Ludhiana West bypoll: ਲੁਧਿਆਣਾ ਪੱਛਮੀ ਉਪ ਚੋਣ ਤੋਂ ਪਹਿਲਾਂ ‘ਆਪ’ ਨੂੰ ਵੱਡਾ ਝਟਕਾ!

| Edited By: Isha Sharma

Jun 02, 2025 | 6:04 PM IST

ਇਸ ਚੋਣ ਨੂੰ ਸਾਰੀਆਂ ਪਾਰਟੀਆਂ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਮੰਨਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ, ਜਦੋਂ ਕਿ ਕਾਂਗਰਸ ਨੇ ਆਪਣੇ ਸੀਨੀਅਰ ਨੇਤਾ ਭਾਰਤ ਭੂਸ਼ਣ ਆਸ਼ੂ ਤੇ ਭਰੋਸਾ ਪ੍ਰਗਟ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਉਪਕਾਰ ਸਿੰਘ ਘੁੰਮਣ ਨੂੰ ਮੈਦਾਨ ਵਿੱਚ ਉਤਾਰਿਆ ਹੈ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

ਲੁਧਿਆਣਾ ਪੱਛਮੀ ਵਿਧਾਨ ਸਭਾ ਜਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜੀਵਨ ਗੁਪਤਾ ਨੇ ਅੱਜ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖ਼ਿਲ ਕਰ ਦਿੱਤਾ ਹੈ। ਇਸ ਮੌਕੇ ਉਹਨਾਂ ਨਾਲ ਸੂਬਾ ਭਾਜਪਾ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਕੁਮਾਰ ਰੂਪਾਨੀ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਵੀ ਮੌਜੂਦ ਰਹੇ।