ਪੰਜਾਬ ਬਜਟ ‘ਚ ਹੋਇਆਂ ਪਰਾਲੀ ਦਾ ਜ਼ਿਕਰ, ਪਰਾਲੀ ਦੇ ਨਿਸ੍ਤਾਰਣ ਲਈ 350 ਕਰੋੜ

Updated On: 15 Mar 2023 11:29:AM

ਵਿੱਤੀ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ ਵਿਚ ਵੱਡਾ ਐਲਾਨ ਕਰਦਿਆਂ ਕਿਹਾ ਕਿ ਕਿਸਾਨਾਂ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ। ਬਿਜਲੀ ਸਬਸਿਡੀ ਲਈ 9331 ਕਰੋੜ ਰਾਖਵੇਂ ਰੱਖੇ। ਪੰਜਾਬ ਦੀ ਖੇਤੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 13 ਹਜ਼ਾਰ 888 ਦਾ ਬਜਟ ਤੈਅ ਕੀਤਾ। ਵਿੱਤੀ ਮੰਤਰੀ ਨੇ ਕਿਸਾਨਾਂ ਲਈ ਫਸਲ ਬੀਮਾ ਯੋਜਨਾ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦਾ ਇਸ ਸਾਲ ਦਾ ਬਜਟ 1 ਲੱਖ 96 ਹਜ਼ਾਰ 462 ਕਰੋੜ ਦਾ ਹੋਵੇਗਾ ਜੋ ਕਿ ਪਿਛਲੇ ਵਰ੍ਹੇ ਨਾਲ 26 ਫ਼ੀਸਦ ਜ਼ਿਆਦਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਬਿਜਲੀ ਸਬਸਿਡੀ ਲਈ 9331 ਕਰੋੜ ਰਾਖਵੇਂ ਰੱਖੇ ਗਏ ਹਨ, ਘਰੇਲੂ ਅਤੇ ਕਿਸਾਨੀ ਬਿਜਲੀ ਲਈ ਸਬਸਿਡੀ ਜਾਰੀ ਰਹੇਗੀ। ਕਿਸਾਨਾਂ ਨੂੰ ਮੁਫਤ ਬਿਜਲੀ ਲਈ 9064 ਕਰੋੜ ਰੁਪਏ ਰੱਖੇ ਗਏ ਹਨ। ਲਿਫਟ ਸਿੰਚਾਈ ਲਈ 80 ਕਰੋੜ ਦਾ ਪ੍ਰਬੰਧ ਕੀਤਾ ਗਿਆ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਲਈ 13,888 ਕਰੋੜ ਰੁਪਏ ਦਾ ਪ੍ਰਬੰਧ ਖੇਤੀਬਾੜੀ ਦੇ ਬਜਟ ਵਿੱਚ 20 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਖੇਤੀ ਵਿਭਿੰਨਤਾ ਲਈ 1000 ਕਰੋੜ ਦੀ ਤਜਵੀਜ ਹੈ ਜਦਕਿ 2574 ਕਿਸਾਨ ਮਿਤਰਾਂ ਦੀ ਭਰਤੀ ਵੀ ਕੀਤੀ ਜਾਵੇਗੀ। ਝੋਨੇ ਦੀ ਸਿੱਧੀ ਬਿਜਾਈ ਅਤੇ ਮੂੰਗੀ ਦੀ ਖਰੀਦ ਲਈ 125 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਾਸਮਤੀ ਦੀ ਖਰੀਦ ਕੀਤੀ ਜਾਵੇਗੀ।

Follow Us On

Published: 10 Mar 2023 18:48:PM