ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
Amritsar 'ਚ Medical Factory 'ਚ ਲੱਗੀ ਭਿਆਨਕ ਅੱਗ, 4 ਲੋਕਾਂ ਦੀ ਮੌਤ, ਕਈ ਜਖ਼ਮੀ; ਕਰੋੜਾਂ ਰੁਪਏ ਦਾ ਨੁਕਸਾਨ

Amritsar ‘ਚ Medical Factory ‘ਚ ਲੱਗੀ ਭਿਆਨਕ ਅੱਗ, 4 ਲੋਕਾਂ ਦੀ ਮੌਤ, ਕਈ ਜਖ਼ਮੀ; ਕਰੋੜਾਂ ਰੁਪਏ ਦਾ ਨੁਕਸਾਨ

keerti-arora
Keerti | Updated On: 07 Oct 2023 09:47 AM

ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਬਣੀ ਕੈਮੀਕਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 4 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਫਾਇਰ ਬ੍ਰਿਗੇਡ ਨੇ ਕੜੀ ਮਸ਼ਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਹੈ।

ਅੰਮ੍ਰਿਤਸਰ ਨਿਊਜ਼। ਅੰਮ੍ਰਿਤਸਰ ਦੇ ਮਜੀਠਾ ਰੋਡ ਨਾਗਕਲਾਂ ਪਿੰਡ ਵਿੱਚ ਬਣੀ ਕੈਮੀਕਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਬੀਤੇ ਕੱਲ੍ਹ ਦੇਰ ਸ਼ਾਮ 6 ਵਜੇ ਦੇ ਕਰੀਬ ਫੈਕਟਰੀ ਵਿੱਚ ਪਏ ਅਲਕੋਹਲ ਦੇ ਡਰਮ ਫੱਟਣ ਕਾਰਨ ਅੱਗ ਨੇ ਭਿਆਨਕ ਰੂਪ ਲੈ ਲਿਆ ਜਿਸ ਦੇ ਚੱਲਦਿਆਂ ਫਾਇਰ ਬ੍ਰਿਗੇਡ ਦੀਆਂ ਕਰੀਬ ਦੋ ਦਰਜਨ ਗੱਡੀਆਂ ਨੇ ਅੱਗ ਤੇ ਕੜੀ ਮਸ਼ਕਤ ਤੋਂ ਬਾਅਦ ਕਾਬੂ ਪਾਇਆ ਗਿਆ।

ਮਿਲੀ ਜਾਣਕਾਰੀ ਮੁਤਾਬਕ ਫਾਰਮਾਸਿਊਟੀਕਲ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਇੱਕ ਨੌਜਵਾਨ ਅਤੇ ਇੱਕ ਔਰਤ ਸਮੇਤ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਫੈਕਟਰੀ ਮਾਲਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।ਇਸ ਹਾਦਸੇ ਵਿੱਚ ਜਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਦੱਸ ਦਈਏ ਕਿ ਫੈਕਟਰੀ ਕੈਂਪਸ ਅੰਦਰ ਤੇਲ ਦੇ 500 ਡਰੰਮ ਪਏ ਹੋਣ ਕਾਰਨ ਅੱਗ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਸਥਿਤੀ ਇੱਕ ਵਾਰ ਕਾਬੂ ਤੋਂ ਬਾਹਰ ਹੋ ਗਈ। ਅੱਗ ਦੀਆਂ ਤੇਜ਼ ਲਪਟਾਂ ਕਾਰਨ ਪੂਰੇ ਇਲਾਕੇ ਵਿੱਚ ਧੂੰਆਂ ਫੈਲ ਗਿਆ।ਫੈਕਟਰੀ ‘ਚ ਅੱਗ ਲੱਗਦੇ ਹੀ ਹੜਕੰਪ ਮਚ ਗਿਆ। ਅੰਦਰ ਕੰਮ ਕਰ ਰਹੇ ਮੁਲਾਜ਼ਮ ਜਿੱਥੋਂ ਵੀ ਕੋਈ ਰਸਤਾ ਲੱਭਦੇ ਬਾਹਰ ਆ ਗਏ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਧੀ ਦਰਜਨ ਦੇ ਕਰੀਬ ਗੱਡੀਆਂ ਦੀ ਮਦਦ ਨਾਲ ਦੇਰ ਰਾਤ ਅੱਗ ਤੇ ਕਾਬੂ ਪਾਇਆ।
ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉੱਥੇ ਹੀ ਫੈਕਟਰੀ ਮਜ਼ਦੂਰ ਅਤੇ ਸਫਾਈ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਮੌਕੇ ਤੇ ਪਹੁੰਚਣਾ ਸ਼ੁਰੂ ਹੋ ਗਏ ਅਤੇ ਉਨ੍ਹਾਂ ਨੇ ਮਜ਼ਦੂਰਾਂ ਦੇ ਘਰ ਨਾ ਪਹੁੰਚਣ ਤੇ ਚਿੰਤਾ ਪ੍ਰਗਟਾਈ। ਕਈ ਮਜੂਦਰ ਹਾਲੇ ਵੀ ਲਾਪਤਾ ਹਨ।

ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਜਦੋਂ ਅੱਗ ਲੱਗੀ ਤਾਂ ਫੈਕਟਰੀ ਦੇ ਅੰਦਰ ਕਈ ਕਰਮਚਾਰੀ ਕੰਮ ਕਰ ਰਹੇ ਸਨ। ਅੱਗ ਲੱਗਦੇ ਹੀ ਸਾਰੇ ਬਾਹਰ ਭੱਜ ਗਏ। ਜਦੋਂ ਫੈਕਟਰੀ ਵਿੱਚ ਕੰਮ ਕਰਦੇ ਲੋਕ ਛੁੱਟੀ ਹੋਣ ਦੇ ਬਾਵਜੂਦ ਘਰ ਨਹੀਂ ਪਹੁੰਚੇ ਤਾਂ ਪਰਿਵਾਰਕ ਮੈਂਬਰ ਫੈਕਟਰੀ ਵੱਲ ਭੱਜੇ।
ਇਸ ਤੋਂ ਬਾਅਦ ਅੱਗ ਦੀ ਲਪੇਟ ਵਿਚ ਆ ਕੇ ਮਰਨ ਵਾਲੇ ਨੌਜਵਾਨ ਕੁਲਵਿੰਦਰ ਸਿੰਘ, ਰਾਣੀ, ਸੁਖਜੀਤ ਸਿੰਘ ਅਤੇ ਗੁਰਭੇਜ ਸਿੰਘ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਮ੍ਰਿਤਕ ਦੇ ਵਾਰਸਾਂ ਨੇ ਫੈਕਟਰੀ ਮਾਲਕਾਂ ਤੇ ਲਾਪਰਵਾਹੀ ਦਾ ਦੋਸ਼ ਲਾਉਂਦਿਆਂ ਫਾਰਮਾਸਿਊਟੀਕਲ ਫੈਕਟਰੀ ਅੱਗੇ ਧਰਨਾ ਸ਼ੁਰੂ ਕਰ ਦਿੱਤਾ।

Published on: Oct 06, 2023 04:53 PM