Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO
ਹਾਦਸੇ ਬਾਰੇ ਏਅਰ ਇੰਡੀਆ ਦਾ ਬਿਆਨ ਸਾਹਮਣੇ ਆਇਆ ਹੈ। ਏਅਰ ਇੰਡੀਆ ਦੇ ਬੁਲਾਰੇ ਨੇ ਕਿਹਾ ਕਿ ਅਹਿਮਦਾਬਾਦ ਤੋਂ ਲੰਡਨ ਗੈਟਵਿਕ ਜਾ ਰਹੀ AI171 ਫਲਾਈਟ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਵੇਲੇ, ਅਸੀਂ ਘਟਨਾ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਹਾਂ ਅਤੇ ਜਲਦੀ ਤੋਂ ਜਲਦੀ http://airindia.com ਅਤੇ ਸਾਡੇ x ਹੈਂਡਲ (https://x.com/airindia) ਤੇ ਹੋਰ ਜਾਣਕਾਰੀ ਸਾਂਝੀ ਕਰਾਂਗੇ।
ਗੁਜਰਾਤ ਦੇ ਅਹਿਮਦਾਬਾਦ ਵਿੱਚ ਵੀਰਵਾਰ ਨੂੰ ਇੱਕ ਵੱਡਾ ਜਹਾਜ਼ ਹਾਦਸਾ ਵਾਪਰ ਗਿਆ। ਯਾਤਰੀਆਂ ਨੂੰ ਲੈ ਕੇ ਜਾ ਰਿਹਾ ਏਅਰ ਇੰਡੀਆ ਦਾ [Dream Liner AI-171 ਜਹਾਜ਼ ਟੇਕ ਆਫ ਕਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਅਹਿਮਦਾਬਾਦ ਤੋਂ ਲੰਡਨ ਜਾ ਰਹੇ ਇਸ ਜਹਾਜ਼ ਦਾ ਪਿਛਲਾ ਹਿੱਸਾ ਟੇਕ ਆਫ ਦੇ ਦੌਰਾਨ ਦਰਖਤ ਨਾਲ ਟਕਰਾ ਗਿਆ ਅਤੇ ਇਹ ਰਿਹਾਇਸ਼ੀ ਇਲਾਕੇ ਵਿੱਚ ਡਿੱਗ ਗਿਆ। ANI ਦੇ ਅਨੁਸਾਰ, ਜਹਾਜ਼ ਵਿੱਚ 2 ਪਾਇਲਟ ਅਤੇ 10 ਕਰੂ ਮੈਂਬਰਾਂ ਸਮੇਤ ਕੁੱਲ 252 ਲੋਕ ਸਵਾਰ ਸਨ। ਜਾਣਕਾਰੀ ਮਿਲਦਿਆਂ ਹੀ ਮੌਕੇ ਤੇ ਅੱਗ ਬੁਝਾਓ ਦਸਤੇ ਦੀਆਂ ਕਈ ਗੱਡੀਆਂ ਮੌਕੇ ਤੇ ਮੌਜੂਦ ਹਨ। ਫਿਲਹਾਲ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। NDRF ਦੀਆਂ 2 ਟੀਮਾਂ ਅਤੇ NSG ਦੀ ਇੱਕ ਟੀਮ ਵੀ ਮੌਕੇ ਤੇ ਮੌਜੂਦ ਹਨ। ਦੇਖੋ VIDEO
Published on: Jun 12, 2025 02:56 PM
Latest Videos
ਪੰਜਾਬ ਹਰਿਆਣਾ ਹਿਮਾਚਲ ਦੀ ਕਮਾਨ ਸੰਭਾਲਣਗੇ ਪ੍ਰਿਯੰਕਾ ਗਾਂਧੀ! ਕੀ ਚੱਲ ਰਿਹਾ ਕਾਂਗਰਸ ਦੇ ਅੰਦਰਖਾਣੇ? ਜਾਣੋ...
ਮਨਾਲੀ ਬਰਫਬਾਰੀ: ਨਵੇਂ ਸਾਲ ਦੇ ਰੋਮਾਂਚ ਦੇ ਨਾਲ ਟ੍ਰੈਫਿਕ ਜਾਮ ਦਾ ਦਰਦ, ਵੋਖੋ VIDEO
ਅਕਾਲੀ ਦਲ ਦਾ ਬੀਜੇਪੀ ਨਾਲ ਹੋਵੇਗਾ ਗੱਠਜੋੜ! ਜਾਣੋ ਕੀ ਬੋਲੇ AAP ਵਿਧਾਇਕ ਕੁਲਦੀਪ ਧਾਲੀਵਾਲ?
Major Changes in India 2026: 1 ਜਨਵਰੀ, 2026 ਤੋਂ ਬਦਲਣਗੇ ਕਈ ਨਿਯਮ , ਤੁਹਾਡੀ ਜੇਬ ਅਤੇ ਜਿੰਦਗੀ 'ਤੇ ਪਵੇਗਾ ਸਿੱਧਾ ਅਸਰ