Viral Video: ਇੰਗਲੈਂਡ ‘ਚ ਬਾਘ ਦੇ ਵਾੜੇ ਚ ਦਾਖ਼ਲ ਹੋਏ ਵਿਅਕਤੀ ਦੀ ਮੌਤ, ਦਰਦਨਾਕ ਹਾਦਸੇ ਦੀ ਵੀਡੀਓ ਵਾਇਰਲ
ਇੰਗਲੈਂਡ ਦੇ ਡੋਨਕਾਸਟਰ ਨੇੜੇ ਸਥਿਤ ਮਸ਼ਹੂਰ ਯਾਰਕਸ਼ਾਇਰ ਵਾਈਲਡਲਾਈਫ਼ ਪਾਰਕ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਵਿਅਕਤੀ ਅਚਾਨਕ ਬਾਘ ਦੇ ਘੇਰੇ (ਵਾੜੇ) ਅੰਦਰ ਦਾਖ਼ਲ ਹੋ ਗਿਆ, ਜਿਸ ਤੋਂ ਬਾਅਦ ਉੱਥੇ ਮੌਜੂਦ ਬਾਘ ਨੇ ਉਸ ਉੱਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ
ਇੰਗਲੈਂਡ ਦੇ ਡੋਨਕਾਸਟਰ ਨੇੜੇ ਸਥਿਤ ਮਸ਼ਹੂਰ ਯਾਰਕਸ਼ਾਇਰ ਵਾਈਲਡਲਾਈਫ਼ ਪਾਰਕ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਵਿਅਕਤੀ ਅਚਾਨਕ ਬਾਘ ਦੇ ਘੇਰੇ (ਵਾੜੇ) ਅੰਦਰ ਦਾਖ਼ਲ ਹੋ ਗਿਆ, ਜਿਸ ਤੋਂ ਬਾਅਦ ਉੱਥੇ ਮੌਜੂਦ ਬਾਘ ਨੇ ਉਸ ਉੱਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ। ਸਾਊਥ ਯਾਰਕਸ਼ਾਇਰ ਪੁਲਿਸ ਨੇ ਸ਼ਨੀਵਾਰ ਨੂੰ ਇਸ ਘਟਨਾ ਬਾਰੇ ਅਧਿਕਾਰਤ ਪੁਸ਼ਟੀ ਕੀਤੀ ਹੈ। ਮ੍ਰਿਤਕ ਦੀ ਪਛਾਣ ਫ਼ਿਲਹਾਲ ਜਨਤਕ ਨਹੀਂ ਕੀਤੀ ਗਈ ਹੈ ਅਤੇ ਪੁਲਿਸ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਉਕਤ ਵਿਅਕਤੀ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਬਾਘ ਦੇ ਵਾੜੇ ਅੰਦਰ ਕਿਵੇਂ ਪਹੁੰਚਿਆ।
ਪੁਲਿਸ ਅਨੁਸਾਰ ਸ਼ਨੀਵਾਰ ਦੁਪਹਿਰ ਲਗਭਗ 1:35 ਵਜੇ ਐਮਰਜੈਂਸੀ ਕੰਟਰੋਲ ਰੂਮ ਨੂੰ ਸੂਚਨਾ ਮਿਲੀ ਸੀ ਕਿ ਡੋਨਕਾਸਟਰ ਨੇੜੇ ਯਾਰਕਸ਼ਾਇਰ ਵਾਈਲਡਲਾਈਫ਼ ਪਾਰਕ ਵਿੱਚ ਇੱਕ ਵਿਅਕਤੀ ਬਾਘ ਦੇ ਇਨਕਲੋਜ਼ਰ ਅੰਦਰ ਚਲਾ ਗਿਆ ਹੈ। ਵਾੜੇ ਵਿੱਚ ਮੌਜੂਦ ਬਾਘ ਵੱਲੋਂ ਕੀਤੇ ਗਏ ਹਮਲੇ ਕਾਰਨ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਐਮਰਜੈਂਸੀ ਮੈਡੀਕਲ ਟੀਮ ਅਤੇ ਬਚਾਅ ਦਲ ਮੌਕੇ ਤੇ ਪਹੁੰਚੇ। ਮੈਡੀਕਲ ਸਟਾਫ਼ ਵੱਲੋਂ ਉਸ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ, ਪ੍ਰੰਤੂ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ ਅਤੇ ਅਧਿਕਾਰੀਆਂ ਨੇ ਉਸ ਨੂੰ ਘਟਨਾ ਸਥਾਨ ਤੇ ਹੀ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਵੱਲੋਂ ਪਰਿਵਾਰ ਨਾਲ ਕੀਤਾ ਗਿਆ ਸੰਪਰਕ
ਸਾਊਥ ਯਾਰਕਸ਼ਾਇਰ ਪੁਲਿਸ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਇਸ ਅਣਹੋਣੀ ਕਾਰਨ ਮ੍ਰਿਤਕ ਦੇ ਪਰਿਵਾਰ ਨੂੰ ਗਹਿਰਾ ਸਦਮਾ ਪਹੁੰਚਿਆ ਹੈ। ਪਰਿਵਾਰਕ ਮੈਂਬਰਾਂ ਨੂੰ ਹਾਦਸੇ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਮਾਹਿਰ ਅਧਿਕਾਰੀਆਂ ਦੀ ਇੱਕ ਟੀਮ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ। ਫ਼ਿਲਹਾਲ ਪੁਲਿਸ ਨੇ ਮ੍ਰਿਤਕ ਦਾ ਨਾਂ, ਉਮਰ ਜਾਂ ਉਸ ਦੇ ਵਾੜੇ ਅੰਦਰ ਜਾਣ ਦੇ ਕਾਰਨਾਂ ਬਾਰੇ ਕੋਈ ਵੇਰਵਾ ਸਾਂਝਾ ਨਹੀਂ ਕੀਤਾ ਹੈ।
ਹਾਦਸੇ ਤੋਂ ਤੁਰੰਤ ਬਾਅਦ ਸੋਸ਼ਲ ਮੀਡੀਆ ਤੇ ਬਾਘ ਦੀ ਸਥਿਤੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਫ਼ਵਾਹਾਂ ਫੈਲਣ ਲੱਗੀਆਂ। ਇਸ ਸੰਬੰਧੀ ਪੁਲਿਸ ਨੇ ਸਪੱਸ਼ਟ ਕੀਤਾ ਕਿ ਇਸ ਘਟਨਾ ਵਿੱਚ ਬਾਘ ਨੂੰ ਕਿਸੇ ਕਿਸਮ ਦੀ ਸੱਟ ਨਹੀਂ ਲੱਗੀ ਹੈ ਅਤੇ ਉਹ ਆਪਣੇ ਵਾੜੇ ਅੰਦਰ ਹੀ ਮੌਜੂਦ ਹੈ। ਪੁਲਿਸ ਮੁਤਾਬਕ ਆਮ ਲੋਕਾਂ ਜਾਂ ਸੈਲਾਨੀਆਂ ਨੂੰ ਕੋਈ ਖ਼ਤਰਾ ਨਹੀਂ ਹੈ। ਇਸ ਦੌਰਾਨ ਪੁਲਿਸ ਨੇ ਸੋਸ਼ਲ ਮੀਡੀਆ ਉੱਤੇ ਹਾਦਸੇ ਦੀਆਂ ਵੀਡੀਓਜ਼ ਸਾਂਝੀਆਂ ਕੀਤੇ ਜਾਣ ਤੇ ਸਖ਼ਤ ਚਿੰਤਾ ਪ੍ਰਗਟਾਈ ਹੈ। ਅਧਿਕਾਰੀਆਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਇਸ ਦਰਦਨਾਕ ਘਟਨਾ ਦੀਆਂ ਫੁਟੇਜ ਜਾਂ ਵੀਡੀਓਜ਼ ਅੱਗੇ ਸ਼ੇਅਰ ਨਾ ਕੀਤੀਆਂ ਜਾਣ, ਕਿਉਂਕਿ ਅਜਿਹੀਆਂ ਤਸਵੀਰਾਂ ਮ੍ਰਿਤਕ ਦੇ ਪਰਿਵਾਰ ਦੀ ਮਾਨਸਿਕ ਪ੍ਰੇਸ਼ਾਨੀ ਨੂੰ ਹੋਰ ਵਧਾ ਸਕਦੀਆਂ ਹਨ।
ਸੁਰੱਖਿਆ ਨਿਯਮਾਂ ਤਹਿਤ ਪਾਰਕ ਖ਼ਾਲੀ ਕਰਵਾਇਆ
ਇਸ ਘਟਨਾ ਦੇ ਫ਼ੌਰਨ ਬਾਅਦ ਯਾਰਕਸ਼ਾਇਰ ਵਾਈਲਡਲਾਈਫ਼ ਪਾਰਕ ਨੂੰ ਸੈਲਾਨੀਆਂ ਤੋਂ ਪੂਰੀ ਤਰ੍ਹਾਂ ਖ਼ਾਲੀ ਕਰਵਾ ਲਿਆ ਗਿਆ। ਪਾਰਕ ਪ੍ਰਬੰਧਕਾਂ ਨੇ ਦੱਸਿਆ ਕਿ ਐਮਰਜੈਂਸੀ ਸੁਰੱਖਿਆ ਨਿਯਮਾਂ ਤਹਿਤ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਅਤੇ ਸਬੰਧਤ ਐਮਰਜੈਂਸੀ ਸੇਵਾਵਾਂ ਨੂੰ ਮੌਕੇ ਤੇ ਤਲਬ ਕੀਤਾ ਗਿਆ। ਘਟਨਾ ਦੀ ਗੰਭੀਰਤਾ ਨੂੰ ਵੇਖਦਿਆਂ ਪਾਰਕ ਪ੍ਰਬੰਧਨ ਨੇ ਫ਼ਿਲਹਾਲ ਪਾਰਕ ਨੂੰ ਆਮ ਜਨਤਾ ਲਈ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ ਅਤੇ ਇਹ ਐਤਵਾਰ ਤੱਕ ਪੂਰੀ ਤਰ੍ਹਾਂ ਬੰਦ ਰਹੇਗਾ।
ਇਹ ਵੀ ਪੜ੍ਹੋ
ਪਾਰਕ ਪ੍ਰਸ਼ਾਸਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਇੱਥੇ ਆਉਣ ਵਾਲੇ ਸੈਲਾਨੀਆਂ, ਸਟਾਫ਼ ਅਤੇ ਜਾਨਵਰਾਂ ਦੀ ਸੁਰੱਖਿਆ ਉਨ੍ਹਾਂ ਦੀ ਮੁੱਖ ਤਰਜੀਹ ਹੈ। ਪ੍ਰਬੰਧਕੀ ਟੀਮ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਲਈ ਸਬੰਧਤ ਜਾਂਚ ਏਜੰਸੀਆਂ ਅਤੇ ਪੁਲਿਸ ਨਾਲ ਪੂਰਾ ਸਹਿਯੋਗ ਕਰ ਰਹੀ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਵਿਅਕਤੀ ਕਿਨ੍ਹਾਂ ਹਾਲਾਤਾਂ ਵਿੱਚ ਸੁਰੱਖਿਆ ਘੇਰਾ ਤੋੜ ਕੇ ਬਾਘ ਦੇ ਵਾੜੇ ਵਿੱਚ ਪਹੁੰਚਿਆ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਾਂਚ ਮੁਕੰਮਲ ਹੋਣ ਮਗਰੋਂ ਹੀ ਇਸ ਦਰਦਨਾਕ ਹਾਦਸੇ ਦੇ ਬਾਕੀ ਵੇਰਵੇ ਸਾਹਮਣੇ ਆ ਸਕਣਗੇ।
ਦੇਖੋ ਵੀਡੀਓ
ये खौफनाक वीडियो है… ब्रिटेन के एक जू में आदमी बाघ के सामने कूद गया https://t.co/DSQno9Gkrr
— Viral Beast (@kumarayush084) October 11, 2026


