ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਭਾਵੁਕ ਹੋਏ ਬਲਕੌਰ ਸਿੰਘ, ਝਲਕਿਆ ਪੁੱਤ ਦੇ ਦੂਰ ਹੋਣ ਦਾ ਦੁੱਖ Punjabi news - TV9 Punjabi

ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਭਾਵੁਕ ਹੋਏ ਬਲਕੌਰ ਸਿੰਘ, ਝਲਕਿਆ ਪੁੱਤ ਦੇ ਦੂਰ ਹੋਣ ਦਾ ਦੁੱਖ

Updated On: 

15 Mar 2023 16:40 PM

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਸਰਕਾਰ ਤੇ ਸਾਧਿਆ ਨਿਸ਼ਾਨਾ ਕਿਹਾ ਕਿ ਮੇਰੇ ਪੁੱਤ ਦੇ ਆਰੋਪੀਆਂ ਨੂੰ ਅਜੇ ਤੱਕ ਫੜਿਆ ਨਹੀਂ ਗਿਆ ਹੈ ਅਤੇ ਸਰਕਾਰ ਸਿਰਫ਼ ਗੋਲੀਆਂ ਚਲਾਉਣ ਵਾਲਿਆਂ ਨੂੰ ਫ਼ੜ੍ਹ ਕੇ ਮਾਮਲਾ ਦੱਬਾਣਾ ਚਾਹੁੰਦੀ ਹੈ।

Follow Us On

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਹੱਤਿਆ ਨੂੰ 10 ਮਹੀਨੇ ਹੋ ਗਏ ਹਨ ਅੱਜੇ ਵੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਲਗਾਤਾਰ ਸਿੱਧੂ ਦੇ ਘਰ ਆਉਂਦੇ ਹਨ ਇਸ ਦੌਰਾਨ ਸਿੱਧੂ ਦੇ ਮਾਤਾ-ਪਿਤਾ ਘਰ ਆਏ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹਨ। ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਐਤਵਾਰ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਘਰ ਆਏ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਇਸ ਮਾਮਲੇ ਵਿੱਚ ਆਰੋਪੀਆਂ ਨੂੰ ਅਜੇ ਤੱਕ ਫੜਿਆ ਨਹੀਂ ਗਿਆ ਹੈ ਅਤੇ ਸਰਕਾਰ ਸਿਰਫ਼ ਗੋਲੀਆਂ ਚਲਾਉਣ ਵਾਲਿਆਂ ਨੂੰ ਫ਼ੜ੍ਹ ਕੇ ਮਾਮਲਾ ਦੱਬਾਣਾ ਚਾਹੁੰਦੀ ਹੈ। ਸਾਜ਼ਿਸ਼ਕਰਤਾਵਾਂ ਨੂੰ ਅਜੇ ਤੱਕ ਫੜਿਆ ਨਹੀਂ ਗਿਆ ਹੈ ਬੱਸ ਗੋਲੀਆਂ ਚਲਾਉਣ ਵਾਲਿਆਂ ਨੂੰ ਕਾਬੂ ਕਰਕੇ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਨੂੰਨ ਸਭ ਲਈ ਇੱਕ ਹੋਣਾ ਚਾਹੀਦਾ ਹੈ ਉਹ ਸੰਵਿਧਾਨ ਵਿੱਤ ਵਿਸ਼ਵਾਸ ਰੱਖਦੇ ਹਨ ਤੇ ਇਨਸਾਫ ਦੇ ਲਈ ਲੜਦੇ ਰਹਿਣਗੇ। ਇਸ ਮੌਕੇ ਉਨ੍ਹਾਂ ਸਿੱਧੂ ਦੇ ਪ੍ਰਸ਼ੰਸਕਾ ਨੂੰ ਕਿਹਾ ਕਿ ਸਰਕਾਰ ਤੋਂ ਕੋਈ ਵੀ ਉਮੀਦ ਨਹੀਂ ਹੈ ਬੱਸ ਉਹ ਉਨ੍ਹਾਂ ਦੇ ਪਰਿਵਾਰ ਨਾਲ ਜੁੜੇ ਰਹਿਣ।

Exit mobile version