ਅਕਾਲੀ ਦਲ ਦਾ 65 ਸਾਲਾਂ ਦਾ ਸਫਰ ਖਤਮ ਕਰਕੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਫੜਿਆ ਭਾਜਪਾ ਦਾ ਹੱਥ! Punjabi news - TV9 Punjabi

ਅਕਾਲੀ ਦਲ ਦਾ 65 ਸਾਲਾਂ ਦਾ ਸਫਰ ਖਤਮ ਕਰਕੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਫੜਿਆ ਭਾਜਪਾ ਦਾ ਹੱਥ!

Published: 

05 May 2023 15:53 PM

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੇ ਬਦਲਾਅ ਦੇਖਣ ਨੂੰ ਮਿਲ ਰਹੇ ਹਨ।ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਬੀਤੇ ਦਿਨ ਭਾਜਪਾ ਵਿੱਚ ਸ਼ਾਮਲ ਹੋ ਗਏ। ਅਟਵਾਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਚਰਨਜੀਤ ਸਿੰਘ ਅਟਵਾਲ ਨੇ ਦਿੱਲੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਲਿੱਤੀ। ਚਰਨਜੀਤ ਸਿੰਘ ਅਟਵਾਲ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

Follow Us On

ਜਲੰਧਰ ਲੋਕ ਸਭਾ ਜ਼ਿਮਨੀ ਚੋਣ(Jalandhar Bypoll) ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਵੱਡੇ ਬਦਲਾਅ ਦੇਖਣ ਨੂੰ ਮਿਲ ਰਹੇ ਹਨ।ਸ਼੍ਰੋਮਣੀ ਅਕਾਲੀ ਦਲ(SAD) ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ(Charanjeet Singh Atwal) ਬੀਤੇ ਦਿਨ ਭਾਜਪਾ ਵਿੱਚ ਸ਼ਾਮਲ ਹੋ ਗਏ। ਅਟਵਾਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਚਰਨਜੀਤ ਸਿੰਘ ਅਟਵਾਲ ਨੇ ਦਿੱਲੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਲਿੱਤੀ। ਚਰਨਜੀਤ ਸਿੰਘ ਅਟਵਾਲ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਜਾਣਕਾਰੀ ਲਈ ਦੱਸ ਦੇਈਏ ਕਿ ਚਰਨਜੀਤ ਸਿੰਘ ਅਟਵਾਲ(Charanjeet Singh Atwal) ਦਾ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋ ਚੁੱਕਾ ਹੈ। ਭਾਜਪਾ ਵਿੱਚ ਸ਼ਾਮਲ ਹੋਣ ਦੇ ਨਾਲ ਹੀ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ। ਜਦੋਂ ਤੋਂ ਇੰਦਰ ਇਕਬਾਲ ਸਿੰਘ ਅਟਵਾਲ(Iqbaal Singh Atwal) ਭਾਜਪਾ ਵਿਚ ਸ਼ਾਮਲ ਹੋਏ ਹਨ, ਉਦੋਂ ਤੋਂ ਹੀ ਲਗਾਤਾਰ ਚਰਚਾ ਸੀ ਕਿ ਉਨ੍ਹਾਂ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਵੀ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ।

ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਤਿੰਨ ਵਾਰ ਵਿਧਾਨ ਸਭਾ ਦਾ ਮੈਂਬਰ ਬਣਨ ਦਾ ਮੌਕਾ ਮਿਲਿਆ ਹੈ। 10 ਵਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣਨ ਦਾ ਮੌਕਾ ਮਿਲਿਆ। ਇਸ ਦੇ ਨਾਲ ਹੀ ਉਹ ਦੋ ਵਾਰ ਪੰਜਾਬ ਤੋਂ ਸੰਸਦ ਮੈਂਬਰ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੇਰੇ ਬੱਚਿਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਅਗਵਾਈ ਵਿੱਚ ਕੰਮ ਕਰਨ ਦਾ ਫੈਸਲਾ ਕੀਤਾ ਹੈ, ਉਦੋਂ ਤੋਂ ਭਾਜਪਾ ਵਿੱਚ ਸ਼ਾਮਲ ਹੋਣਾ ਮੇਰਾ ਨੈਤਿਕ ਫਰਜ਼ ਬਣ ਗਿਆ।

Exit mobile version