2 ਸਾਲ ਬਾਅਦ ਮੁੜ ਸਿੱਧੂ ਮੂਸੇਵਾਲਾ ਦੇ ਘਰ ਆਈਆਂ ਖੁਸ਼ੀਆਂ, ਨਿੱਕੇ ਸਿੱਧੂ ਨਾਲ ਭਰੀ ਮਾਤਾ ਚਰਨ ਕੌਰ ਦੀ ਗੋਦ
ਸਿੱਧੂ ਮੂਸੇਵਾਲਾ ਦੇ ਪਰਿਵਾਰ ਲਈ ਅੱਜ ਦਾ ਦਿਨ ਮੁੜ ਖੁਸ਼ਿਆਂ ਲੈਕੇ ਆਇਆ ਹੈ। ਜਾਣਕਾਰੀ ਅਨੁਸਾਰ ਬਲਕੌਰ ਸਿੰਘ ਸਿੱਧੂ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਸਿੱਧੂ ਦੇ ਪਰਿਵਾਰ ਵੱਲੋਂ ਸ਼ੋਸ਼ਲ ਮੀਡੀਆ ਪਲੇਟਫਾਰਮ ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਗਿਆ ਕਿ ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।
ਸਿੱਧੂ ਮੂਸੇਵਾਲਾ ਦੇ ਪਰਿਵਾਰ ਲਈ ਅੱਜ ਦਾ ਦਿਨ ਮੁੜ ਖੁਸ਼ੀਆਂ ਲੈਕੇ ਆਇਆ ਹੈ। ਜਾਣਕਾਰੀ ਅਨੁਸਾਰ ਬਲਕੌਰ ਸਿੰਘ ਸਿੱਧੂ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਬੱਚੇ ਦੇ ਜਨਮ ਤੋਂ ਬਾਅਦ ਪਰਿਵਾਰ ਨੇ ਕਿਹਾ ਕਿ ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। 29 ਮਈ 2022 ਨੂੰ ਪੰਜਾਬੀ ਗਾਇਕ ਸ਼ੁਭਦੀਪ ਉਰਫ ਸਿੱਧੂ ਮੂਸੇਵਾਲਾ ਨੂੰ ਮਾਨਸਾ ਨੇੜੇ ਇੱਕ ਪਿੰਡ ਵਿੱਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦਰਅਸਲ ਸਿੱਧੂ ਆਪਣੇ ਕਿਸੇ ਕੰਮ ਨੂੰ ਲੈਕੇ ਮੂਸਾ ਪਿੰਡ ਤੋਂ ਨਿਕਲਿਆ ਸੀ। ਉੱਧਰ ਤਾਕ ਵਿੱਚ ਬੈਠਕੇ ਸ਼ੂਟਰਾਂ ਨੇ ਉਸ ਦੀ ਕਾਰ ਨੂੰ ਘੇਰਾ ਪਾਕੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ ਸੀ।ਜਿਸ ਵਿੱਚ ਸਿੱਧੂ ਦੀ ਮੌਤ ਹੋ ਗਈ ਸੀ। ਜਾਂਚ ਦੌਰਾਨ ਸਾਹਮਣੇ ਆਇਆ ਸੀ ਇਹਨਾਂ ਸ਼ੂਟਰਾਂ ਦਾ ਸਬੰਧ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸੀ।