ਕਾਲਾ ਧਨੌਲਾ ਐਨਕਾਊਂਟਰ: 60 ਤੋਂ ਵੱਧ ਕੇਸ, ਕਤਲ ਦੀ ਕੋਸ਼ਿਸ਼, ਜਾਣੋ ਕਿੰਨਾ ਕਾਲਾ ਸੀ ਇਤਿਹਾਸ?

| Edited By: Isha Sharma

Feb 19, 2024 | 5:23 PM

ਬਡਬਰ ਨੇੜੇ ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਗੋਲੀਆਂ ਚਲਾ ਦਿੱਤੀਆਂ। ਦੱਸ ਦਈਏ ਕਿ ਕਾਲਾ ਧਨੌਲਾ ਏ-ਕੈਟਾਗਰੀ ਦਾ ਗੈਂਗਸਟਰ ਸੀ। ਇਸ ਦੌਰਾਨ ਇੰਸਪੈਕਟਰ ਪੁਸ਼ਪਿੰਦਰ ਸਿੰਘ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਇੱਕ ਸਬ-ਇੰਸਪੈਕਟਰ ਜਸਪ੍ਰੀਤ ਸਿੰਘ ਵੀ ਜ਼ਖ਼ਮੀ ਹੋ ਗਿਆ। ਦੋਵਾਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ।

ਬਰਨਾਲਾ ਚ ਗੈਂਗਸਟਰ ਕਾਲਾ ਧਨੌਲਾ ਪੁਲਿਸ ਨੇ ਐਨਕਾਊਂਟਰ ਵਿੱਚ ਮਾਰਿਆ ਗਿਆ ਹੈ। ਇਹ ਮੁਕਾਬਲਾ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਕੀਤਾ ਗਿਆ ਸੀ। ਗੁਰਮੀਤ ਸਿੰਘ ਮਾਨ ਉਰਫ਼ ਕਾਲਾ ਧਨੌਲਾ ਇੱਕ ਹਿਸਟਰੀਸ਼ੀਟਰ ਸੀ, ਜੋ ਇੱਕ ਕਾਂਗਰਸੀ ਆਗੂ ਤੇ ਹਮਲੇ ਤੋਂ ਇਲਾਵਾ 50 ਤੋਂ ਵੱਧ ਗੰਭੀਰ ਮਾਮਲਿਆਂ ਵਿੱਚ ਲੋੜੀਂਦਾ ਸੀ। ਪੰਜਾਬ ਪੁਲਿਸ ਦੀ ਗੈਂਗਸਟਰ ਟਾਸਕ ਫੋਰਸ ਨੇ ਉਸ ਵੇਲੇ ਉਸ ਦਾ ਸਾਹਮਣਾ ਕੀਤਾ ਜਦੋਂ ਉਹ ਬਰਨਾਲਾ ਤੋਂ ਸੰਗਰੂਰ ਵੱਲ ਜਾ ਰਿਹਾ ਸੀ।