ਪੰਜਾਬ ਬਚਾਓ ਯਾਤਰਾ ਦੌਰਾਨ ਬੱਚੇ ਤੋਂ ਨਾਅਰੇ ਲਗਵਾਉਣ ਦਾ ਮਾਮਲਾ, AAP ਨੇ ਸੁਖਬੀਰ ਬਾਦਲ ਖਿਲਾਫ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ Punjabi news - TV9 Punjabi

ਪੰਜਾਬ ਬਚਾਓ ਯਾਤਰਾ ਦੌਰਾਨ ਬੱਚੇ ਤੋਂ ਨਾਅਰੇ ਲਗਵਾਉਣ ਦਾ ਮਾਮਲਾ, AAP ਨੇ ਸੁਖਬੀਰ ਬਾਦਲ ਖਿਲਾਫ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

Published: 

09 Apr 2024 13:36 PM

ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਲੁਧਿਆਣਾ ਦੇ ਰਾਏਕੋਟ ਵਿਖੇ ਪਹੁੰਚੀ ਤਾਂ ਇਸ ਦੌਰਾਨ ਸੁਖਬੀਰ ਬਾਦਲ ਟਰੈਕਟਰ ਤੇ ਬੈਠਕੇ ਵਰਕਰਾਂ ਨੂੰ ਮਿਲ ਰਹੇ ਸਨ। ਇਸ ਦੌਰਾਨ ਇੱਕ ਵਰਕਰ ਬੱਚੇ ਨੂੰ ਸੁਖਬੀਰ ਬਾਦਲ ਕੋਲ ਟਰੈਕਟਰ ਤੇ ਬੈਠਾ ਦਿੱਤਾ ਹੈ। ਇਸ ਤੋਂ ਬਾਅਦ ਉਹ ਬੱਚੇ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਨਾਅਰੇ ਲਗਾਉਂਦਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਪਾਉਣ ਦੀ ਅਪੀਲ ਕਰਦਾ ਹੈ। ਸੁਖਬੀਰ ਬਾਦਲ ਵੀ ਇਸ ਬੱਚੇ ਨੂੰ ਕੁੱਝ ਕਹਿੰਦੇ ਹੋਏ ਨਜ਼ਰ ਆ ਰਹੇ ਹਨ। ਇਸ ਦੀ ਸ਼ਿਕਾਇਤ ਹੀ ਹੁਣ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਹੈ।

Follow Us On

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਮਾਡਲ ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਸ਼ਿਕਾਇਤ ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਮਾਲਵਿੰਦਰ ਕੰਗ ਨੇ ਮੁੱਖ ਚੋਣ ਅਫ਼ਸਰ ਨੂੰ ਦਿੱਤੀ।ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੌਰਾਨ ਸੁਖਬੀਰ ਬਾਦਲ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਉਲੰਘਣ ਕੀਤਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਕੋਈ ਵੀ 18 ਸਾਲ ਤੋਂ ਘੱਟ ਉਮਰ ਦਾ ਬੱਚੀ ਜਾਂ ਬੱਚੀ ਕਿਸੇ ਸਿਆਸੀ ਪਾਰਟੀ ਲਈ ਚੋਣ ਪ੍ਰਚਾਰ ਨਹੀਂ ਕਰ ਸਕਦਾ। ਪਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਦਾ ਉਲੰਘਣਾ ਕੀਤਾ ਗਿਆ ਹੈ।

Tags :
Exit mobile version