ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?

ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?

tv9-punjabi
TV9 Punjabi | Updated On: 03 Jul 2025 18:07 PM

ਬਿਕਰਮ ਮਜੀਠਿਆ ਵੱਲੋਂ ਦਾਇਰ ਪਟੀਸ਼ਨ ਚ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾ ਦਿੰਦੇ ਹੋਏ ਰਿਮਾਂਡ ਦੇ ਆਰਡਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਮਜੀਠਿਆ ਦੇ ਵਕੀਲਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਤੇ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕੇਸ ਸੁਪਰੀਮ ਕੋਰਟ ਵੱਲੋਂ ਰੱਦ ਕਰ ਦਿੱਤੀ ਰਿਪੋਰਟ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ।

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠਿਆ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਫ਼ਿਲਹਾਲ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਦੇ ਵਕੀਲਾਂ ਵੱਲੋਂ ਗ੍ਰਿਫ਼ਤਾਰੀ ਨੂੰ ਗਲਤ ਦੱਸਿਆ ਗਿਆ ਸੀ। ਹਾਈਕੋਰਟ ਨੇ ਸੁਣਵਾਈ ਕਰਦੇ ਹੋਏ ਕਿਹਾ ਕੱਲ੍ਹ ਮਜੀਠਿਆ ਦਾ ਦੋਬਾਰਾ ਰਿਮਾਂਡ ਦਿੱਤਾ ਗਿਆ, ਪਰ ਅਜੇ ਤੱਕ ਮੁਹਾਲੀ ਕੋਰਟ ਨੇ ਨਵੇਂ ਰਿਮਾਂਡ ਆਰਡਰ ਜਾਰੀ ਨਹੀਂ ਕੀਤੇ ਹਨ। ਇਸ ਤੇ ਸਰਕਾਰੀ ਵਕੀਲ ਨੇ ਕਿਹਾ ਕਿ ਅੱਜ ਦੁਪਹਿਰ ਤੱਕ ਇਹ ਆਰਡਰ ਜਾਰੀ ਕਰ ਦਿੱਤੇ ਜਾਣਗੇ। ਇਸ ਤੋਂ ਬਾਅਦ ਅਦਾਲਤ ਨੇ ਇਹ ਸੁਣਵਾਈ ਕੱਲ੍ਹ ਨੂੰ ਦੋਬਾਰਾ ਕਰਨ ਦੇ ਆਦੇਸ਼ ਦਿੱਤੇ ਹਨ। ਮਜੀਠਿਆ ਦੇ ਵਕੀਲ ਨੇ ਦੱਸਿਆ ਕਿ ਰਿਮਾਂਡ ਆਰਡਰ ਨਹੀਂ ਆਇਆ ਹੈ, ਇਸ ਕਰਕੇ ਕੱਲ੍ਹ ਨੂੰ ਸੁਣਵਾਈ ਹੋਵੇਗੀ।

Published on: Jul 03, 2025 06:02 PM