AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Zebra defeated Crocodiles: ਮਗਰਮੱਛਾਂ ਨਾਲ ਭਰੇ ਛੱਪੜ ‘ਚ ਫਸਿਆ ਜ਼ੈਬਰਾ, ਫਿਰ ਜੋ ਹੋਇਆ ਦੇਖ ਕੇ ਕੰਬ ਜਾਵੇਗੀ ਰੂਹ

Zebra and Crocodiles Fight Video: ਮਗਰਮੱਛਾਂ ਨੂੰ ਪਾਣੀ ਦਾ ਰਾਖਸ਼ ਕਿਹਾ ਜਾਂਦਾ ਹੈ, ਇਨ੍ਹਾਂ ਨੇ ਚੁੰਗਲ ਤੋਂ ਬਚਣਾ ਬਹੁਤ ਮੁਸ਼ਕਲ ਹੁੰਦਾ ਹੈ ਪਰ ਇਕ ਜ਼ੈਬਰਾ ਨੇ ਆਪਣੀ ਹਿੰਮਤ ਨਾਲ ਇਨ੍ਹਾਂ ਖ਼ਤਰਨਾਕ ਜਾਨਵਰਾਂ ਵਿਚ ਫਸਣ ਦੇ ਬਾਵਜੂਦ ਆਪਣੀ ਜਾਨ ਬਚਾਈ। ਉਹ ਛੱਪੜ ਦੇ ਐਨ ਵਿਚਕਾਰ ਫਸਿਆ ਹੋਇਆ ਸੀ, ਬੁਰੀ ਤਰ੍ਹਾਂ ਜ਼ਖਮੀ ਹੋਣ ਦੇ ਬਾਵਜੂਦ ਉਸ ਨੇ ਹਿੰਮਤ ਨਹੀਂ ਹਾਰੀ ਅਤੇ ਛੱਪੜ ਤੋਂ ਬਾਹਰ ਨਿਕਲ ਆਇਆ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

Zebra defeated Crocodiles: ਮਗਰਮੱਛਾਂ ਨਾਲ ਭਰੇ ਛੱਪੜ 'ਚ ਫਸਿਆ ਜ਼ੈਬਰਾ, ਫਿਰ ਜੋ ਹੋਇਆ ਦੇਖ ਕੇ ਕੰਬ ਜਾਵੇਗੀ ਰੂਹ
Pic Credit: x-TheBrutalNature
tv9-punjabi
| Published: 16 Jan 2024 13:26 PM IST
Share

ਜਿਵੇਂ ਹੀ ਜੰਗਲੀ ਜਾਨਵਰ ਵਰਗਾ ਸ਼ਬਦ ਸੁਣਾਈ ਦਿੰਦਾ ਹੈ ਤਾਂ ਦਿਲ ਵਿੱਚ ਸ਼ੇਰ,ਬਾਘ ਅਤੇ ਚੀਤੇ ਦਾ ਖਿਆਲ ਆਉਂਦਾ ਹੈ,ਕਿਉਂਕਿ ਇਹ ਜੰਗਲ ਦੇ ਸਭ ਤੋਂ ਭਿਆਨਕ ਜਾਨਵਰਾਂ ਵਿੱਚੋਂ ਗਿਣੇ ਜਾਂਦੇ ਹਨ। ਇਸ ਲਈ ਲੋਕਾਂ ਨੂੰ ਇਨ੍ਹਾਂ ਜਾਨਵਰਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ,ਕਿਉਂਕਿ ਇਨ੍ਹਾਂ ਨੇ ਚੁੰਗਲ ਵਿੱਚ ਫਸਣ ਦਾ ਮਤਲਬ ਮੌਤ ਹੁੰਦਾ ਹੈ। ਹਾਲਾਂਕਿ ਪਾਣੀ ਵਿੱਚ ਰਹਿਣ ਵਾਲੇ ਕੁਝ ਜਾਨਵਰ ਵੀ ਇਨ੍ਹਾਂ ਵਾਂਗ ਹੀ ਖ਼ਤਰਨਾਕ ਹੁੰਦੇ ਹਨ। ਇਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਨਾਮ ਮਗਰਮੱਛ ਦਾ ਆਉਂਦਾ ਹੈ। ਇਨਸਾਨ ਅਤੇ ਜਾਨਵਰ ਦੋਵੇਂ ਮਗਰਮੱਛਾਂ ਤੋਂ ਦੂਰ ਰਹਿੰਦੇ ਹਨ ਪਰ ਕਈ ਵਾਰ ਅਜਿਹਾ ਹੁੰਦਾ ਹੈ ਕਿ ਉਹ ਇਨ੍ਹਾਂ ਦੇ ਚੁੰਗਲ ਵਿੱਚ ਫਸ ਜਾਂਦੇ ਹਨ। ਅੱਜਕਲ ਸੋਸ਼ਲ ਮੀਡੀਆ ‘ਤੇ ਇਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਰਹਿ ਜਾਓਗੇ।

ਦਰਅਸਲ ਹੋਇਆ ਇਹ ਕਿ ਇੱਕ ਜ਼ੈਬਰਾ ਮਗਰਮੱਛਾਂ ਨਾਲ ਭਰੇ ਛੱਪੜ ‘ਚ ਫਸ ਗਿਆ, ਜਿਸ ਤੋਂ ਬਾਅਦ ਮਗਰਮੱਛਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਕੋਈ ਉਸ ਦਾ ਸਿਰ ਫੜਨ ਦੀ ਕੋਸ਼ਿਸ਼ ਕਰ ਰਿਹਾ ਸੀ ਤੇ ਕੋਈ ਉਸ ਦੀ ਲੱਤ ‘ਤੇ ਹਮਲਾ ਕਰ ਰਿਹਾ ਸੀ, ਤਾਂ ਜੋ ਉਹ ਪਾਣੀ ‘ਚ ਡਿੱਗ ਜਾਵੇ ਅਤੇ ਸਾਰੇ ਮਗਰਮੱਛ ਇਕੱਠੇ ਹੋ ਕੇ ਉਸ ਨੂੰ ਆਪਣਾ ਸ਼ਿਕਾਰ ਬਣਾ ਲੈਣ। ਪਰ ਕਹਿੰਦੇ ਹਨ ਕਿ ਜਿਸਦੇ ਅੰਦਰ ਹੌਸਲਾ ਹੈ, ਉਹ ਕਿਸੇ ਵੀ ਮੁਸੀਬਤ ਤੋਂ ਬਚ ਸਕਦਾ ਹੈ। ਜ਼ੈਬਰਾ ਦੇ ਮਾਮਲੇ ‘ਚ ਵੀ ਕੁਝ ਅਜਿਹਾ ਹੀ ਹੋਇਆ। ਮਗਰਮੱਛਾਂ ਦੇ ਚੁੰਗਲ ਵਿੱਚ ਫਸਣ ਦੇ ਬਾਵਜੂਦ, ਉਸਨੇ ਹਿੰਮਤ ਦਿਖਾਈ ਅਤੇ ਪਾਣੀ ਦੇ ਰਾਖਸ਼ਾਂ ਨੂੰ ਹਰਾ ਕੇ ਬਾਹਰ ਆ ਗਿਆ ਅਤੇ ਆਪਣੀ ਜਾਨ ਬਚਾਈ।

ਇਸ ਦਿਲ ਦਹਿਲਾ ਦੇਣ ਵਾਲੀ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ x’ਤੇ @TheBrutalNature ਨਾਮ ਦੀ ਆਈਡੀ ਨਾਲ ਸ਼ੇਅਰ ਕੀਤਾ ਗਿਆ ਹੈ। ਸਿਰਫ 42 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 17 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ ਸੈਂਕੜੇ ਲੋਕ ਇਸ ਵੀਡੀਓ ਨੂੰ ਲਾਇਕ ਵੀ ਕਰ ਚੁੱਕੇ ਹਨ।

ਇਸ ਦੇ ਨਾਲ ਹੀ ਵੀਡੀਓ ਨੂੰ ਦੇਖ ਕੇ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਵੀ ਦਿੱਤੀਆਂ ਹਨ। ਇਕ ਯੂਜ਼ਰ ਨੇ ਲਿਖਿਆ, ‘ਜ਼ੈਬਰਾ ਨੇ ਆਪਣੀ ਜਾਨ ਬਚਾਉਣ ਲਈ ਸੱਚਮੁੱਚ ਬਹੁਤ ਸੰਘਰਸ਼ ਕੀਤਾ’, ਜਦਕਿ ਇਕ ਹੋਰ ਯੂਜ਼ਰ ਨੇ ਲਿਖਿਆ, ‘ਕਿਸੇ ਨੂੰ ਕਦੇ ਹਾਰ ਨਹੀਂ ਮੰਨਣੀ ਚਾਹੀਦੀ’।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...