ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਨੇ ਕਿਸੇ ਗਠਜੋੜ ਦੀ ਲੋੜ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਭਾਜਪਾ ਨੂੰ ਜੇਕਰ ਪੰਜਾਬ ਚ ਸਰਕਾਰ ਬਣਾਉਣੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰ ਲੈਣਾ ਚਾਹੀਦਾ ਹੈ।
ਪੰਜਾਬ ਦੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਬਲਾਕ ਸਮਿਤੀ ਅਤੇ ਜਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਬੈਠਕ ਬੁਲਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਨੂੰ ਲੈ ਕੇ ਬੀਜੇਪੀ ਪੂਰੀ ਤਰ੍ਹਾਂ ਨਾਲ ਤਿਆਰ ਹੈ। ਨਾਲ ਹੀ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਅਕਾਲੀ-ਭਾਜਪਾ ਗਠਜੋੜ ਦੀ ਜਰੂਰਤ ਤੇ ਦਿੱਤੇ ਜੋਰ ਨੂੰ ਉਨ੍ਹਾਂ ਦਾ ਨਿੱਜੀ ਬਿਆਨ ਦੱਸਦਿਆਂ ਕਿਹਾ ਕਿ ਪਾਰਟੀ ਪੰਜਾਬ ਦੀ ਸਾਰੀਆਂ 117 ਸੀਟਾਂ ਤੇ ਇਕੱਲਿਆਂ ਹੀ ਚੋਣ ਲੜਨ ਨੂੰ ਲੈ ਕੇ ਤਿਆਰ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਨੇ ਕਿਸੇ ਗਠਜੋੜ ਦੀ ਲੋੜ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਭਾਜਪਾ ਨੂੰ ਜੇਕਰ ਪੰਜਾਬ ਚ ਸਰਕਾਰ ਬਣਾਉਣੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰ ਲੈਣਾ ਚਾਹੀਦਾ ਹੈ। ਨਹੀਂ ਤਾਂ 2027 ਤਾਂ ਕਿ 2032 ਤੇ 2037 ਵੀ ਭੁੱਲ ਜਾਓ। ਵੇਖੋ ਵੀਡੀਓ..
Published on: Dec 02, 2025 02:09 PM IST
