ਮੋਹਾਲੀ ਵਿੱਚ 40 ਲੱਖ ਦੀ ਚੋਗੀ ਕਰਨ ਵਾਲੇ 2 ਬਦਮਾਸ਼ ਗ੍ਰਿਫਤਾਰ, ਐਂਟੀ ਗੈਂਗਸਟਰ ਟਾਸਕ ਫੋਰਸ ਨਾਲ ਹੋਈ ਮੁੱਠਭੇੜ! Punjabi news - TV9 Punjabi

ਮੋਹਾਲੀ ਵਿੱਚ 40 ਲੱਖ ਦੀ ਚੋਗੀ ਕਰਨ ਵਾਲੇ 2 ਬਦਮਾਸ਼ ਗ੍ਰਿਫਤਾਰ, ਐਂਟੀ ਗੈਂਗਸਟਰ ਟਾਸਕ ਫੋਰਸ ਨਾਲ ਹੋਈ ਮੁੱਠਭੇੜ!

Published: 

02 Jun 2023 12:24 PM

29 ਮਈ ਨੂੰ ਇੱਕ ਕਾਰ ਵਿੱਚ ਸਵਾਰ ਘੱਟੋ-ਘੱਟ ਚਾਰ ਵਿਅਕਤੀਆਂ ਨੇ ਫਤਿਹਗੜ੍ਹ ਸਾਹਿਬ ਵਿੱਚ ਇੱਕ ਪੈਟਰੋਲ ਪੰਪ ਦੇ ਤਿੰਨ ਕਰਮਚਾਰੀਆਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਦੀ ਕਾਰ 'ਤੇ ਪੰਜ ਤੋਂ ਛੇ ਰਾਉਂਡ ਫਾਇਰ ਕੀਤੇ, ਜਿਸ ਨਾਲ ਗੱਡੀ ਨੂੰ ਰੋਕਿਆ ਗਿਆ। ਉਕਤ ਵਿਅਕਤੀਆਂ ਨੇ ਮੌਕੇ ਤੋਂ ਫਰਾਰ ਹੋਣ ਤੋਂ ਪਹਿਲਾਂ ਮੁਲਾਜ਼ਮਾਂ ਤੋਂ 40.80 ਲੱਖ ਰੁਪਏ ਦੀ ਨਕਦੀ ਲੁੱਟ ਲਈ।

Follow Us On

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਬੁੱਧਵਾਰ ਦੇਰ ਰਾਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਉਨ੍ਹਾਂ ਦਾ ਕਹਿਣਾ ਹੈ ਕਿ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਈ 40 ਲੱਖ ਰੁਪਏ ਦੀ ਡਕੈਤੀ ਵਿੱਚ ਸ਼ਾਮਲ ਸਨ।

29 ਮਈ ਨੂੰ ਇੱਕ ਕਾਰ ਵਿੱਚ ਸਵਾਰ ਘੱਟੋ-ਘੱਟ ਚਾਰ ਵਿਅਕਤੀਆਂ ਨੇ ਫਤਿਹਗੜ੍ਹ ਸਾਹਿਬ ਵਿੱਚ ਇੱਕ ਪੈਟਰੋਲ ਪੰਪ ਦੇ ਤਿੰਨ ਕਰਮਚਾਰੀਆਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਦੀ ਕਾਰ ‘ਤੇ ਪੰਜ ਤੋਂ ਛੇ ਰਾਉਂਡ ਫਾਇਰ ਕੀਤੇ, ਜਿਸ ਨਾਲ ਗੱਡੀ ਨੂੰ ਰੋਕਿਆ ਗਿਆ। ਉਕਤ ਵਿਅਕਤੀਆਂ ਨੇ ਮੌਕੇ ਤੋਂ ਫਰਾਰ ਹੋਣ ਤੋਂ ਪਹਿਲਾਂ ਮੁਲਾਜ਼ਮਾਂ ਤੋਂ 40.80 ਲੱਖ ਰੁਪਏ ਦੀ ਨਕਦੀ ਲੁੱਟ ਲਈ।

ਵੇਰਵਿਆਂ ਅਨੁਸਾਰ, ਲਾਂਡਰਾਂ ਦੇ ਪਿੰਡ ਝੰਜੇੜੀ ਨੇੜਿਓਂ ਪੁਲਿਸ ਨਾਲ ਹੋਈ ਗੋਲੀਬਾਰੀ ਤੋਂ ਬਾਅਦ ਦੋਵਾਂ ਨੂੰ ਕਾਬੂ ਕਰ ਲਿਆ ਗਿਆ। ਇਸ ਗੋਲੀਬਾਰੀ ‘ਚ ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਫੇਜ਼-6 ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਕਾਬੂ ਕੀਤੇ ਵਿਅਕਤੀਆਂ ਕੋਲੋਂ ਪੁਲਿਸ ਨੇ ਦੇਸੀ ਪਿਸਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਜੌਹਲ ਢਾਏ ਵਾਲਾ ਅਤੇ ਹਰਪ੍ਰੀਤ ਸਿੰਘ ਵਾਸੀ ਪਿੰਡ ਬੰਤਾਰਾ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।

Exit mobile version