ਪੰਜਾਬ ਸਰਕਾਰ ਨੂੰ ਕੇਂਦਰ ਤੋਂ ਰਾਹਤ ਮਿਲੀ, ਕੇਂਦਰ ਨੇ ਮੰਡੀ 'ਚੋਂ ਸਾਰੀ ਫਸਲ ਚੁੱਕਣ ਦੇ ਨਿਰਦੇਸ਼ ਦਿੱਤੇ Punjabi news - TV9 Punjabi

ਪੰਜਾਬ ਸਰਕਾਰ ਨੂੰ ਕੇਂਦਰ ਤੋਂ ਰਾਹਤ ਮਿਲੀ, ਕੇਂਦਰ ਨੇ ਮੰਡੀ ‘ਚੋਂ ਸਾਰੀ ਫਸਲ ਚੁੱਕਣ ਦੇ ਨਿਰਦੇਸ਼ ਦਿੱਤੇ

Published: 

12 Apr 2023 14:26 PM

ਪੰਜਾਬ ਸਰਕਾਰ ਨੂੰ ਕੇਂਦਰ ਤੋਂ ਰਾਹਤ ਮਿਲੀ ਹੈ। ਸੂਬਾ ਸਰਕਾਰ ਦੀ ਅਪੀਲ 'ਤੇ ਕੇਂਦਰ ਨੇ ਖਰੀਦ ਏਜੰਸੀਆਂ ਨੂੰ ਮੰਡੀ 'ਚੋਂ ਸਾਰੀ ਫਸਲ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਸੀ ਕਿ ਇਸ ਵਾਰ ਖਰਾਬ ਅਨਾਜ ਦੀ ਅਦਾਇਗੀ ਵਿੱਚ ਕੋਈ ਕਟੌਤੀ ਨਾ ਕੀਤੀ ਜਾਵੇ। ਕਿਉਂਕਿ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ।

Follow Us On

ਪੰਜਾਬ ਸਰਕਾਰ ਨੂੰ ਕੇਂਦਰ ਤੋਂ ਰਾਹਤ ਮਿਲੀ ਹੈ। ਸੂਬਾ ਸਰਕਾਰ ਦੀ ਅਪੀਲ ‘ਤੇ ਕੇਂਦਰ ਨੇ ਖਰੀਦ ਏਜੰਸੀਆਂ ਨੂੰ ਮੰਡੀ ‘ਚੋਂ ਸਾਰੀ ਫਸਲ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਸੀ ਕਿ ਇਸ ਵਾਰ ਖਰਾਬ ਅਨਾਜ ਦੀ ਅਦਾਇਗੀ ਵਿੱਚ ਕੋਈ ਕਟੌਤੀ ਨਾ ਕੀਤੀ ਜਾਵੇ। ਕਿਉਂਕਿ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ।

ਇਸ ਤੋਂ ਪਹਿਲਾਂ ਥੋੜ੍ਹੀ ਜਿਹੀ ਖਰਾਬ ਹੋਈ ਕਣਕ ਲਈ 5.31 ਰੁਪਏ ਪ੍ਰਤੀ ਕੁਇੰਟਲ ਅਤੇ 80 ਫੀਸਦੀ ਤੱਕ ਨੁਕਸਾਨ ਹੋਣ ‘ਤੇ 31.87 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਰਾਹਤ ਦਿੱਤੀ ਜਾਂਦੀ ਸੀ। ਹੁਣ ਖਰਾਬ ਅਨਾਜ ‘ਤੇ 80 ਫੀਸਦੀ ਤੱਕ 5.31 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਹੋਵੇਗੀ।ਇਸ ਦੀ ਜਾਣਕਾਰੀ ਆਪ ਦੇ ਮੁੱਖ ਬੁਲਾਰੇ ਮਲਵਿੰਦਰ ਕੰਗ ਨੇ ਸੋਸ਼ਲ ਮੀਡਿਆ ਤੇ ਵੀਡਿਓ ਸਾੰਝਾ ਕਰਦੇ ਹੋਏ ਦਿੱਤੀ ਹੈ…ਮਲਵਿੰਦਰ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੰਗ ਨੂੰ ਕੇਂਦਰ ਸਰਕਾਰ ਨੇ ਮਨਜ਼ੂਰ ਕੀਤਾ…ਕਣਕ ਦੀ ਖਰੀਦ ਲਈ ਸੁੰਗੜੇ ਦਾਣੇ ‘ਤੇ 18% ਤੱਕ ਦੀ ਛੋਟ ਦਿੱਤੀ

ਬੀਤੀ ਰਾਤ ਤੱਕ 81,519 ਕੁਇੰਟਲ ਕਣਕ ਮੰਡੀਆਂ ਵਿੱਚ ਪਹੁੰਚ ਚੁੱਕੀ ਹਨ। ਇਸ ਵਿੱਚੋਂ ਸਿਰਫ਼ 18 ਫੀਸਦੀ ਕਣਕ ਦੀ ਹੀ ਖਰੀਦ ਹੋਈ ਹੈ। ਇਹ ਕਮੀ ਇਸ ਲਈ ਆਈ ਕਿਉਂਕਿ ਕੇਂਦਰੀ ਖਰੀਦ ਏਜੰਸੀਆਂ ਕੋਲ ਕੱਲ੍ਹ ਤੱਕ ਕੇਂਦਰ ਸਰਕਾਰ ਦੇ ਹੁਕਮ ਨਹੀਂ ਸਨ। ਇਸੇ ਕਰਕੇ ਕੇਂਦਰੀ ਏਜੰਸੀਆਂ ਨੇ ਬਰਸਾਤ ਕਾਰਨ ਖਰਾਬ ਹੋਈ ਕਣਕ ਦੀ ਖਰੀਦ ਨਹੀਂ ਕੀਤੀ। ਹੁਣ ਏਜੰਸੀਆਂ ਅੱਜ ਤੋਂ ਖਰੀਦਣਗੀਆਂ।

ਬੀਤੇ ਦਿਨ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਪੰਜਾਬ ਦੇ ਵੱਖ-ਵੱਖ ਖੇਤਾਂ ਦਾ ਦੌਰਾ ਕੀਤਾ ਅਤੇ ਭਾਰੀ ਮੀਂਹ ਕਾਰਨ ਹੋਈ ਤਬਾਹੀ ਦਾ ਜਾਇਜ਼ਾ ਲੈਣ ਲਈ ਕਿਸਾਨਾਂ ਨਾਲ ਗੱਲਬਾਤ ਕੀਤੀ।ਦੂਜੇ ਪਾਸੇ ‘ਆਪ’ ਸੰਸਦ ਰਾਘਵ ਚੱਢਾ ਨੇ ਸ਼ਨੀਵਾਰ ਨੂੰ ਕੇਂਦਰੀ ਵਿੱਤ ਮੰਤਰੀ ਤੋਂ ਪੰਜਾਬ ਦੇ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਤਾਂ ਜੋ ਖਰਾਬ ਮੌਸਮ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦਾ ਢੁੱਕਵਾਂ ਮੁਆਵਜ਼ਾ ਯਕੀਨੀ ਬਣਾਇਆ ਜਾ ਸਕੇ। ਪੰਜਾਬ ਦੇ ਰਾਜ ਸਭਾ ਮੈਂਬਰ ਚੱਢਾ ਨੇ ਵਿੱਤ ਮੰਤਰੀ ਨੂੰ ਲਿਖੇ ਪੱਤਰ ਵਿੱਚ ਪੰਜਾਬ ਦੇ ਕਿਸਾਨਾਂ ਦੀ ਦੁਰਦਸ਼ਾ ਵੱਲ ਧਿਆਨ ਦਿਵਾਉਣ ਦੀ ਮੰਗ ਕਰਦਿਆਂ ਕਿਹਾ ਕਿ 24 ਮਾਰਚ ਤੋਂ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਹੈ।

Exit mobile version