AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjab Viral: ਮੋਗਾ ‘ਚ 31 ਲੱਖ ਦੀ ਇਨੋਵਾ ‘ਤੇ ਲੱਦਿਆ ਚਾਰਾ, ਆਰਸੀ ਨਾ ਬਣਨ ‘ਤੇ ਅਨੋਖਾ ਵਿਰੋਧ ਪ੍ਰਦਰਸ਼ਨ, ਜਾਣੋ ਕੀ ਹੈ ਮਾਮਲਾ

Moga Toyota Innova: ਮੋਗਾ ਦੇ ਦਵਿੰਦਰਪਾਲ ਸਿੰਘ ਨੇ ਪੰਜ ਮਹੀਨੇ ਪਹਿਲਾਂ 31 ਲੱਖ 30 ਹਜ਼ਾਰ ਰੁਪਏ ਵਿੱਚ ਇਨੋਵਾ ਗੱਡੀ ਬੁੱਕ ਕੀਤੀ ਸੀ। ਇਸ ਤੋਂ ਬਾਅਦ ਏਜੰਸੀ ਨੇ ਗੱਡੀ ਦੀ ਕੀਮਤ ਵਧਾ ਦਿੱਤੀ। ਆਰੋਪ ਹੈ ਕਿ 54 ਹਜ਼ਾਰ ਰੁਪਏ ਵਾਧੂ ਜਮ੍ਹਾਂ ਕਰਵਾਉਣ ਦੇ ਬਾਵਜੂਦ ਉਨ੍ਹਾਂ ਦੀ ਗੱਡੀ ਦੀ ਆਰਸੀ ਨਹੀਂ ਬਣ ਸਕੀ।

Punjab Viral: ਮੋਗਾ 'ਚ 31 ਲੱਖ ਦੀ ਇਨੋਵਾ 'ਤੇ ਲੱਦਿਆ ਚਾਰਾ, ਆਰਸੀ ਨਾ ਬਣਨ 'ਤੇ ਅਨੋਖਾ ਵਿਰੋਧ ਪ੍ਰਦਰਸ਼ਨ, ਜਾਣੋ ਕੀ ਹੈ ਮਾਮਲਾ
ਮੋਗਾ ‘ਚ 31 ਲੱਖ ਦੀ ਇਨੋਵਾ ‘ਤੇ ਲੱਦਿਆ ਚਾਰਾ
munish-jindal
| Updated On: 24 Aug 2026 13:07 PM IST
Share

ਮੋਗਾ ਵਿੱਚ ਇੱਕ ਗਾਹਕ ਨੇ ਆਪਣੀ ਨਵੀਂ ਇਨੋਵਾ ਗੱਡੀ ਦੀ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰਸੀ) ਨਾ ਬਣਨ ਤੋਂ ਪਰੇਸ਼ਾਨ ਹੋ ਕੇ ਅਨੋਖਾ ਵਿਰੋਧ ਪ੍ਰਦਰਸ਼ਨ ਕੀਤਾ। ਦਵਿੰਦਰਪਾਲ ਸਿੰਘ ਨਾਮਕ ਵਿਅਕਤੀ ਨੇ ਆਪਣੀ ਗੱਡੀ ‘ਤੇ ਚਾਰਾ ਲੱਦ ਕੇ ਉਸ ਨੂੰ ਬਲਦ ਨਾਲ ਖਿੱਚਵਾਇਆ। ਇਹ ਪ੍ਰਦਰਸ਼ਨ ਆਈਜੀਐਮ ਟੋਯੋਟਾ ਕੰਪਨੀ ਦੇ ਸਾਹਮਣੇ ਜੀਟੀ ਰੋਡ ਅਤੇ ਮੋਗਾ ਸ਼ਹਿਰ ਵਿੱਚ ਕੀਤਾ ਗਿਆ।

ਬਿਲਿੰਗ ਸਹੀ ਨਾ ਹੋਣ ਨੂੰ ਦੱਸਿਆ ਕਾਰਨ

ਦਵਿੰਦਰਪਾਲ ਸਿੰਘ ਨੇ ਕਰੀਬ ਪੰਜ ਮਹੀਨੇ ਪਹਿਲਾਂ 31 ਲੱਖ 30 ਹਜ਼ਾਰ ਰੁਪਏ ਵਿੱਚ ਇਨੋਵਾ ਗੱਡੀ ਬੁੱਕ ਕੀਤੀ ਸੀ। ਕੁਝ ਦਿਨਾਂ ਬਾਅਦ ਏਜੰਸੀ ਨੇ ਗੱਡੀ ਦੀ ਕੀਮਤ ਵਧਾ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ 54 ਹਜ਼ਾਰ ਰੁਪਏ ਵਾਧੂ ਜਮ੍ਹਾਂ ਕਰਵਾਏ। ਇਸ ਦੇ ਬਾਵਜੂਦ ਉਨ੍ਹਾਂ ਦੀ ਗੱਡੀ ਦੀ ਆਰਸੀ ਨਹੀਂ ਬਣ ਸਕੀ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਸਥਿਤ ਆਰਟੀਓ ਦਫ਼ਤਰ ਵਿੱਚ ਅਧਿਕਾਰੀਆਂ ਨੇ ਬਿਲਿੰਗ ਰਕਮ ਅਤੇ ਆਰਟੀਓ ਦੇ ਰਿਕਾਰਡ ਵਿੱਚ ਦਰਜ ਰਕਮ ਵਿਚਕਾਰ ਅੰਤਰ ਦੱਸਿਆ। ਅਧਿਕਾਰੀਆਂ ਨੇ ਕਿਹਾ ਕਿ ਬਿਲਿੰਗ ਸਹੀ ਹੋਣ ਤੱਕ ਗੱਡੀ ਦੀ ਰਜਿਸਟ੍ਰੇਸ਼ਨ ਨਹੀਂ ਹੋ ਸਕਦੀ।

ਦਵਿੰਦਰਪਾਲ ਸਿੰਘ ਦਾ ਆਰੋਪ ਹੈ ਕਿ ਉਨ੍ਹਾਂ ਨੇ ਇਸ ਸਮੱਸਿਆ ਨੂੰ ਲੈ ਕੇ ਕੰਪਨੀ ਅਤੇ ਏਜੰਸੀ ਦੇ ਅਧਿਕਾਰੀਆਂ ਨਾਲ ਕਈ ਵਾਰ ਸੰਪਰਕ ਕੀਤਾ, ਪਰ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ। ਮੋਗਾ ਵਿੱਚ ਸਬੰਧਤ ਏਜੰਸੀ ਕੋਲ ਬਿਲਿੰਗ ਦੀ ਵਿਵਸਥਾ ਨਾ ਹੋਣ ਕਾਰਨ ਬਿਲਿੰਗ ਲੁਧਿਆਣਾ ਤੋਂ ਕੀਤੀ ਜਾਂਦੀ ਹੈ। ਇਸ ਕਾਰਨ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਰਮਚਾਰੀ ਨੇ ਕਿਹਾ ਸੀ- ਚਾਰਾ ਹੀ ਢੋ ਲਓ

ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਏਜੰਸੀ ਦੇ ਇੱਕ ਕਰਮਚਾਰੀ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਹੁਣ ਗੱਡੀ ‘ਤੇ ਚਾਰਾ ਹੀ ਢੋ ਲਓ। ਇਸ ਗੱਲ ਤੋਂ ਨਿਰਾਸ਼ ਹੋ ਕੇ ਉਨ੍ਹਾਂ ਨੇ ਆਪਣੀ ਨਵੀਂ ਇਨੋਵਾ ‘ਤੇ ਚਾਰਾ ਲੱਦ ਕੇ ਸੜਕ ‘ਤੇ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਕੰਪਨੀ ਅਤੇ ਏਜੰਸੀ ਤੋਂ ਜਲਦ ਉਨ੍ਹਾਂ ਦੀ ਗੱਡੀ ਦੀ ਬਿਲਿੰਗ ਨਾਲ ਸਬੰਧਤ ਸਮੱਸਿਆ ਦੂਰ ਕਰਨ ਦੀ ਮੰਗ ਕੀਤੀ ਹੈ। ਨਾਲ ਹੀ, ਉਨ੍ਹਾਂ ਨੇ ਆਰਸੀ ਬਣਵਾਉਣ ਦੀ ਵੀ ਅਪੀਲ ਕੀਤੀ ਹੈ। ਇਸ ਮਾਮਲੇ ਵਿੱਚ ਏਜੰਸੀ ਜਾਂ ਕੰਪਨੀ ਵੱਲੋਂ ਅਜੇ ਤੱਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

ਇੱਥੇ ਦੇਖੋ ਵੀਡੀਓ

Follow Us
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...