ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਕੀਤੀ ਗਈ ਕਾਰਵਾਈ, ਜਾਣੋ ਕੀ ਹੈ ਪੁਰਾ ਮਾਮਲਾ
ਬੁਧਵਾਰ ਸਵੇਰੇ ਵਿਜੀਲੈਂਸ ਦੀ ਟੀਮ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਅਧਿਕਾਰੀ ਉਨ੍ਹਾਂ ਨੂੰ ਮੁਹਾਲੀ ਲੈ ਕੇ ਆਏ ਹਨ। ਇਸ ਮਾਮਲੇ ਤੇ ਹੁਣ ਸਿਆਸਤ ਵੀ ਭੱਖ ਗਈ ਹੈ।
ਬੁਧਵਾਰ ਸਵੇਰੇ ਵਿਜੀਲੈਂਸ ਦੀ ਟੀਮ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਅਧਿਕਾਰੀ ਉਨ੍ਹਾਂ ਨੂੰ ਮੁਹਾਲੀ ਲੈ ਕੇ ਆਏ ਹਨ। ਇਸ ਮਾਮਲੇ ਤੇ ਹੁਣ ਸਿਆਸਤ ਵੀ ਭੱਖ ਗਈ ਹੈ। ਇਸ ਵਿਚਾਲੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਬਿਆਨ ਸਾਹਮਣੇ ਆਏ ਹਨ। ਸਾਰਿਆਂ ਦਾ ਕਹਿਣਾ ਹੈ ਕਿ ਸੂਬੇ ਵਿੱਚ ਨਸ਼ਾ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਹਾਲ ਵਿੱਚ ਬਖਸ਼ਿਆ ਨਹੀਂ ਜਾਵੇਗਾ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਸੰਦੇਸ਼ ਦਿੰਦਿਆ ਕਿਹਾ ਹੈ ਕਿ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ ਫਿਰ ਭਾਵੇਂ ਉਹ ਸਾਬਕਾ ਮੰਤਰੀ ਹੋਵੇ ਜਾ ਕੋਈ ਵੱਡੀ ਹਸਤੀ।