ਜਲੰਧਰ ਵੈਸਟ ਤੋਂ AAP ਨੇ ਮੋਹਿੰਦਰ ਭਗਤ ਨੂੰ ਉਤਾਰਿਆ ਮੈਦਾਨ ‘ਚ, ਦਿੱਤੀ ਟਿਕਟ
ਜਲੰਧਰ ਵੈਸਟ ਵਿਧਾਨਸਭਾ ਹਲਕੇ ਦੀ ਉੱਪ ਚੋਣ 10 ਜੁਲਾਈ ਨੂੰ ਹੋਣ ਜਾ ਰਹੀ ਹੈ। ਇਸ ਜ਼ਿਮਨੀ ਚੋਣ ਲਈ ਆਪ ਤੋਂ ਬਾਅਦ ਹੁਣ ਭਾਜਪਾ ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸ਼ੀਤਲ ਅੰਗੁਰਾਲ ਤੇ ਭਰੋਸਾ ਪ੍ਰਗਟਾਇਆ ਹੈ ਅਤੇ ਉਨ੍ਹਾਂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਤਾਂ ਉੱਧਰ, ਆਪ ਪਾਰਟੀ ਨੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਪੁੱਤਰ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ।
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਚ ਹੋਣ ਵਾਲੀ ਜ਼ਿਮਨੀ ਚੋਣ ਲਈ ਆਪ ਨੇ ਭਾਜਪਾ ਛੱਡ ਕੇ ਆਏ ਮੋਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਮਹਿੰਦਰ ਭਗਤ ਸਾਬਕਾ ਭਾਜਪਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ। ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਮਜ਼ਬੂਤ ਪਕੜ ਹੈ। ਉਨ੍ਹਾਂ ਨੂੰ ਭਾਜਪਾ ਤੋਂ ਟਿਕਟ ਨਹੀਂ ਮਿਲੀ ਸੀ। ਉੱਧਰ, ਭਾਜਪਾ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ। ਸੂਬੇ ਚ ਆਪ ਦੀ ਸਰਕਾਰ ਹੈ ਅਤੇ ਅਸਤੀਫਾ ਦੇਣ ਵਾਲੇ ਵਿਧਾਇਕ ਸ਼ੀਤਲ ਅੰਗੁਰਲ (ਹੁਣ ਭਾਜਪਾ ਚ) ਵੀ ਆਪ ਤੋਂ ਹੀ ਹਨ। ਉਨ੍ਹਾਂ ਦੇ ਭਾਜਪਾ ਚ ਸ਼ਾਮਲ ਹੋਣ ਤੋਂ ਬਾਅਦ ਉਕਤ ਸੀਟ ਤੇ ਉਪ ਚੋਣ ਹੋ ਰਹੀ ਹੈ। ਮੋਹਿੰਦਰ ਭਗਤ 2023 ਵਿੱਚ ਹੋਈਆਂ ਲੋਕ ਸਭਾ ਉਪ ਚੋਣਾਂ ਦੌਰਾਨ ਭਾਜਪਾ ਛੱਡ ਕੇ ਆਪ ਵਿੱਚ ਸ਼ਾਮਲ ਹੋ ਗਏ ਸਨ। ਮਹਿੰਦਰ ਭਗਤ ਚੰਡੀਗੜ੍ਹ ਚ ਆਪ ਚ ਸ਼ਾਮਲ ਹੋ ਗਏ ਸਨ । ਮਹਿੰਦਰ ਦੇ ਪਿਤਾ ਚੁੰਨੀ ਲਾਲ ਭਗਤ ਪੰਜਾਬ ਭਾਜਪਾ ਦਾ ਵੱਡਾ ਚਿਹਰਾ ਸਨ।