ਪੰਜਾਬ ‘ਚ 13 ਨਵੰਬਰ ਨੂੰ ਜ਼ਿਮਨੀ ਚੋਣਾਂ, ‘ਆਪ’ ਨੇ ਬੁਲਾਈ ਮੀਟਿੰਗ, ਸੰਦੀਪ ਪਾਠਕ ਨੇ ਦੱਸਿਆ ਪਲਾਨ!

| Edited By: Isha Sharma

Oct 24, 2024 | 3:58 PM

ਸੰਦੀਪ ਪਾਠਕ ਨੇ ਕਿਹਾ ਕਿ ਪਾਰਟੀ ਲੋਕਾਂ ਤੱਕ ਪਹੁੰਚਣ ਲਈ ਛੋਟੀਆਂ-ਛੋਟੀਆਂ ਮੀਟਿੰਗਾਂ ਦਾ ਸਹਾਰਾ ਲਵੇਗੀ। ਇਸ ਤੋਂ ਇਲਾਵਾ ਰੋਡ ਸ਼ੋਅ ਵੀ ਕੀਤੇ ਜਾਣਗੇ। ਆਉਣ ਵਾਲੇ ਕੁਝ ਹੀ ਦਿਨਾਂ ਵਿੱਚ ਪੂਰੀ ਯੋਜਨਾ ਤਿਆਰ ਕਰ ਲਈ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਇਨ੍ਹਾਂ ਚਾਰਾਂ ਸੀਟਾਂ ਤੇ ਚੋਣ ਪ੍ਰਚਾਰ ਕਰਨ ਲਈ ਆਉਣਗੇ।

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ (AAP) ਦੀ ਅਹਿਮ ਮੀਟਿੰਗ ਹੋਈ। ਕਰੀਬ ਦੋ ਘੰਟੇ ਚੱਲੀ ਇਸ ਮੀਟਿੰਗ ਵਿੱਚ ਸੀਐਮ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਸਕੱਤਰ ਸੰਦੀਪ ਪਾਠਕ ਮੌਜੂਦ ਸਨ। ਮੀਟਿੰਗ ਵਿੱਚ ਚਾਰੇ ਹਲਕਿਆਂ ਦੇ ਉਮੀਦਵਾਰਾਂ ਅਤੇ ਹੋਰ ਆਗੂਆਂ ਤੋਂ ਸਮੁੱਚੀ ਸਥਿਤੀ ਬਾਰੇ ਫੀਡਬੈਕ ਲਈ ਗਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਵਰਕਰ ਹਰ ਪਿੰਡ ਵਿੱਚ ਜਾ ਕੇ ਪ੍ਰਚਾਰ ਕਰਨਗੇ। ਇਸ ਦੌਰਾਨ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਗਏ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਸੰਦੀਪ ਪਾਠਕ ਨੇ ਕਿਹਾ ਕਿ ਜਨਤਾ ਜੋ ਵੀ ਚਾਹੁੰਦੀ ਹੈ, ਉਹ ਉਨ੍ਹਾਂ ਦੀਆਂ ਮੰਗਾਂ ਹਨ ਅਤੇ ਮੁੱਦੇ ਹਨ, ਅਸੀਂ ਉਨ੍ਹਾਂ ਨੂੰ ਲੈ ਕੇ ਹੀ ਜਾਵਾਂਗੇ।