ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP ‘ਚ ਸ਼ਾਮਲ

| Edited By: Kusum Chopra

Nov 02, 2026 | 1:02 PM IST

ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਜ਼ਿਲ੍ਹੇ ਦੇ ਸਨੌਰ ਤੇ ਚੇਤਨ ਸਿੰਘ ਜੌੜਾਮਾਜਰਾ ਸਮਾਣਾ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਦੋਵਾਂ ਨੇ 1 ਨਵੰਬਰ ਨੂੰ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਦੋਵਾਂ ਨੇ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ, ਨਸ਼ਿਆਂ, ਭ੍ਰਿਸ਼ਟਾਚਾਰ ਤੇ ਕਾਨੂੰਨ ਵਿਵਸਥਾ ਸਮੇਤ ਕਈ ਮੁੱਦਿਆਂ 'ਤੇ ਸਵਾਲ ਚੁੱਕੇ ਸਨ।

ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ (AAP) ਤੋਂ ਅਸਤੀਫ਼ਾ ਦੇ ਕੇ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਗਏ ਹਨ। ਤਿੰਨਾਂ ਆਗੂਆਂ ਨੂੰ ਪੰਜਾਬ ਭਾਜਪਾ ਇੰਚਾਰਜ ਸਤੀਸ਼ ਪੂਨੀਆ ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ‘ਚ ਸ਼ਾਮਲ ਕਰਵਾਇਆ। ਇਸ ਮੌਕੇ ਭਾਜਪਾ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ।

Loading...
Unable to load recommendations.
Follow Us