੂੰ ਛੂਹ ਲੈਣ ਵਾਲਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਪੁੱਤ ਆਪਣੀ ਨਵੀਂ BMW ਕਾਰ ਦੀ ਡਰਾਈਵਰ ਸੀਟ 'ਤੇ ਮਾਂ ਨੂੰ ਬਿਠਾਉਂਦਾ ਹੈ। ਮਹਿਲਾ ਦਾ ਰਿਐਕਸ਼ਨ ਦੇਖ ਕੇ ਲੋਕ ਭਾਵੁਕ ਹੋ ਰਹੇ ਹਨ।

BMW Viral Video: ਨਵੀਂ BMW ਦੀ ਡਰਾਈਵਰ ਸੀਟ 'ਤੇ ਬੈਠੀ ਮਾਂ, ਪੁੱਤ ਦੀ ਕਾਮਯਾਬੀ ਦੇਖ ਚਿਹਰੇ 'ਤੇ ਆਈ ਮੁਸਕਾਨ ਨੇ ਜਿੱਤਿਆ ਲੋਕਾਂ ਦਾ ਦਿਲ
ਪੁੱਤ ਦੀ ਨਵੀਂ BMW ਅਤੇ ਮਾਂ ਦੀ ਅਨਮੋਲ ਮੁਸਕਰਾਹਟ
tv9-punjabi
| Published: 28 Jul 2026 11:30 AM IST
Share

ਹਰ ਬੱਚੇ ਦੀ ਇਹੀ ਖ਼ਾਹਿਸ਼ ਹੁੰਦੀ ਹੈ ਕਿ ਜਦੋਂ ਉਹ ਆਪਣੀ ਮਿਹਨਤ ਨਾਲ ਕੋਈ ਵੱਡੀ ਕਾਮਯਾਬੀ ਹਾਸਲ ਕਰੇ, ਤਾਂ ਉਸ ਖੁਸ਼ੀ ਵਿੱਚ ਉਸ ਦੇ ਮਾਪੇ ਸਭ ਤੋਂ ਪਹਿਲਾਂ ਸ਼ਾਮਲ ਹੋਣ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਅਜਿਹਾ ਹੀ ਇੱਕ ਬਹੁਤ ਹੀ ਪਿਆਰਾ ਅਤੇ ਭਾਵੁਕ ਕਰ ਦੇਣ ਵਾਲਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਇੱਕ ਸ਼ਖ਼ਸ ਆਪਣੀ ਨਵੀਂ ਚਮਚਮਾਉਂਦੀ BMW ਕਾਰ ਦੀ ਪਹਿਲੀ ਸਵਾਰੀ ਆਪਣੀ ਮਾਂ ਨੂੰ ਕਰਵਾਉਂਦਾ ਹੈ। ਇਹ ਖੂਬਸੂਰਤ ਪਲ ਦੇਖ ਕੇ ਹਰ ਕੋਈ ਭਾਵੁਕ ਹੋ ਰਿਹਾ ਹੈ।

ਮਾਂ ਦੇ ਹਾਵ-ਭਾਵ ਨੇ ਜਿੱਤਿਆ ਲੋਕਾਂ ਦਾ ਦਿਲ

ਵਾਇਰਲ ਹੋ ਰਹੇ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਡਰਾਈਵਰ ਸੀਟ ‘ਤੇ ਬੈਠੀ ਮਾਂ ਸ਼ੁਰੂ ਵਿੱਚ ਹੈਰਾਨ ਨਜ਼ਰ ਆਉਂਦੀ ਹੈ। ਇਸ ਦੌਰਾਨ ਪੁੱਤ ਉਨ੍ਹਾਂ ਨੂੰ ਨਵੀਂ ਕਾਰ ਦੇ ਫੀਚਰਾਂ ਬਾਰੇ ਦੱਸਦਾ ਹੈ। ਕੁਝ ਹੀ ਪਲਾਂ ਵਿੱਚ ਮਹਿਲਾ ਦੇ ਚਿਹਰੇ ‘ਤੇ ਦਿਖ ਰਹੀ ਹੈਰਾਨੀ ਇੱਕ ਪਿਆਰੀ ਮੁਸਕਾਨ ਵਿੱਚ ਬਦਲ ਜਾਂਦੀ ਹੈ, ਜੋ ਇਹ ਦਰਸਾਉਂਦੀ ਹੈ ਕਿ ਉਹ ਆਪਣੇ ਪੁੱਤ ਦੀ ਕਾਮਯਾਬੀ ‘ਤੇ ਕਿੰਨਾ ਮਾਣ ਮਹਿਸੂਸ ਕਰ ਰਹੀ ਹੈ। ਇਹ ਪਲ ਸੱਚਮੁੱਚ ਦਿਲ ਨੂੰ ਛੂਹ ਲੈਣ ਵਾਲਾ ਹੈ।

ਇੰਟਰਨੈੱਟ ‘ਤੇ ਛਾਇਆ ਮਾਂ-ਪੁੱਤ ਦਾ ਇਹ ਖੂਬਸੂਰਤ ਪਲ

ਇਹ ਵੀਡੀਓ ਇੰਸਟਾਗ੍ਰਾਮ ‘ਤੇ @Tax.w.six.packs ਨਾਮ ਦੇ ਅਕਾਊਂਟ ਤੋਂ ਸਾਂਝਾ ਕੀਤਾ ਗਿਆ ਹੈ। ਯੂਜ਼ਰ ਨੇ ਕੈਪਸ਼ਨ ਵਿੱਚ ਲਿਖਿਆ, “ਇਹ ਰਿਐਕਸ਼ਨ ਅਨਮੋਲ ਹੈ।” ਇਸ ਤੋਂ ਇਲਾਵਾ ਵੀਡੀਓ ‘ਤੇ ਲਿਖਿਆ ਹੈ, “ਆਪਣੀ ਮਾਂ ਨੂੰ ਨਵੀਂ BMW ਚਲਾਉਣ ਲਈ ਮਨਾ ਰਿਹਾ ਹਾਂ।” ਇੰਟਰਨੈੱਟ ‘ਤੇ ਆਉਂਦੇ ਹੀ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਗਿਆ ਹੈ ਅਤੇ ਸੋਸ਼ਲ ਮੀਡੀਆ ਯੂਜ਼ਰ ਇਸ ‘ਤੇ ਖੂਬ ਪਿਆਰ ਲੁਟਾ ਰਹੇ ਹਨ।

ਲੋਕਾਂ ਦੀ ਪ੍ਰਤੀਕਿਰਿਆ

ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਸੋਸ਼ਲ ਮੀਡੀਆ ਯੂਜ਼ਰ ਆਪਣੇ ਜਜ਼ਬਾਤਾਂ ਨੂੰ ਰੋਕ ਨਹੀਂ ਸਕੇ ਅਤੇ ਕਮੈਂਟ ਸੈਕਸ਼ਨ ਵਿੱਚ ਦਿਲ ਖੋਲ੍ਹ ਕੇ ਆਪਣੀਆਂ ਪ੍ਰਤੀਕਿਰਿਆਵਾਂ ਦਿੱਤੀਆਂ। ਇੱਕ ਯੂਜ਼ਰ ਨੇ ਲਿਖਿਆ, “ਇਹ ਦੁਨੀਆ ਦਾ ਸਭ ਤੋਂ ਖੂਬਸੂਰਤ ਅਹਿਸਾਸ ਹੁੰਦਾ ਹੈ, ਜਦੋਂ ਤੁਸੀਂ ਆਪਣੀ ਕਾਮਯਾਬੀ ਆਪਣੇ ਮਾਪਿਆਂ ਨਾਲ ਸਾਂਝੀ ਕਰਦੇ ਹੋ।” ਦੂਜੇ ਨੇ ਕਿਹਾ, “ਸੱਚ ਦੱਸਾਂ ਤਾਂ ਤੁਸੀਂ ਜ਼ਿੰਦਗੀ ਦੀ ਅਸਲੀ ਜਿੱਤ ਹਾਸਲ ਕਰ ਲਈ ਹੈ।” ਇੱਕ ਹੋਰ ਯੂਜ਼ਰ ਨੇ ਟਿੱਪਣੀ ਕੀਤੀ, “ਇਹ ਪਲ ਸੱਚਮੁੱਚ ਭਾਵੁਕ ਕਰ ਦੇਣ ਵਾਲਾ ਹੈ, ਮੇਰੀਆਂ ਅੱਖਾਂ ਵਿੱਚ ਹੰਝੂ ਆ ਗਏ।”

ਇੱਥੇ ਦੇਖੋ ਵਾਇਰਲ ਵੀਡੀਓ

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...