ਪੰਜਾਬ ‘ਚ CM ਮਾਨ ਨੇ ਸਰਪੰਚਾਂ ਨੂੰ ਚੁਕਾਈ ਸਹੁੰ, ਅਜਿਹਾ ਪ੍ਰੋਗਰਾਮ ਪਹਿਲਾਂ ਨਹੀਂ ਦੇਖਿਆ ਹੋਵੇਗਾ, ਦੇਖੋ ਕੀ ਸੀ ਖਾਸ?
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਵੱਲ ਵਿਸ਼ੇਸ ਧਿਆਨ ਦੇ ਰਹੀ ਹੈ। ਸੂਬੇ ਵਿੱਚ ਕਰੀਬ 45ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਹਨਾਂ ਸਿੱਖਿਆ ਦੇ ਖੇਤਰ ਵਿੱਚ ਆਏ ਸੁਧਾਰ ਤੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਚੰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ। ਸਰਕਾਰੀ ਸਕੂਲਾਂ ਦੇ 157 ਬੱਚੇ IIT ਕਲਿਅਰ ਕਰ ਚੁੱਕੇ ਹਨ।
ਪੰਚਾਇਤੀ ਚੋਣਾਂ ਵਿੱਚ ਨਵੇਂ ਚੁਣੇ ਗਏ ਸਰਪੰਚਾਂ ਨੇ ਅੱਜ ਆਪਣੇ ਅਹੁਦੇ ਦਾ ਹਲਫ਼ ਲਿਆ। ਇਸ ਦੇ ਨਾਲ ਹੀ ਹੁਣ ਪੰਚਾਇਤਾਂ ਆਪਣੀ ਪੂਰੀ ਤਾਕਤ ਨਾਲ ਪਿੰਡਾਂ ਦੇ ਵਿਕਾਸ ਲਈ ਕੰਮ ਕਰ ਸਕਣਗੀਆਂ। ਇਸ ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਾਮਿਲ ਹੋਏ। ਇਸ ਮੌਕੇ ਨਵੇਂ ਚੁਣੇ ਗਏ ਸਰਪੰਚਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਪੰਚ ਕਿਸੇ ਸਿਆਸੀ ਪਾਰਟੀ ਜਾਂ ਦਲ ਦਾ ਨਹੀਂ ਹੋਣਾ ਚਾਹੀਦਾ ਸਗੋਂ ਸਰਪੰਚ ਪਿੰਡ ਦਾ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਪੰਚਾਇਤਾਂ ਲੋਕਤੰਤਰ ਦੀਆਂ ਨੀਂਹਾਂ ਹਨ।
Tags :