ਲੁਧਿਆਣਾ ਵਿੱਚ ਨਸ਼ਾ ਛੁਡਾਊ ਮੁਹਿੰਮ ਲਈ ‘ਆਪ’ ਸਰਕਾਰ ਦੀ ਵੱਡੀ ਪਹਿਲ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਵਿੱਚ ਸ਼ਾਮਲ ਹੋ ਗਏ ਹਨ। ਅਰਵਿੰਦ ਕੇਜਰੀਵਾਲ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸੜਕਾਂ ਤੇ ਉਤਰਨਗੇ, ਜਿਸ ਦੀ ਸ਼ੁਰੂਆਤ ਅੱਜ ਲੁਧਿਆਣਾ ਤੋਂ ਹੋ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ 2 ਅਪ੍ਰੈਲ ਨੂੰ ਲੁਧਿਆਣਾ ਵਿੱਚ ਨਸ਼ਿਆਂ ਵਿਰੁੱਧ ਇੱਕ ਪੈਦਲ ਮਾਰਚ ਕੱਢੀ। ਲੁਧਿਆਣਾ ਜ਼ਿਲ੍ਹਾ ਪੁਲਿਸ ਨੇ ਇਸ ਮਾਰਚ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ । ਸ਼ਹਿਰ ਦੀਆਂ ਸੜਕਾਂ ਤੇ 1000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ।