ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਮੌਕੇ ਪੰਜ ਹਜ਼ਾਰ ਦੇ ਕਰੀਬ ਪੁਲੀਸ ਅਧਿਕਾਰੀ ਤੇ ਮੁਲਾਜ਼ਮ ਤਾਇਨਾਤ
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਪਿੰਡ ਬਾਦਲ ਸਥਿਤ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿਖੇ ਹੋ ਰਿਹਾ ਹੈ। ਸਾਬਕਾ ਮੁੱਖ ਮੰਤਰੀ ਬਾਦਲ ਦੇ ਅੰਤਿਮ ਅਰਦਾਸ ਸਮਾਗਮ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਹੋਰ ਦਿੱਗਜ ਨੇਤਾਵਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਜਿਸ ਕਾਰਨ ਪਿੰਡ ਬਾਦਲ ਵਿੱਚ ਤਿੰਨ ਆਰਜ਼ੀ ਅਤੇ ਇੱਕ ਸਥਾਈ ਹੈਲੀਪੈਡ ਵੀ ਤਿਆਰ ਕੀਤਾ ਗਿਆ ਹੈ।ਇਸ ਕਰਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ- ਸਮਾਗਮ ਵਾਲੀ ਥਾਂ 'ਤੇ ਪੰਜ ਹਜ਼ਾਰ ਦੇ ਕਰੀਬ ਪੁਲਿਸ ਅਧਿਕਾਰੀ ਤੇ ਕਰਮਚਾਰੀ ਤਾਇਨਾਤ ਕੀਤੇ ਜਾਣਗੇ।
ਸ਼੍ਰੋਮਣੀ ਅਕਾਲੀ ਦਲ(Shiromani Akali Dal) ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ(Prakash Singh Badal) ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਪਿੰਡ ਬਾਦਲ ਸਥਿਤ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿਖੇ ਹੋ ਰਿਹਾ ਹੈ। ਸਾਬਕਾ ਮੁੱਖ ਮੰਤਰੀ ਬਾਦਲ ਦੇ ਅੰਤਿਮ ਅਰਦਾਸ ਸਮਾਗਮ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ(Amit Shah), ਰੱਖਿਆ ਮੰਤਰੀ ਰਾਜਨਾਥ ਸਿੰਘ(Rajnath singh) ਅਤੇ ਹੋਰ ਦਿੱਗਜ ਨੇਤਾਵਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਜਿਸ ਕਾਰਨ ਪਿੰਡ ਬਾਦਲ ਵਿੱਚ ਤਿੰਨ ਆਰਜ਼ੀ ਅਤੇ ਇੱਕ ਸਥਾਈ ਹੈਲੀਪੈਡ ਵੀ ਤਿਆਰ ਕੀਤਾ ਗਿਆ ਹੈ।
ਪਿੰਡ ਬਾਦਲ, ਲੰਬੀ ਦੇ ਖੇਡ ਸਟੇਡੀਅਮ ਅਤੇ ਪਿੰਡ ਕਲਚਰਣੀ ਵਿਖੇ ਆਰਜ਼ੀ ਹੈਲੀਪੈਡ ਬਣਾਏ ਗਏ ਹਨ। ਜਦਕਿ ਬਠਿੰਡਾ ਹਵਾਈ ਅੱਡੇ ਨੂੰ ਪੱਕੇ ਤੌਰ ਤੇ ਰੱਖਿਆ ਗਿਆ ਹੈ। ਹੈਲੀਪੈਡ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਸਖ਼ਤ ਕਰ ਦਿੱਤੇ ਗਏ ਹਨ। ਤਕਨੀਕੀ ਟੀਮ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ- ਸਮਾਗਮ ਵਾਲੀ ਥਾਂ ‘ਤੇ ਪੰਜ ਹਜ਼ਾਰ ਦੇ ਕਰੀਬ ਪੁਲਿਸ ਅਧਿਕਾਰੀ ਤੇ ਕਰਮਚਾਰੀ ਤਾਇਨਾਤ ਕੀਤੇ ਜਾਣਗੇ।
ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਬੱਬੂ ਮਾਨ(Babbu Mann) ਮੰਗਲਵਾਰ ਨੂੰ ਪਿੰਡ ਬਾਦਲ ਪਹੁੰਚੇ, ਜਿੱਥੇ ਉਨ੍ਹਾਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਪੰਜਾਬੀ ਅਦਾਕਾਰ ਅਮਿਤੋਜ ਮਾਨ ਵੀ ਪਹੁੰਚੇ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅਸਥੀ ਵਿਸਰਜਨ ਬੁੱਧਵਾਰ ਨੂੰ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਨੇੜੇ ਅਸਤ ਘਾਟ ਵਿਖੇ ਕੀਤਾ ਗਿਆ। ਅਸਥੀਆਂ ਵਿਸਰਜਨ ਤੋਂ ਪਹਿਲਾਂ ਗੁਰੂ ਮਰਿਯਾਦਾ ਅਨੁਸਾਰ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ 1970 ਤੋਂ 1971 ਅਤੇ ਫਿਰ 1977 ਤੋਂ 1980 ਤੱਕ ਸੂਬੇ ਦੇ ਮੁੱਖ ਮੰਤਰੀ ਰਹੇ। ਇਸ ਤੋਂ ਬਾਅਦ ਉਹ 1997 ਤੋਂ 2002 ਤੱਕ ਅਤੇ 2007 ਤੋਂ 2017 ਤੱਕ ਪੰਜਾਬ ਰਾਜ ਦੇ ਮੁੱਖ ਮੰਤਰੀ ਰਹੇ। ਉਹ 1995 ਤੋਂ 2008 ਤੱਕ ਪਾਰਟੀ ਦੇ ਪ੍ਰਧਾਨ ਰਹੇ। ਅਤੇ ਹੁਣ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਪ੍ਰਧਾਨ ਹਨ। ਭਾਰਤ ਸਰਕਾਰ ਨੇ ਪ੍ਰਕਾਸ਼ ਸਿੰਘ ਬਾਦਲ ਨੂੰ 2015 ਵਿੱਚ ਦੂਜੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ, ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ।