ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਚ AAP ਦੀ ਜਿੱਤ, ਮੰਤਰੀ ਚੀਮਾ ਨੇ ਕਹੀ ਇਹ ਵੱਡੀ ਗੱਲ
ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਲੁਧਿਆਣਾ ਵੈਸਟ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ AAP ਸੈਮੀਫਾਇਨਲ ਵਿੱਚ ਜਿੱਤੀ ਹੈ ਅਤੇ 2027 ਵਿੱਚ ਵੀ ਸ਼ਾਨਦਾਰ ਜਿੱਤ ਦਰਜ ਕਰੇਗੀ। ਉਨ੍ਹਾਂ ਨੇ ਕਿਹਾ ਕਿ ਸੰਜੀਵ ਅਰੋੜਾ ਦੇ ਕੰਮ ਅਤੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਨੂੰ ਦੇਖ ਕੇ ਲੋਕਾਂ ਨੇ ਵੋਟ ਪਾਈ ਹੈ।
ਲੁਧਿਆਣਾ ਪੱਛਮੀ ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਜਿਸ ‘ਤੇ ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ ਲੁਧਿਆਣਾ ਦੀ ਜਿੱਤ ਲਈ ਲੁਧਿਆਣਾ ਦੇ ਸਾਰੇ ਵੋਟਰਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਸਾਰੇ ਪਾਰਟੀ ਆਗੂਆਂ, ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਸੰਜੀਵ ਅਰੋੜਾ ਅਤੇ ਸਾਰੇ ਪਾਰਟੀ ਵਰਕਰਾਂ ਨੂੰ ਵਧਾਈਆਂ। ਇਹ ਪਾਰਟੀ, ਸਰਕਾਰ, ਸਾਡੇ ਕੰਮ, ਸਾਡੀਆਂ ਨੀਤੀਆਂ ਦੀ ਜਿੱਤ ਹੈ… ਮੈਨੂੰ ਲੱਗਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ, ‘ਆਪ’ 2027 ਵਿੱਚ ਪੰਜਾਬ ਵਿੱਚ ਦੁਬਾਰਾ ਸਰਕਾਰ ਬਣਾਏਗੀ…”
Published on: Jun 23, 2025 06:03 PM