Delhi Elections: ਦਿੱਲੀ ਚੋਣਾਂ ਲਈ AAP ਦੀ ਪਹਿਲੀ ਲਿਸਟ ਜਾਰੀ
Delhi Elections: ਦਿੱਲੀ ਦੀਆਂ ਸਾਰੀਆਂ 70 ਵਿਧਾਨ ਸਭਾ ਸੀਟਾਂ ਤੇ ਫਰਵਰੀ ਚ ਚੋਣਾਂ ਹੋ ਸਕਦੀਆਂ ਹਨ। ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ 2025 ਨੂੰ ਖਤਮ ਹੋਵੇਗਾ। ਹਾਲਾਂਕਿ ਇਸ ਤੋਂ ਪਹਿਲਾਂ ਕਿਸੇ ਵੀ ਸਮੇਂ ਚੋਣਾਂ ਹੋ ਸਕਦੀਆਂ ਹਨ। ਇਸ ਸਮੇਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ।
ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। AAP ਦੀ ਅੱਜ ਪੀਏਸੀ ਦੀ ਮੀਟਿੰਗ ਹੈ। ਇਸ ਬੈਠਕ ਚ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਾਰੀ ਕੀਤੀ ਜਾ ਸਕਦੀ ਹੈ। ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅਜੇ ਐਲਾਨ ਨਹੀਂ ਹੋਇਆ ਹੈ ਪਰ ਇਸ ਤੋਂ ਪਹਿਲਾਂ ਦਿੱਲੀ ਵਿੱਚ ਪਾਰਟੀ ਆਗੂਆਂ ਦੀ ਤਬਦੀਲੀ ਸ਼ੁਰੂ ਹੋ ਗਈ ਹੈ।ਹਾਲ ਹੀ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਦਿੱਲੀ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ, ਜਦੋਂ ਕਿ ਭਾਜਪਾ ਦੇ ਸਾਬਕਾ ਆਗੂ ਅਤੇ ਦੋ ਵਾਰ ਵਿਧਾਇਕ ਰਹਿ ਚੁੱਕੇ ਅਨਿਤ ਝਾਅ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਤੋਂ ਪਹਿਲਾਂ ਭਾਜਪਾ ਦੇ ਸਾਬਕਾ ਵਿਧਾਇਕ ਬ੍ਰਹਮ ਸਿੰਘ ਤੰਵਰ ਵੀ ਆਪ ਵਿੱਚ ਸ਼ਾਮਲ ਹੋ ਗਏ ਸਨ। ਉਹ ਤਿੰਨ ਵਾਰ ਵਿਧਾਇਕ ਅਤੇ ਤਿੰਨ ਵਾਰ ਕੌਂਸਲਰ ਵੀ ਰਹਿ ਚੁੱਕੇ ਹਨ।rvind k
Latest Videos