ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ ‘ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਦੂਜੇ ਪੈਸੇ, ਕਾਂਗਰਸ ਹਾਈਕਮਾਨ ਨੇ ਨਵਜੋਤ ਕੌਰ ਸਿੱਧੂ ਦੇ ਬਿਆਨ 'ਤੇ ਕਮੇਟੀ ਬਣਾ ਦਿੱਤੀ ਹੈ। ਇਸ ਦੀ ਅਗਵਾਈ ਪੰਜਾਬ ਇੰਚਾਰਜ ਭੂਪੇਸ਼ ਬਘੇਲ ਕਰਨਗੇ। ਬਾਕੀ ਕਮੇਟੀ ਦੇ ਮੈਂਬਰਾ ਦਾ ਖੁਲਾਸਾ ਨਹੀਂ ਹੋਇਆ ਹੈ। ਇਹ ਕਮੇਟੀ ਇਸ ਬਿਆਨ ਦੀ ਪੂਰੀ ਡਿਟੇਲ ਰਿਪੋਰਟ ਹਾਈਕਮਾਨ ਨੂੰ ਸੌਂਪੇਗੀ। ਹਾਈਕਮਾਨ ਨੇ ਸਖ਼ਤ ਰੁੱਖ ਅਪਣਾਇਆ ਹੈ। ਦੂਜੇ ਪਾਸੇ, ਪੰਜਾਬ ਕਾਂਗਰਸ ਪਹਿਲਾਂ ਹੀ ਨਵਜੋਤ ਕੌਰ ਸਿੱਧੂ ਦੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਚੁੱਕੀ ਹੈ।
Navjot Kaur Sidhu: ਡਾ. ਨਵਜੋਤ ਕੌਰ ਸਿੱਧੂ ਦੇ 500 ਕਰੋੜ ਵਾਲੇ ਬਿਆਨ ਨੇ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਲਿਆ ਦਿੱਤਾ ਹੈ। ਕਾਂਗਰਸੀ ਆਗੂ ਲਗਾਤਾਰ ਉਨ੍ਹਾਂ ਦੇ ਬਿਆਨ ਦੀ ਨਿਖੇਦੀ ਕਰ ਰਹੇ ਹਨ। ਕਾਂਗਰਸੀ ਆਗੂ ਪਰਗਟ ਸਿੰਘ ਇਸਨੂੰ ਮਿਸੇਜ ਸਿੱਧੂ ਦੀ ਨਿਜੀ ਰਾਏ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਖਿਲਾਫ ਐਕਸ਼ਨ ਲੈਣ ਦਾ ਅਧਿਕਾਰੀ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਹੀ ਲੈ ਸਕਦੇ ਹਨ। ਉਹ ਇਸ ਬਾਰੇ ਜਿਆਦਾ ਕੁਝ ਨਹੀਂ ਬੋਲਣਾ ਚਾਹੁੰਦਾ ਹਾਂ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀਆਂ ਬਿਆਨਬਾਜੀਆਂ ਨਾਲ ਪੰਜਾਬ ਨੂੰ ਕੋਈ ਫਾਇਦਾ ਨਹੀਂ ਹੁੰਦਾ। ਉਹ ਉਹ ਕੰਮ ਕਰਦੇ ਹਨ, ਜਿਸ ਵਿੱਚ ਸੂਬੇ ਅਤੇ ਸੂਬਾ ਵਾਸੀਆਂ ਦਾ ਫਾਇਦਾ ਹੋਵੇ। ਮੀਡੀਆ ਨਾਲ ਪੂਰੀ ਗੱਲਬਾਤ ਦਾ ਵੇਖੋ ਵੀਡੀਓ…
