CM ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਕਿਵੇਂ ਹੋਏ ਪਤਿਤ ਸਿੱਖ? ਆਦੇਸ਼ ‘ਤੇ ਹੋਵੇ ਵਿਚਾਰ, ਕੀ ਬੋਲੇ DSGMC ਦੇ ਚੇਅਰਮੈਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮੰਜੀਤ ਸਿੰਘ ਭੋਮਾ ਦਾ ਕਹਿਣਾ ਹੈ ਕਿ ਇਹ ਪਹਿਲੀ ਵਾਰ ਹੈ ਕਿ ਜਿਨ੍ਹੇ ਕੇਸ-ਦਾੜ੍ਹੀ ਕਤਲ ਕਰਵਾਈ ਹੋਵੇ, ਉਸਨੂੰ ਅਕਾਲ ਤਖਤ ਤੇ ਤਲਬ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਾਂ ਤਾਂ ਸੀਐਮ ਭਗਵੰਤ ਮਾਨ ਨੇ ਅੰਮ੍ਰਿਤ ਛੱਕਿਆ ਹੈ ਇਸ ਲਈ ਬਜਰ ਗਲਤੀ ਕਰਨ ਦਾ ਤਾਂ ਸਵਾਲ ਹੀ ਨਹੀਂ ਪੈਦਾ ਹੁੰਦਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮੰਜੀਤ ਸਿੰਘ ਭੋਮਾ ਦਾ ਕਹਿਣਾ ਹੈ ਕਿ ਇਹ ਪਹਿਲੀ ਵਾਰ ਹੈ ਕਿ ਜਿਨ੍ਹੇ ਕੇਸ-ਦਾੜ੍ਹੀ ਕਤਲ ਕਰਵਾਈ ਹੋਵੇ, ਉਸਨੂੰ ਅਕਾਲ ਤਖਤ ਤੇ ਤਲਬ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਾਂ ਤਾਂ ਸੀਐਮ ਭਗਵੰਤ ਮਾਨ ਨੇ ਅੰਮ੍ਰਿਤ ਛੱਕਿਆ ਹੈ ਇਸ ਲਈ ਬਜਰ ਗਲਤੀ ਕਰਨ ਦਾ ਤਾਂ ਸਵਾਲ ਹੀ ਨਹੀਂ ਪੈਦਾ ਹੁੰਦਾ। ਅਤੇ ਨਾ ਹੀ ਉਹ ਪਤਿਤ ਸਿੱਖ ਦੇ ਦਾਇਰੇ ਵਿੱਚ ਨਹੀਂ ਆਉਂਦੇ। ਟੀਵੀ9 ਪੰਜਾਬੀ ਨਾਲ ਖਾਸ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪਹਿਲਾਂ ਜਿਨ੍ਹਾਂ ਨੂੰ ਤਲਬ ਕੀਤਾ ਗਿਆ ਸੀ, ਉਹ ਸਾਬਤ ਸੂਰਤ ਸਿੱਖ ਸਨ, ਪਰ ਇਸ ਵਾਰ ਜੋ ਅਕਾਲ ਤਖਤ ਵੱਲੋਂ ਸੀਐਮ ਭਗਵੰਤ ਮਾਨ ਨੂੰ ਤਲਬ ਕੀਤਾ ਗਿਆ ਹੈ, ਉਹ ਸਮਝ ਤੋਂ ਪਰੇ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਲਾਹ ਹੈ ਕਿ ਸਾਰੇ ਮਾਹਿਰਾਂ ਦੀ ਸਲਾਹ ਲੈ ਕੇ ਹੀ ਇਸ ਮਾਮਲੇ ਵਿੱਚ ਅੱਗੇ ਵੱਧਣਾ ਚਾਹੀਦਾ ਹੈ। ਮੰਜੀਤ ਸਿੰਘ ਨੇ ਹੋਰ ਵੀ ਕਈ ਮੁੱਦਿਆਂ ਤੇ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕੀਤੇ ਹਨ। ਵੇਖੋ ਵੀਡੀਓ…
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ