AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Guava Viral Video: ਅਮਰੂਦ ਖਾਣ ਤੋਂ ਪਹਿਲਾਂ ਦੇਖ ਲਓ ਇਹ ਵਾਇਰਲ ਵੀਡੀਓ, 2 ਘੰਟੇ ਪਾਣੀ ‘ਚ ਭਿਉਂਣ ਤੋਂ ਬਾਅਦ ਛਿਲਕੇ ‘ਚੋਂ ਨਿਕਲੇ ਕੀੜੇ

Guava Viral Video: ਅਮਰੂਦ ਵਿੱਚ ਕੀੜਿਆਂ ਦਾ ਇੱਕ ਹੈਰਾਨ ਕਰਨ ਵਾਲਾ ਵਾਇਰਲ ਵੀਡੀਓ ਸਾਹਮਣੇ ਆਇਆ ਹੈ। ਜਾਣੋ ਕਿਵੇਂ ਸਿਰਫ਼ 2 ਘੰਟੇ ਪਾਣੀ ਵਿੱਚ ਭਿਉਂਣ ਨਾਲ ਅਮਰੂਦ ਦੇ ਛਿਲਕੇ ਵਿੱਚੋਂ ਖਤਰਨਾਕ ਕੀੜੇ ਬਾਹਰ ਨਿਕਲ ਆਏ।

Guava Viral Video: ਅਮਰੂਦ ਖਾਣ ਤੋਂ ਪਹਿਲਾਂ ਦੇਖ ਲਓ ਇਹ ਵਾਇਰਲ ਵੀਡੀਓ, 2 ਘੰਟੇ ਪਾਣੀ 'ਚ ਭਿਉਂਣ ਤੋਂ ਬਾਅਦ ਛਿਲਕੇ 'ਚੋਂ ਨਿਕਲੇ ਕੀੜੇ
ਅਮਰੂਦ ਦੀ ਵਾਇਰਲ ਟ੍ਰਿਕ ਨੇ ਉਡਾਏ ਲੋਕਾਂ ਦੇ ਹੋਸ਼
tv9-punjabi
| Published: 18 Aug 2026 11:45 AM IST
Share

ਅਸੀਂ ਸਾਰੇ ਸਿਹਤਮੰਦ ਰਹਿਣ ਲਈ ਫਲ ਖਾਂਦੇ ਹਾਂ ਅਤੇ ਖਾਣ ਤੋਂ ਪਹਿਲਾਂ ਉਨ੍ਹਾਂ ਨੂੰ ਚੰਗੀ ਤਰ੍ਹਾਂ ਧੋਂਦੇ ਵੀ ਹਾਂ। ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਜਿਸ ਫਲ ਨੂੰ ਤੁਸੀਂ ਸਾਫ਼-ਸੁਥਰਾ ਸਮਝ ਕੇ ਖਾ ਰਹੇ ਹੋ, ਉਸ ਦੇ ਅੰਦਰ ਜਾਂ ਛਿਲਕੇ ‘ਤੇ ਖਤਰਨਾਕ ਕੀੜੇ ਲੁਕੇ ਹੋ ਸਕਦੇ ਹਨ? ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਅਜਿਹਾ ਹੀ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਅਮਰੂਦ ਖਾਣ ਤੋਂ ਪਹਿਲਾਂ ਸੌ ਵਾਰ ਸੋਚੋਗੇ।

ਵਾਇਰਲ ਹੋਈ ਹੈਰਾਨ ਕਰਨ ਵਾਲੀ ਵੀਡੀਓ

ਸੋਸ਼ਲ ਮੀਡੀਆ ‘ਤੇ ਪੂਜਾ ਮਹੇਸ਼ਵਰੀ ਨਾਮ ਦੀ ਯੂਜ਼ਰ ਦੀ ਇੱਕ ਵੀਡੀਓ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਵੀਡੀਓ ਵਿੱਚ ਉਨ੍ਹਾਂ ਨੇ ਅਮਰੂਦ ਨੂੰ ਲੈ ਕੇ ਇੱਕ ਅਜਿਹੀ ਗੱਲ ਦਿਖਾਈ ਹੈ, ਜਿਸ ਨੂੰ ਜਾਣ ਕੇ ਹਰ ਕੋਈ ਹੈਰਾਨ ਹੈ। ਪੂਜਾ ਦੱਸਦੀ ਹੈ ਕਿ ਉਨ੍ਹਾਂ ਨੇ ਪਹਿਲਾਂ ਕਦੇ ਅਜਿਹਾ ਨਹੀਂ ਕੀਤਾ ਸੀ ਅਤੇ ਉਹ ਹਮੇਸ਼ਾ ਅਮਰੂਦ ਨੂੰ ਸਿਰਫ਼ ਧੋ ਕੇ ਹੀ ਖਾ ਲੈਂਦੀ ਸੀ। ਪਰ ਇਸ ਵਾਰ ਉਨ੍ਹਾਂ ਨੇ ਇੱਕ ਖਾਸ ਤਰੀਕਾ ਅਜ਼ਮਾਇਆ, ਜਿਸ ਤੋਂ ਬਾਅਦ ਸਾਹਮਣੇ ਆਏ ਨਤੀਜੇ ਨੇ ਉਨ੍ਹਾਂ ਨੂੰ ਵੀ ਡਰਾ ਦਿੱਤਾ।

ਅਮਰੂਦ ਨੂੰ ਪਾਣੀ ਵਿੱਚ ਭਿਉਂਣ ਦੀ ਵਾਇਰਲ ਟ੍ਰਿਕ

ਵੀਡੀਓ ਦੇ ਮੁਤਾਬਕ, ਪੂਜਾ ਨੇ ਅਮਰੂਦ ਨੂੰ ਕਰੀਬ 2 ਤੋਂ 3 ਘੰਟਿਆਂ ਲਈ ਪਾਣੀ ਵਿੱਚ ਭਿਉਂ ਕੇ ਛੱਡ ਦਿੱਤਾ ਸੀ। ਕੁਝ ਦੇਰ ਪਾਣੀ ਵਿੱਚ ਰਹਿਣ ਤੋਂ ਬਾਅਦ ਅਮਰੂਦ ਦੇ ਛਿਲਕੇ ਵਿੱਚੋਂ ਛੋਟੇ-ਛੋਟੇ ਕੀੜੇ ਬਾਹਰ ਨਿਕਲਣ ਲੱਗੇ। ਇਹ ਕੀੜੇ ਇੰਨੇ ਬਰੀਕ ਹੁੰਦੇ ਹਨ ਕਿ ਆਮ ਤਰੀਕੇ ਨਾਲ ਧੋਣ ਜਾਂ ਦੇਖਣ ‘ਤੇ ਬਿਲਕੁਲ ਨਜ਼ਰ ਨਹੀਂ ਆਉਂਦੇ। ਇਸੇ ਕਾਰਨ ਲੋਕ ਅਣਜਾਣੇ ਵਿੱਚ ਇਨ੍ਹਾਂ ਕੀੜਿਆਂ ਨੂੰ ਖਾ ਲੈਂਦੇ ਹਨ।

ਬਰਸਾਤ ਦੇ ਮੌਸਮ ਵਿੱਚ ਅਮਰੂਦ ਖਾਣ ਤੋਂ ਕਿਉਂ ਬਚਣਾ ਚਾਹੀਦਾ ਹੈ?

ਇਸ ਵਾਇਰਲ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਇੰਟਰਨੈੱਟ ਯੂਜ਼ਰਜ਼ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਵੀਡੀਓ ‘ਤੇ ਕਮੈਂਟ ਕਰਦਿਆਂ ਇੱਕ ਯੂਜ਼ਰ ਨੇ ਸਲਾਹ ਦਿੱਤੀ ਕਿ ਬਰਸਾਤ ਦੇ ਮੌਸਮ ਵਿੱਚ ਅਮਰੂਦ ਖਾਣ ਤੋਂ ਪੂਰੀ ਤਰ੍ਹਾਂ ਬਚਣਾ ਚਾਹੀਦਾ ਹੈ। ਉੱਥੇ ਹੀ, ਇੱਕ ਹੋਰ ਯੂਜ਼ਰ ਨੇ ਪੁੱਛਿਆ ਕਿ ਅਮਰੂਦ ਨੂੰ ਪਾਣੀ ਵਿੱਚ ਕਿਵੇਂ ਰੱਖਣਾ ਹੈ, ਜਿਸ ‘ਤੇ ਪੂਜਾ ਨੇ ਸਪੱਸ਼ਟ ਕੀਤਾ ਕਿ ਆਮ ਟੁੱਟੀ ਦੇ ਪਾਣੀ ਵਿੱਚ ਕੁਝ ਘੰਟਿਆਂ ਲਈ ਭਿਉਂਣ ਨਾਲ ਹੀ ਇਹ ਟ੍ਰਿਕ ਕੰਮ ਕਰ ਜਾਂਦੀ ਹੈ।

ਇੱਥੇ ਦੇਖੋ ਵਾਇਰਲ ਵੀਡੀਓ

Follow Us
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...