ਮੋਹਾਲੀ ਹਾਦਸੇ ‘ਚ 2 ਦੀ ਮੌਤ, ਕਈ ਲੋਕ ਫਸੇ… ਇਹ ਹੈ ਹਾਦਸੇ ਦੀ ਪੂਰੀ ਕਹਾਣੀ
ਮੁਹਾਲੀ ਚ ਸ਼ਨੀਵਾਰ ਸ਼ਾਮ ਨੂੰ ਇੱਕ ਬਹੁ- ਮੰਜ਼ਿਲਾ ਇਮਾਰਤ ਡਿੱਗ ਗਈ। ਜਿਸ ਵਿੱਚ ਇੱਕ 20 ਸਾਲਾ ਕੁੜੀ ਦੀ ਮੌਤ ਹੋ ਗਈ ਅਤੇ ਅਜੇ ਵੀ ਮਲਬੇ ਹੇਠ 7-8 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਪੁਲਿਸ-ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਕੀਤਾ ਜਾ ਰਿਹਾ ਹੈ। NDRF ਦੀ ਟੀਮ ਮੌਕੇ ਤੇ ਪਹੁੰਚ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਇਮਾਰਤ […]
ਮੁਹਾਲੀ ਚ ਸ਼ਨੀਵਾਰ ਸ਼ਾਮ ਨੂੰ ਇੱਕ ਬਹੁ- ਮੰਜ਼ਿਲਾ ਇਮਾਰਤ ਡਿੱਗ ਗਈ। ਜਿਸ ਵਿੱਚ ਇੱਕ 20 ਸਾਲਾ ਕੁੜੀ ਦੀ ਮੌਤ ਹੋ ਗਈ ਅਤੇ ਅਜੇ ਵੀ ਮਲਬੇ ਹੇਠ 7-8 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਪੁਲਿਸ-ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਕੀਤਾ ਜਾ ਰਿਹਾ ਹੈ। NDRF ਦੀ ਟੀਮ ਮੌਕੇ ਤੇ ਪਹੁੰਚ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਇਮਾਰਤ ਵਿੱਚ ਜਿੰਮ ਚੱਲ ਰਿਹਾ ਸੀ। ਦੂਜੇ ਪਾਸੇ ਬੇਸਮੈਂਟ ਦੀ ਖੁਦਾਈ ਦਾ ਕੰਮ ਚੱਲ ਰਿਹਾ ਸੀ। ਜਿਸ ਕਾਰਨ ਇਹ ਇਮਾਰਤ ਡਿੱਗ ਪਈ।ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਜਿਸ ਵੇਲੇ ਇਹ ਇਮਾਰਤ ਡਿੱਗੀ ਉਸ ਵੇਲੇ ਜਿੰਮ ਖੁੱਲ੍ਹਾ ਸੀ। ਇਸ ਕਾਰਨ ਜਿੰਮ ਵਿੱਚ ਆਉਣ ਵਾਲੇ ਲੋਕਾਂ ਦਾ ਮਲਬੇ ਵਿੱਚ ਦੱਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਹਾਲੇ ਤੱਕ ਇਸ ਬਾਰੇ ਕੋਈ ਵੀ ਅਧਿਕਾਰੀਕ ਤੌਰ ਤੇ ਪੁਸ਼ਟੀ ਨਹੀਂ ਹੋਈ ਹੈ।