ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ ‘ਚ ਹੋਏ ਸਨ ਸ਼ਾਮਲ
ਭਾਰਤ ਵਿੱਚ ਵਿਦੇਸ਼ੀ ਨਾਗਰਿਕਾਂ ਦੇ ਦਾਖ਼ਲੇ, ਰਹਿਣ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਨਿਯੰਤਰਿਤ ਕਰਨ ਲਈ ਇਮੀਗ੍ਰੇਸ਼ਨ ਐਂਡ ਫੌਰਨਰਜ਼ ਐਕਟ, 2025 (Immigration and Foreigners Act, 2025) ਲਾਗੂ ਹੈ।
ਅਦਾਕਾਰ ਇਮਰਾਨ ਖਾਨ ਨੂੰ ਮੁੰਬਈ ਪੁਲਿਸ ਨੇ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ ਭਾਰਤ ਛੱਡਣ ਦੇ ਨਿਰਦੇਸ਼ ਦਿੱਤੇ ਹਨ। ਇਮਰਾਨ ਖਾਨ 10 ਅਕਤੂਬਰ ਨੂੰ ਮੁੰਬਈ ਦੇ ਅਗਸਤ ਕ੍ਰਾਂਤੀ ਮੈਦਾਨ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕੀਤੇ ਗਏ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਸਨ। ਇਮਰਾਨ ਦਾ ਜਨਮ ਅਮਰੀਕਾ ਦੇ ਵਿਸਕਾਨਸਿਨ ਵਿੱਚ ਹੋਇਆ ਸੀ। ਜਨਮ ਤੋਂ ਹੀ ਉਨ੍ਹਾਂ ਕੋਲ ਅਮਰੀਕੀ ਨਾਗਰਿਕਤਾ ਅਤੇ ਅਮਰੀਕੀ ਪਾਸਪੋਰਟ ਹੈ। ਉਹ ਕਾਨੂੰਨੀ ਤੌਰ ਤੇ ਭਾਰਤ ਦੇ ਨਾਗਰਿਕ ਨਹੀਂ ਹਨ। ਭਾਰਤ ਵਿੱਚ ਰਹਿਣ ਅਤੇ ਕੰਮ ਕਰਨ ਲਈ ਉਹ ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ (OCI) ਕਾਰਡ ਦੀ ਵਰਤੋਂ ਕਰਦੇ ਹਨ। ਵੇਖੋ ਵੀਡੀਓ…
Published on: Oct 15, 2026 02:52 PM
Follow Us
Latest Videos
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼