ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ, ਦਲਜੀਤ ਚੀਮਾ ਨੇ ਦੱਸਿਆ ਚੋਣਾਂ ਲਈ ਕੀ ਹੈ ਪਲਾਨ ?

ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ, ਦਲਜੀਤ ਚੀਮਾ ਨੇ ਦੱਸਿਆ ਚੋਣਾਂ ਲਈ ਕੀ ਹੈ ਪਲਾਨ ?

tv9-punjabi
TV9 Punjabi | Published: 20 Jan 2025 17:36 PM

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ 20 ਜਨਵਰੀ ਤੋਂ 25 ਮਾਰਚ ਤੱਕ ਚਲਾਈ ਜਾਵੇਗੀ। 25 ਲੱਖ ਮੈਂਬਰ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਲਈ ਸਾਰੇ ਹਲਕਿਆਂ ਲਈ ਇੰਚਾਰਜਾਂ ਦੀ ਡਿਊਟੀ ਲਗਾਈ ਗਈ ਹੈ। ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਇਹ ਸੀਟ ਖਾਲੀ ਹੋਣ ਕਾਰਨ 1 ਮਾਰਚ ਨੂੰ ਨਵੇਂ ਮੁਖੀ ਦੀ ਚੋਣ ਕੀਤੀ ਜਾਵੇਗੀ।

ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਨਾਲ ਨਵੇਂ ਮੈਂਬਰ ਜੋੜ ਲਈ ਅੱਜ ਤੋਂ ਮੈਂਬਰਸ਼ਿਪ ਅਭਿਆਨ ਸ਼ੁਰੂ ਕਰ ਦਿੱਤਾ ਹੈ। ਜੋ ਪੰਜਾਬ ਦੇ ਤਕਰੀਬਨ ਹਰ ਇੱਕ ਪਿੰਡ ਵਿੱਚ ਚੱਲੇਗੀ। ਇਸੇ ਮੈਂਬਰਸ਼ਿਪ ਅਭਿਆਨ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿੰਡ ਬਾਦਲ ਵਿਖੇ ਮੁੜ ਤੋਂ ਪਾਰਟੀ ਦੀ ਮੈਂਬਰਸਿੱਪ ਹਾਸਿਲ ਕੀਤੀ।ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਵਾਂਗ ਖੁਦ ਨੂੰ ਮਜ਼ਬੂਤ ਕਰਕੇ ਖੜ੍ਹਾ ਕਰਨਾ ਚਾਹੁੰਦਾ ਹੈ। ਅਕਾਲੀ ਦਲ ਦੀ ਲੀਡਰਸ਼ਿਪ ਚਾਹੁੰਦੀ ਹੈ ਕਿ ਲੋਕਾਂ ਦਾ ਵਿਸ਼ਵਾਸ ਮੁੜ ਵਾਪਿਸ ਅਕਾਲੀ ਦਲ ਵਿੱਚ ਕਾਇਮ ਕੀਤਾ ਜਾਵੇ ਜੋਕਿ ਪਿਛਲੇ ਸਮੇਂ ਦੌਰਾਨ ਘੱਟ ਹੋਇਆ ਸੀ। ਦੂਜੇ ਪਾਸੇ, ਹਰਿਆਣਾ ਸਿੱਖ ਮੈਨੇਜਮੈਂਟ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਵਿੱਚ ਵੀ ਪਾਰਟੀ ਅਤੇ ਇਸਦੇ ਸਹਿਯੋਗੀਆਂ ਦੇ ਨਤੀਜੇ ਬਹੁਤ ਵਧੀਆ ਰਹੇ ਹਨ। ਪਾਰਟੀ ਆਗੂ ਵੀ ਇਸ ਤੋਂ ਉਤਸ਼ਾਹਿਤ ਹਨ।