Punjab: ਖਾਲਸਾ ਸਾਜਣਾ ਦਿਵਸ ਅਤੇ ਵੈਸਾਖੀ ਮਨਾਉਣ ਪਾਕਿਸਤਾਨ ਲਈ ਜੱਥਾ ਹੋਇਆ ਰਵਾਨਾ Punjabi news - TV9 Punjabi

Punjab: ਖਾਲਸਾ ਸਾਜਣਾ ਦਿਵਸ ਅਤੇ ਵੈਸਾਖੀ ਮਨਾਉਣ ਪਾਕਿਸਤਾਨ ਲਈ ਜੱਥਾ ਹੋਇਆ ਰਵਾਨਾ

Updated On: 

10 Apr 2023 16:41 PM

ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਪਾਕਿਸਤਾਨ ਵਿੱਚ ਗੁਰੂਧਾਮਾਂ ਦੇ ਦਰਸ਼ਨ ਦੇ ਲਈ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਹੋਇਆ ਰਵਾਨਾ

Follow Us On

ਅੰਮ੍ਰਿਤਸਰ, ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਦਾ ਇੱਕ ਜਥਾ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਹੋਇਆ ਰਵਾਨਾ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿਚ ਇਹ ਜਥਾ ਪਾਕਿਸਤਾਨ ਦੇ ਵਿੱਚ ਆਪਣੇ ਗੁਰੂਧਾਮਾਂ ਦੇ ਦਰਸ਼ਨ ਦੇ ਲਈ ਹੋਇਆ ਰਵਾਨਾ|

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਜਥੇ ਦੀ ਅਗਵਾਈ ਅਮਰਜੀਤ ਸਿੰਘ ਭਲਾਈਪੁਰ ਕਰ ਰਹੇ ਹਨ | ਉਣਾ ਦੀ ਅਗਵਾਈ ਹੇਠ ਇਹ ਜਥਾ ਪਾਕਿਸਤਾਨ ਸਥਿਤ ਪੰਜਾ ਸਾਹਿਬ ਗੁਰਦੁਆਰੇ ਵਿੱਚ ਖਾਲਸਾ ਸਾਜਨਾ ਦਿਵਸ ਮਨਾਏਗਾ ਉਨ੍ਹ ਕਿਹਾ ਕਿ ਸਮਣੀਗਿਆ ਕਮੇਟੀ ਵੱਲੋਂ 1161 ਸ਼ਰਧਾਲੂਆਂ ਦੇ ਵੀਜ਼ੇ ਲਈ ਕੇਂਦਰ ਸਰਕਾਰ ਨੂੰ ਭੇਜਿਆ ਸੀ|

ਜਿਸਦੇ ਚਲਦੇ ਕੇਂਦਰ ਸਰਕਾਰ ਵੱਲੋਂ 1052 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ ਤੇ 109 ਦੇ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ| ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਰੱਦ ਕੀਤੇ ਗਏ ਹਨ ਉਨ੍ਹਾਂ ਨੂੰ ਬਹੁਤ ਭਾਰੀ ਰੋਸ ਹੈ ਅਪੀਲ ਕੀਤੀ ਕਿ ਸ਼ਰਧਾਲੂਆਂ ਦੇ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਕਿ ਉਹ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰ ਸਕਣ ਉਨ੍ਹਾਂ ਕਿਹਾ ਕਿ 1052 ਸ਼ਰਧਾਲੂਆਂ ਦਾ ਇਹ ਜਥਾ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਵਿੱਚ ਆਪਣੇ ਗੁਰੂਧਾਮਾਂ ਦੇ ਦਰਸ਼ਨ ਲਈ ਭੇਜਿਆ ਜਾ ਰਿਹਾ ਹੈ|

ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਸ. ਬਲਵਿੰਦਰ ਸਿੰਘ ਵੇਈਂਪੂਈਂ ਅਤੇ ਸਾਬਕਾ ਸਕੱਤਰ ਸ. ਕੁਲਵੰਤ ਸਿੰਘ ਰੰਧਾਵਾ ਜਾਣਗੇ। ਉਨ੍ਹਾਂ ਨੇ ਆਖਿਆ ਕਿ ਪਾਕਿਸਤਾਨ ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦੀਦਾਰ ਹਰ ਸਿੱਖ ਦੀ ਲੋਚਾ ਹੁੰਦੀ ਹੈ ਅਤੇ ਜਥੇ ਵਿਚ ਜਿਹੜੇ ਸ਼ਰਧਾਲੂ ਜਾ ਰਹੇ ਹਨ ਉਨ੍ਹਾਂ ਅੰਦਰ ਉਤਸ਼ਾਹ ਤੇ ਖੁਸ਼ੀ ਹੋਣਾ ਕੁਦਰਤੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਉਨ੍ਹਾਂ ਕਿਹਾ ਕਿ ਇਹ ਜਥਾ ਪਾਕਿਸਤਾਨ ਦੇ ਵਿਚ ਘੱਟ ਗਿਣਤੀ ਭਾਈਚਾਰੇ ਦੇ ਮਸਲੇ ਦੀ ਆਵਾਜ਼ ਵੀ ਉਠਾਏਗਾ। ਉਣਾ ਕਿਹਾ ਕਿ ਇਹ ਜੱਥਾ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਵੇਗਾ ਸਕਸ ਗੁਰਦੁਆਰਾ ਨਨਕਾਣਾ ਸਾਹਿਬ ਗੁਰਦੁਆਰਾ ਕਰਤਾਰਪੁਰ ਸਾਹਿਬ ਤੇ ਗੁਰਦੁਆਰਾ ਸੱਚਾ ਸੌਦਾ ਅਤੇ ਡੇਰਾ ਸਾਹਿਬ ਲਾਹੌਰ ਦੇ ਦਰਸ਼ਣ ਕਰ ਵਾਪਿਸ 18 ਅਪ੍ਰੈਲ ਨੂੰ ਭਾਰਤ ਵਾਪਿਸ ਆਵੇਗਾ।

Exit mobile version