‘ਆਪ’ ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਨੂੰ ਲੱਗਦਾ ਹੈ ਕਿ ਆਉਣ ਵਾਲੇ ਦਿਨਾਂ 'ਚ ਆਮ ਆਦਮੀ ਪਾਰਟੀ ਉਨ੍ਹਾਂ ਲਈ ਵੱਡੀ ਚੁਣੌਤੀ ਬਣ ਸਕਦੀ ਹੈ। ਇਸ ਲਈ ਉਹ ਸਾਡੀ ਪਾਰਟੀ ਨੂੰ ਕੁਚਲ ਕੇ ਖ਼ਤਮ ਕਰਨਾ ਚਾਹੁੰਦੇ ਹਨ। ਪਰ ਇਹ ਖਤਮ ਹੋਣ ਵਾਲਾ ਨਹੀਂ ਹੈ। ਆਮ ਆਦਮੀ ਪਾਰਟੀ ਇੱਕ ਵਿਚਾਰ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਆਦਮੀ ਪਾਰਟੀ ਨੂੰ ਪੂਰੀ ਤਰ੍ਹਾਂ ਤਬਾਹ ਕਰਨ ਦਾ ਕੰਮ ਕੀਤਾ ਹੈ। ਇਸ ਦੇ ਲਈ ਉਨ੍ਹਾਂ ਨੇ ਆਪਰੇਸ਼ਨ ਝਾੜੂ ਸ਼ੁਰੂ ਕੀਤਾ ਹੈ। ਕੇਜਰੀਵਾਲ ਨੇ ਕਿਹਾ ਸਾਨੂੰ ਇਹ ਕਿਵੇਂ ਪਤਾ? ਕੇਜਰੀਵਾਲ ਨੇ ਕਿਹਾ ਕਿ ਲੋਕ ਅਕਸਰ ਪੀਐਮ ਮੋਦੀ ਨੂੰ ਮਿਲਣ ਜਾਂਦੇ ਹਨ ਅਤੇ ਸਾਨੂੰ ਵੀ ਮਿਲਦੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਬਹੁਤ ਤੇਜ਼ੀ ਨਾਲ ਵਧ ਰਹੀ ਹੈ। ਦੇਸ਼ ਵਿੱਚ ਆਪ ਵਰਕਰਾਂ ਅਤੇ ਆਗੂਆਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਦੇ ਲਈ ਉਨ੍ਹਾਂ ਨੇ ਹੁਣ ਤੋਂ ਹੀ ਆਮ ਆਦਮੀ ਪਾਰਟੀ ਨੂੰ ਖਤਮ ਕਰਨ ਦੀ ਯੋਜਨਾ ਬਣਾਈ ਹੈ। ਵੀਡੀਓ ਦੇਖੋ