ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
ਅੰਮ੍ਰਿਤਸਰ ਦੇ ਵੇਰਕਾ ਮਿਲਕ ਬੂਥ ਦੇ ਮਾਲਕ ਤੋਂ 3 ਨਕਾਬਪੋਸ਼ਾਂ ਨੇ ਬੰਦੂਕ ਦੀ ਨੋਕ 'ਤੇ 10,000 ਰੁਪਏ ਲੁੱਟੇ

ਅੰਮ੍ਰਿਤਸਰ ਦੇ ਵੇਰਕਾ ਮਿਲਕ ਬੂਥ ਦੇ ਮਾਲਕ ਤੋਂ 3 ਨਕਾਬਪੋਸ਼ਾਂ ਨੇ ਬੰਦੂਕ ਦੀ ਨੋਕ ‘ਤੇ 10,000 ਰੁਪਏ ਲੁੱਟੇ

keerti-arora
Keerti | Published: 30 Jun 2023 16:19 PM

ਬੀਤੇ ਦਿਨ ਬਾਈਕ ਸਵਾਰਾ ਨੇ ਵੇਰਕਾ ਦੇ ਬੂਥ 'ਤੇ ਪਿਸਤੌਲ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋਈ ਹੈ।

Amritsar(Punjab)ਬੀਤੇ ਦਿਨ ਬਾਈਕ ਸਵਾਰਾ ਨੇ ਵੇਰਕਾ ਦੇ ਬੂਥ ‘ਤੇ ਪਿਸਤੌਲ ਦੀ ਨੋਕ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਤਿੰਨ ਨਕਾਬਪੋਸ਼ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬੂਥ ਪਹੁੰਚੇ ਇੱਕ ਮੋਟਰਸਾਈਕਲ ‘ਤੇ ਇਨ੍ਹਾਂ ਲੁਟੇਰਿਆਂ ਨੇ ਬੰਦੂਕ ਦੀ ਨੋਕ ‘ਤੇ ਦੁੱਧ ਵਿਕਰੇਤਾ ਤੋਂ 10 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ। ਇਸ ਦੇ ਨਾਲ ਹੀ ਕੰਨਾਂ ਵਿੱਚ ਪਾਈ ਸੋਨੇ ਦੀ ਮੁੰਦਰ ਅਤੇ ਹੱਥ ਵਿੱਚ ਪਾਇਆ ਚਾਂਦੀ ਦਾ ਕੜਾ ਵੀ ਲੈ ਲਿਆ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।