ਪੰਜਾਬ ਨੂੰ ਡਰੱਗ ਮੁਕਤ ਬਣਾਏਗੀ AAP ਸਰਕਾਰ, ਨੌਜਵਾਨਾਂ ਦੇ ਲਏ ਜਾਣਗੇ ਸੈਂਪਲ
ਦੌਰੇ ਦੌਰਾਨ ਡਾ: ਬਲਬੀਰ ਸਿੰਘ ਨੇ ਮਾਡਲ ਨਸ਼ਾ ਛੁਡਾਊ ਕੇਂਦਰ ਵਿੱਚ ਨਸ਼ਾ ਛੱਡਣ ਲਈ ਦਾਖ਼ਲ ਨੌਜਵਾਨਾਂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਨਸ਼ਿਆਂ ਨੂੰ ਤਿਆਗ ਕੇ ਦੂਜਿਆਂ ਲਈ ਪ੍ਰੇਰਨਾ ਸਰੋਤ ਅਤੇ ਰੋਲ ਮਾਡਲ ਬਣਨ ਦਾ ਸੱਦਾ ਦਿੱਤਾ।
ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਇਰਾਦੇ ਨਾਲ ਹੁਣ ਨਵੀਂ ਪਹੁੰਚ ਨਾਲ ਕੰਮ ਕੀਤਾ ਜਾਵੇਗਾ। ਇਸ ਤਹਿਤ ਇਹ ਦੇਖਿਆ ਜਾਵੇਗਾ ਕਿ ਸੂਬੇ ਚ ਕਿਹੜੇ-ਕਿਹੜੇ ਨਸ਼ੇ ਅਤੇ ਉਨ੍ਹਾਂ ਦੀ ਵਰਤੋਂ ਹੁੰਦੀ ਹੈ। ਇਸ ਦੇ ਲਈ ਸਕੂਲੀ ਵਿਦਿਆਰਥੀਆਂ, ਨੌਜਵਾਨਾਂ ਆਦਿ ਦਾ ਸੈਂਪਲ ਸਰਵੇ ਕੀਤਾ ਜਾਵੇਗਾ। ਇਸ ਸਕੀਮ ਦੀ ਸ਼ੁਰੂਆਤ ਸਿਹਤ ਮੰਤਰੀ ਡਾ: ਬਲਬੀਰ ਸਿੰਘ ਪਟਿਆਲਾ ਤੋਂ ਕਰਨ ਜਾ ਰਹੇ ਹਨ। ਮੰਤਰੀ ਡਾ: ਬਲਬੀਰ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਇਸ ਸਰਵੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਪਹਿਚਾਣ ਅਤੇ ਰਿਹਾਇਸ਼ ਨੂੰ ਗੁਪਤ ਰੱਖਿਆ ਜਾਵੇਗਾ। ਕਿਉਂਕਿ ਇਸ ਸਕੀਮ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਹੈ। ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਬਲਿਊ ਪ੍ਰਿੰਟ ਤਿਆਰ ਕਰ ਲਿਆ ਗਿਆ ਹੈ। ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਮਨੋਰੋਗ ਵਿਭਾਗ ਦਾ ਦੌਰਾ ਕੀਤਾ।
Latest Videos