ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਰੇਲਵੇ ਸਟੇਸ਼ਨ ‘ਤੇ ਅਨੌਖੇ ਤਰੀਕੇ ਨਾਲ ਮਨਾਇਆ ਗਿਆ ਨਵਾਂ ਸਾਲ, ਚਾਰ ਟਰੇਨਾਂ ਤੇ ਹਜ਼ਾਰਾਂ ਯਾਤਰੀਆਂ ਨੇ ਬਣਾਇਆ ਮਾਹੌਲ…ਦੇਖੋ ਵੀਡੀਓ

CST New Year Celebration: ਨਵੇਂ ਸਾਲ ਨਾਲ ਸਬੰਧਤ ਵੀਡੀਓਜ਼ ਵਾਇਰਲ ਹੋ ਰਹੀਆਂ ਹਨ ਪਰ ਇਨ੍ਹਾਂ ਦਿਨਾਂ ਛਤਰਪਤੀ ਸ਼ਿਵਾਜੀ ਟਰਮੀਨਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿੱਥੇ ਰੇਲਵੇ ਕਰਮਚਾਰੀਆਂ ਅਤੇ ਯਾਤਰੀਆਂ ਨੇ ਨਵੇਂ ਸਾਲ ਦਾ ਖਾਸ ਤਰੀਕੇ ਨਾਲ ਸਵਾਗਤ ਕੀਤਾ ਅਤੇ ਸਟੇਸ਼ਨ 'ਤੇ ਮੌਜੂਦ ਲੋਕਾਂ ਨੂੰ ਇਕ ਖਾਸ ਅਨੁਭਵ ਕਰਵਾਇਆ।

ਰੇਲਵੇ ਸਟੇਸ਼ਨ 'ਤੇ ਅਨੌਖੇ ਤਰੀਕੇ ਨਾਲ ਮਨਾਇਆ ਗਿਆ ਨਵਾਂ ਸਾਲ, ਚਾਰ ਟਰੇਨਾਂ ਤੇ ਹਜ਼ਾਰਾਂ ਯਾਤਰੀਆਂ ਨੇ ਬਣਾਇਆ ਮਾਹੌਲ...ਦੇਖੋ ਵੀਡੀਓ
Follow Us
tv9-punjabi
| Published: 01 Jan 2025 21:30 PM IST

2024 ਖਤਮ ਹੋ ਗਿਆ ਹੈ ਅਤੇ ਨਵੇਂ ਸਾਲ ਦੀ ਸ਼ੁਰੂਆਤ ਹੋ ਗਈ ਹੈ। ਸਾਰਿਆਂ ਨੇ ਬੜੀ ਧੂਮ-ਧਾਮ ਨਾਲ ਇਸ ਦਾ ਸਵਾਗਤ ਕੀਤਾ। ਜਿਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਕਾਫੀ ਦੇਖੀਆਂ ਜਾ ਰਹੀਆਂ ਹਨ। ਇਸ ਲੜੀ ‘ਚ, ਮੁੰਬਈ ਦੇ ਇਤਿਹਾਸਕ ਛਤਰਪਤੀ ਸ਼ਿਵਾਜੀ ਟਰਮੀਨਸ (CST) ਸਟੇਸ਼ਨ ‘ਤੇ ਇਹ ਵਿਸ਼ੇਸ਼ ਤਰੀਕੇ ਨਾਲ ਮਨਾਇਆ ਗਿਆ। ਜਿਸ ਦੀ ਵੀਡੀਓ ਇਸ ਸਮੇਂ ਸੋਸ਼ਲ ਮੀਡੀਆ ‘ਤੇ ਕਾਫੀ ਦੇਖਣ ਨੂੰ ਮਿਲ ਰਹੀ ਹੈ। ਇਹ ਸੀਨ ਅਜਿਹਾ ਹੈ ਕਿ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਖੁਦ ਇਸ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਸ਼ੇਅਰ ਕੀਤੀ ਹੈ।

ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਸ ‘ਤੇ ਆਮ ਤੌਰ ‘ਤੇ ਇਸ ਸਟੇਸ਼ਨ ‘ਤੇ ਹਰ ਸਮੇਂ ਕਾਫੀ ਭੀੜ ਦੇਖਣ ਨੂੰ ਮਿਲਦੀ ਹੈ, ਪਰ ਜਿਵੇਂ ਹੀ 31 ਦਸੰਬਰ 2024 ਰਾਤ 12:00 ਵਜੇ ਕੈਲੰਡਰ ‘ਚ ਤਰੀਕ ਬਦਲੀ ਉੱਥੇ ਹੀ ਖੜੀ ਲੋਕਲ ਟਰੇਨਾਂ ਅਤੇ ਪਲੇਟਫਾਰਮ ‘ਤੇ ਖੜ੍ਹੇ ਯਾਤਰੀਆਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ। ਨਵੇਂ ਸਾਲ ਦਾ ਜਸ਼ਨ ਇਕ ਖਾਸ ਤਰੀਕੇ ਨਾਲ ਮਨਾਇਆ ਗਿਆ ਅਤੇ ਅੱਧੀ ਰਾਤ ਨੂੰ ਸਟੇਸ਼ਨ ‘ਤੇ ਜਸ਼ਨ ਵਰਗਾ ਮਾਹੌਲ ਬਣ ਗਿਆ, ਨਾ ਸਿਰਫ ਯਾਤਰੀਆਂ ਨੇ ਬਲਕਿ ਰੇਲਵੇ ਦੇ ਕਰਮਚਾਰੀਆਂ ਨੇ ਵੀ ਸ਼ਾਨਦਾਰ ਢੰਗ ਨਾਲ ਸਵਾਗਤ ਕੀਤਾ। ਉੱਥੇ ਮੌਜੂਦ ਲੋਕਾਂ ਨੇ ਮੋਬਾਈਲ ਕੈਮਰੇ ਨਾਲ ਇਸ ਖਾਸ ਪਲ ਨੂੰ ਕੈਪਚਰ ਵੀ ਕੀਤਾ।

ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਜਿਵੇਂ ਹੀ 12 ਵਜੇ ਅਨਾਊਂਸਮੈਂਟ ਸਿਸਟਮ ‘ਤੇ ਨਵੇਂ ਸਾਲ ਦੀ ਵਧਾਈ ਦਿੱਤੀ ਗਈ, ਉਸੇ ਸਮੇਂ ਸਟੇਸ਼ਨ ‘ਤੇ ਖੜ੍ਹੀ ਟਰੇਨ ਨੇ ਆਪਣਾ ਹਾਰਨ ਵਜਾ ਕੇ ਯਾਤਰੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਉਥੇ ਖੜ੍ਹੇ ਲੋਕਾਂ ਨੇ ਤਾੜੀਆਂ ਵਜਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਤੋਂ ਇਲਾਵਾ ਰੇਲਵੇ ਅਧਿਕਾਰੀਆਂ ਨੇ ਯਾਤਰੀਆਂ ਨੂੰ ਨਵੇਂ ਸਾਲ ਦੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਯਾਤਰਾ ਨੂੰ ਸੁਰੱਖਿਅਤ ਅਤੇ ਸੁਹਾਵਣਾ ਬਣਾਉਣ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਉੱਥੇ ਮੌਜੂਦ ਯਾਤਰੀਆਂ ਨੇ ਇਹ ਦ੍ਰਿਸ਼ ਆਪਣੇ ਕੈਮਰਿਆਂ ‘ਚ ਕੈਦ ਕਰ ਲਿਆ।

ਇਹ ਵੀ ਪੜ੍ਹੋਂ- Girlfriend Deliver ਕਰ ਦਵੋ , ਸ਼ਖਸ ਨੇ Swiggy Instamart ਨੂੰ ਕਿਹਾ, ਕੰਪਨੀ ਨੇ ਵੀ ਦਿੱਤਾ ਢੁਕਵਾਂ ਜਵਾਬ

ਤੁਹਾਨੂੰ ਦੱਸ ਦੇਈਏ ਕਿ ਅਜਿਹਾ ਪਹਿਲੀ ਵਾਰ ਨਹੀਂ ਹੈ, ਨਵੇਂ ਸਾਲ ‘ਤੇ ਮੁੰਬਈ ਦੇ ਸਟੇਸ਼ਨਾਂ ‘ਤੇ ਅਜਿਹਾ ਹੁੰਦਾ ਹੈ, ਪਰ ਸਟੇਸ਼ਨ ਦੀ ਇਹ ਪਰੰਪਰਾ ਕਈ ਸਾਲਾਂ ਤੋਂ ਚੱਲੀ ਆ ਰਹੀ ਹੈ। ਇਹ ਦ੍ਰਿਸ਼ ਯਾਤਰੀਆਂ ਨੂੰ ਹੈਰਾਨ ਕਰ ਦਿੰਦਾ ਹੈ ਕਿਉਂਕਿ ਉਨ੍ਹਾਂ ਨੂੰ ਇਸ ਬਾਰੇ ਪਤਾ ਨਹੀਂ ਹੁੰਦਾ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਲੋਕ ਇਸ ‘ਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਇਸ ਸੀਨ ਨੂੰ ਦੇਖ ਕੇ ਮੈਨੂੰ 90 ਦੇ ਦਹਾਕੇ ਦੀ ਯਾਦ ਆ ਗਈ।’ ਜਦਕਿ ਦੂਜੇ ਨੇ ਲਿਖਿਆ, ‘ਖੁਸ਼ੀਆਂ ਮਨਾਉਣ ਦਾ ਇਹ ਤਰੀਕਾ ਆਮ ਨਹੀਂ ਹੈ।’

ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ...
ਗੋਲਗੱਪੇ ਖਾਣੇ ਪਏ ਮਹਿੰਗੇ, ਹਿੱਲ ਗਿਆ ਔਰਤ ਦਾ ਜਬਾੜਾ, ਸਭ ਹੋ ਗਏ ਹੈਰਾਨ
ਗੋਲਗੱਪੇ ਖਾਣੇ ਪਏ ਮਹਿੰਗੇ, ਹਿੱਲ ਗਿਆ ਔਰਤ ਦਾ ਜਬਾੜਾ, ਸਭ ਹੋ ਗਏ ਹੈਰਾਨ...