ਆਪ’ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਪਹੁੰਚੇ ਨਾਰੀ ਨਿਕੇਤਨ, ਦੇਖੋ Video
'ਆਪ' ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨਾਰੀ ਨਿਕੇਤਨ ਪਹੁੰਚੇ। ਜਿੱਥੇ ਸੰਸਥਾ ਵੱਲੋਂ ਬੱਚਿਆਂ ਨੂੰ ਦਿੱਤੀ ਜਾ ਰਹੀ ਸਿੱਖਿਆ ਅਤੇ ਦੇਖਭਾਲ ਦਾ ਮੁਆਇਨਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸੰਸਥਾ ਤਿਆਗੇ ਬੱਚਿਆਂ ਨੂੰ ਇੱਕ ਉੱਜਵਲ ਭਵਿੱਖ ਪ੍ਰਦਾਨ ਕਰ ਰਹੀ ਹੈ।
‘ਆਪ’ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨਾਰੀ ਨਿਕੇਤਨ ਪਹੁੰਚੇ। ਜਿੱਥੇ ਸੰਸਥਾ ਵੱਲੋਂ ਬੱਚਿਆਂ ਨੂੰ ਦਿੱਤੀ ਜਾ ਰਹੀ ਸਿੱਖਿਆ ਅਤੇ ਦੇਖਭਾਲ ਦਾ ਮੁਆਇਨਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸੰਸਥਾ ਤਿਆਗੇ ਬੱਚਿਆਂ ਨੂੰ ਇੱਕ ਉੱਜਵਲ ਭਵਿੱਖ ਪ੍ਰਦਾਨ ਕਰ ਰਹੀ ਹੈ। ਸਿੱਖਿਆ ਬਾਰੇ ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਸਕੂਲਾਂ ਵਿੱਚ ਕੰਮ ਲਗਾਤਾਰ ਚੱਲ ਰਿਹਾ ਹੈ। ਉਪ ਚੋਣ ਬਾਰੇ ਅਮਨ ਅਰੋੜਾ ਨੇ ਕਿਹਾ ਕਿ ‘ਆਪ’ ਪਾਰਟੀ ਦੇ ਸੰਜੀਵ ਅਰੋੜਾ ਇਸ ਉਪ ਚੋਣ ਨੂੰ ਜਿੱਤਣਗੇ। ਇਸ ਮੁਕਾਬਲੇ ਬਾਰੇ ਉਨ੍ਹਾਂ ਕਿਹਾ ਕਿ ਪਿਛਲੇ 3 ਸਾਲਾਂ ਵਿੱਚ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ, ਜਿਸ ਤਰ੍ਹਾਂ ਲੋਕਾਂ ਨੇ ਜਲੰਧਰ ਪੱਛਮੀ ਹਲਕੇ ਵਿੱਚ ਕੈਬਨਿਟ ਮੰਤਰੀ ਨੂੰ ਜਿਤਾਇਆ ਸੀ, ਹੁਣ ਲੋਕ ਲੁਧਿਆਣਾ ਪੱਛਮੀ ਹਲਕੇ ਵਿੱਚ ਵੀ ਸੰਜੀਵ ਅਰੋੜਾ ਨੂੰ ਜਿਤਾਉਣਗੇ।