ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
ਸਿੱਧੂ ਦਾ U-Turn,ਨਿੰਮ-ਹਲਦੀ ਵਾਲੇ ਬਿਆਨ 'ਤੇ ਬੋਲੇ- ਡਾਕਟਰਾਂ ਦਾ ਇਲਾਜ਼ ਸਭ ਤੋਂ ਪਹਿਲਾਂ

ਸਿੱਧੂ ਦਾ U-Turn,ਨਿੰਮ-ਹਲਦੀ ਵਾਲੇ ਬਿਆਨ ‘ਤੇ ਬੋਲੇ- ਡਾਕਟਰਾਂ ਦਾ ਇਲਾਜ਼ ਸਭ ਤੋਂ ਪਹਿਲਾਂ

tv9-punjabi
TV9 Punjabi | Updated On: 25 Nov 2024 17:08 PM

ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਕੰਨਫਰੈਂਸ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਦੀ ਪਤਨੀ ਹੁਣ ਕੈਂਸਰ ਮੁਕਤ ਹੈ। ਉਨ੍ਹਾਂ ਦੀ ਪਤਨੀ ਕੈਂਸਰ ਨਿੰਮ, ਹਲਦੀ, ਨਿੰਬੂ ਅਤੇ ਆਂਵਲਾ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨ ਨਾਲ ਠੀਕ ਹੋ ਗਈ। ਸਿੱਧੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਤਨੀ ਨੇ ਇਨ੍ਹਾਂ ਘਰੇਲੂ ਨੁਸਖਿਆਂ ਨਾਲ ਕੈਂਸਰ ਨੂੰ ਹਰਾਇਆ ਹੈ। ਸਿੱਧੂ ਦਾ ਇਹ ਬਿਆਨ ਸੋਸ਼ਲ ਮੀਡੀਆ ਤੇ ਵੀ ਕਾਫੀ ਵਾਇਰਲ ਹੋਇਆ।

ਭਾਰਤੀ ਟੀਮ ਦੇ ਸਾਬਕਾ ਕ੍ਰਿਕਟ ਖਿਡਾਰੀ ਤੇ ਕਾਂਗਰਸ ਪਾਰਟੀ ਦੇ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੀ ਪਤਨੀ ਦੇ ਕੈਂਸਰ ਦੇ ਇਲਾਜ਼ ਲਈ ਆਯੁਰਵੇਦ ਦੇ ਇਸਤੇਮਾਲ ਵਾਲੇ ਬਿਆਨ ਤੋਂ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਡਾਕਟਰ ਦਾ ਇਲਾਜ਼ ਸਰਵਉੱਚ (ਸਭ ਤੋਂ ਪਹਿਲਾਂ) ਹੁੰਦਾ ਹੈ। ਨਵਜੋਤ ਸਿੱਧੂ ਅੰਮ੍ਰਿਤਸਰ ਵਿੱਚ ਆਪਣੀ ਪਤਨੀ ਨਾਲ ਬਾਹਰ ਘੁੰਮਣ ਆਏ ਹੋਏ ਸਨ। ਉਨ੍ਹਾਂ ਨੇ ਸੋਸ਼ਲ ਮੀਡਆ ਤੇ ਇਸ ਦੀ ਵੀਡੀਓ ਵੀ ਸਾਂਝੀ ਕੀਤੀ ਹੈ। ਨਵਜੋਤ ਸਿੰਘ ਸਿੱਧੂ ਪਤਨੀ ਨਵਜੋਤ ਕੌਰ ਸਿੱਧੂ ਦੇ ਠੀਕ ਹੋਣ ਤੋਂ ਬਾਅਦ ਵੀਡੀਓ ਚ ਬਹੁੱਤ ਖੁਸ਼ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਇਸ ਦੌਰਾਨ ਆਪਣੀ ਪਤਨੀ ਲਈ ਗਾਣਾ ਵੀ ਗਾਇਆ। ਉਨ੍ਹਾਂ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਘੁੰਮਦੇ ਹੋਏ ਵੀਡੀਓ ਸ਼ੇਅਰ ਕੀਤੀ ਹੈ, ਇਸੇ ਵੀਡੀਓ ਵਿੱਚ ਉਹ ਕਹਿ ਰਹੇ ਹਨ ਕਿ ਡਾਕਟਰੀ ਇਲਾਜ਼ ਸਭ ਤੋਂ ਪਹਿਲਾਂ ਹੁੰਦਾ ਹੈ, ਪਰ ਇਲਾਜ਼ ਦੇ ਨਾਲ ਕੀ ਕਰਨਾ ਚਾਹੀਦਾ ਹੈ, ਇਹ ਸਭ ਕੁੱਝ ਦੱਸਾਂਗਾ। ਇਸ ਲਈ ਕਿਸੇ ਕੋਲ ਇੱਕ ਪੈਸਾ ਨਹੀਂ ਲਵਾਂਗਾ ਤੇ ਮੋਟੀਵੇਸ਼ਨਲ ਟਾਕ ਕਰਾਂਗਾ। ਇਸ ਦੇ ਲਈ ਬਹੁੱਤ ਪੈਸੇ ਮਿਲਦੇ ਹਨ, ਪਰ ਮੈਂ ਇੱਕ ਪੈਸਾ ਨਹੀਂ ਲਵਾਂਗਾ।

Published on: Nov 25, 2024 05:07 PM