ਪੰਜਾਬ ਵਿੱਚ ‘ਆਪ’ ਸਰਕਾਰ ਦੇ 3 ਸਾਲ ਪੂਰੇ, ਕੇਜਰੀਵਾਲ ਅਤੇ ਸੀਐਮ ਮਾਨ ਦੀ ਮੁਲਾਕਾਤ, ਕੀ ਹੋਇਆ? ਦੇਖੋ ਵੀਡੀਓ

| Edited By: Rohit Kumar

Mar 16, 2025 | 7:19 PM

ਅੱਜ 16 ਮਾਰਚ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ 3 ਸਾਲ ਪੂਰੇ ਹੋਣ ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨਤਮਸਤਕ ਹੋਏ।

ਅੱਜ 16 ਮਾਰਚ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ 3 ਸਾਲ ਪੂਰੇ ਹੋਣ ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇੱਥੋਂ ਉਹ ਦੁਰਗਿਆਣਾ ਮੰਦਰ ਅਤੇ ਰਾਮਤੀਰਥ ਵੀ ਜਾਣਗੇ।ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ 5 ਸਾਲ ਪੂਰੇ ਕਰਨਗੇ ਅਤੇ ਅਗਲੇ 5 ਸਾਲ ਵੀ ਮੁੱਖ ਮੰਤਰੀ ਹੀ ਰਹਿਣਗੇ। ਕੇਜਰੀਵਾਲ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਗਰੀਬਾਂ ਦੀ ਸੇਵਾ ਕਰਨੀ ਹੈ। ਲੋਕਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਹੋਵੇਗਾ। ਇਸ ਲਈ ਅਸੀਂ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਲੈਣ ਆਏ ਹਾਂ।