ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Shocking Video: ਜੇਲ੍ਹ ‘ਚ ਕੈਦੀਆਂ ਨੇ ਮਨਾਇਆ ਜਨਮਦਿਨ, ਚੱਲੇ ਚਾਹ ਨਾਲ ਪਕੌੜੇ, ਵੀਡੀਓ ਵਾਇਰਲ

ਵਾਇਰਲ ਹੋਈਆਂ ਤਸਵੀਰਾਂ ਵਿੱਚ ਦਿਖਾਈ ਦੇ ਰਿਹਾ ਹੈ ਕਿ ਕਿਸ ਤਰ੍ਹਾਂ 15-20 ਕੈਦੀ ਇਕੱਠੇ ਹੋਕੇ ਪਾਰਟੀ ਕਰ ਰਹੇ ਹਨ ਅਤੇ ਚਾਹ ਨਾਲ ਪਕੌੜੇ ਵੀ ਖਾ ਰਹੇ ਹਨ, ਇਸ ਜਸ਼ਨ ਦੇ ਮਾਹੌਲ ਵਿਚਾਲੇ ਇੱਕ ਕੈਦੀ ਵੱਲੋਂ ਆਪਣੇ ਫੋਨ ਰਾਹੀਂ ਵੀਡੀਓ ਬਣਾਈ ਜਾਂਦੀ ਹੈ ਅਤੇ ਉਸ ਤੋਂ ਬਾਅਦ ਇਸ ਵੀਡੀਓ ਨੂੰ ਸ਼ੋਸਲ ਮੀਡੀਆ ਉੱਪਰ ਸ਼ੇਅਰ ਕਰ ਦਿੱਤਾ ਜਾਂਦਾ ਹੈ ।

Shocking Video: ਜੇਲ੍ਹ 'ਚ ਕੈਦੀਆਂ ਨੇ ਮਨਾਇਆ ਜਨਮਦਿਨ, ਚੱਲੇ ਚਾਹ ਨਾਲ ਪਕੌੜੇ, ਵੀਡੀਓ ਵਾਇਰਲ
pic credit : x/@thind_akashdeep
Follow Us
tv9-punjabi
| Updated On: 04 Jan 2024 21:58 PM IST

ਪੰਜਾਬ ਦੀਆਂ ਜੇਲ੍ਹਾਂ ਅਕਸਰ ਹੀ ਕਿਸੇ ਨਾ ਕਿਸੇ ਵਿਵਾਦ ਨੂੰ ਲੈਕੇ ਸੁਰਖੀਆਂ ਵਿੱਚ ਰਹਿੰਦੀਆਂ ਹਨ। ਹੁਣ ਤਾਜ਼ਾ ਘਟਨਾ ਲੁਧਿਆਣਾ (Ludhiana) ਦੀ ਕੇਂਦਰੀ ਜੇਲ੍ਹ ਤੋਂ ਸਾਹਮਣੇ ਆਈ ਹੈ ਜਿੱਥੇ ਕੈਦੀਆਂ ਵੱਲੋਂ ਭੰਗੜੇ ਪਾਏ ਜਾ ਰਹੇ ਹਨ ਅਤੇ ਨਾਲ ਹੀ ਕੈਦੀ ਗੀਤਾਂ ਤੇ ਨੱਚ ਰਹੇ ਹਨ। ਜਿਸ ਦੀ ਵੀਡੀਓ ਹੁਣ ਸ਼ੋਸਲ ਮੀਡੀਆ ਤੇ ਕਾਫ਼ੀ ਵਾਇਰਲ ਹੋ ਰਹੀ ਹੈ।

ਵਾਇਰਲ ਹੋਈਆਂ ਤਸਵੀਰਾਂ ਵਿੱਚ ਦਿਖਾਈ ਦੇ ਰਿਹਾ ਹੈ ਕਿ ਕਿਸ ਤਰ੍ਹਾਂ 15-20 ਕੈਦੀ ਇਕੱਠੇ ਹੋਕੇ ਪਾਰਟੀ ਕਰ ਰਹੇ ਹਨ ਅਤੇ ਚਾਹ ਨਾਲ ਪਕੌੜੇ ਵੀ ਖਾ ਰਹੇ ਹਨ, ਇਸ ਜਸ਼ਨ ਦੇ ਮਾਹੌਲ ਵਿਚਾਲੇ ਇੱਕ ਕੈਦੀ ਵੱਲੋਂ ਆਪਣੇ ਫੋਨ ਰਾਹੀਂ ਵੀਡੀਓ ਬਣਾਈ ਜਾਂਦੀ ਹੈ ਅਤੇ ਉਸ ਤੋਂ ਬਾਅਦ ਇਸ ਵੀਡੀਓ (Video) ਨੂੰ ਸ਼ੋਸਲ ਮੀਡੀਆ ਉੱਪਰ ਸ਼ੇਅਰ ਕਰ ਦਿੱਤਾ ਜਾਂਦਾ ਹੈ ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਵੀਡੀਓ ਕਰੀਬ 2 ਹਫ਼ਤੇ ਪੁਰਾਣੀ ਦੱਸੀ ਜਾ ਰਹੀ ਹੈ ਜਿੱਥੇ ਕਤਲ ਦੇ ਮਾਮਲੇ ਚ ਬੰਦ ਕੈਦੀ ਮਨੀ ਰਾਣਾ ਦਾ ਜਨਮ ਦਿਨ ਮਨਾਇਆ ਗਿਆ ਸੀ, ਮਨੀ ਰਾਣਾ ਦਾ ਸਬੰਧ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਨਾਲ ਦੱਸਿਆ ਜਾ ਰਿਹਾ ਹੈ। ਇਸ ਜਨਮ ਦਿਨ ਨੂੰ ਮਨਾਉਣ ਲਈ ਕੈਦੀਆਂ ਵੱਲੋਂ ਆਪਣੀ ਬੈਰਕ ਦੇ ਬਾਹਰ ਹੀ ਭੱਠੀ ਤਿਆਰ ਕੀਤੀ ਗਈ ਸੀ ਤੇ ਇਸੇ ਭੱਠੀ ਉੱਪਰ ਕੈਦੀਆਂ ਨੇ ਚਾਹ ਤੇ ਪਕੌੜੇ ਤਿਆਰ ਕੀਤੇ ਗਏ ਸਨ ਜਿਨ੍ਹਾਂ ਨੂੰ ਜਨਮ ਦਿਨ ਵੇਲੇ ਬਾਕੀ ਕੈਦੀਆਂ ਨੂੰ ਪਰੋਸਿਆ ਗਿਆ।

ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਜੇਲ੍ਹ (Jail) ਪ੍ਰਸ਼ਾਸਨ ਸਵਾਲਾਂ ਦੇ ਘੇਰੇ ਵਿੱਚ ਨਜ਼ਰ ਆ ਰਿਹਾ ਹੈ, ਸ਼ਾਇਦ ਇਹੀ ਕਾਰਨ ਹੈ ਕਿ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਹਰਕਤ ਵਿੱਚ ਆਉਂਦਿਆਂ ਜੇਲ੍ਹ ਦੀ ਬੈਰਕ ਅੰਦਰ ਤਲਾਸ਼ੀ ਅਭਿਆਨ ਚਲਾਇਆ ਗਿਆ, ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਤਲਾਸ਼ੀ ਮੁਹਿੰਮ ਦੌਰਾਨ ਕੈਦੀਆਂ ਨੇ ਮੋਬਾਇਲ ਨੂੰ ਜ਼ਮੀਨ ਤੇ ਮਾਰ ਮਾਰ ਕੇ ਭੰਨ ਦਿੱਤਾ। ਜਿਸ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਵੱਲੋਂ ਮੁਲਜ਼ਮਾਂ ਦੇ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ।

ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ...
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ...