ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ

| Edited By: Kusum Chopra

| Nov 19, 2026 | 6:14 PM IST

ਉਨ੍ਹਾਂ ਕਿਹਾ ਕਿ ਨਿੱਜੀ ਖੇਤਰ 'ਚ ਤਕਰੀਬਨ ਸਾਢੇ ਲੱਖ ਨੌਕਰੀਆਂ ਪੈਦਾ ਕੀਤੀਆਂ ਗਈਆਂ ਹਨ। ਜੇਕਰ ਕੋਈ ਵਿਅਕਤੀ ਨਿਰਾਸ਼ਾ ਕਾਰਨ ਆਪਣਾ ਘਰ ਛੱਡ ਕੇ ਪਰਵਾਸ ਕਰਦਾ ਹੈ ਤਾਂ ਇਹ ਗਲਤ ਰੁਝਾਨ ਹੈ। ਅਸੀਂ ਇਸ ਰੁਝਾਨ ਨੂੰ ਕਾਫ਼ੀ ਹੱਦ ਤੱਕ ਖ਼ਤਮ ਕੀਤਾ ਹੈ। ਹੁਣ ਇੱਥੋਂ ਦੇ ਨੌਜਵਾਨਾਂ ਨੂੰ ਵੀ ਵਿਸ਼ਵਾਸ ਹੋ ਗਿਆ ਹੈ ਕਿ ਉਨ੍ਹਾਂ ਨੂੰ ਆਪਣੀ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀ ਮਿਲੇਗੀ।

V9 ਨੈੱਟਵਰਕ ਦੇ ‘ਸੱਤਾ ਸੰਮੇਲਨ ਪੰਜਾਬ’ ਪ੍ਰੋਗਰਾਮ ‘ਚ ਆਮ ਆਦਮੀ ਪਾਰਟੀ (AAP) ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਹ ਕਹੀਏ ਕਿ ਮੁੱਖ ਮੰਤਰੀ ਭਗਵੰਤ ਮਾਨ ਜਾਂ ਪੁਲਿਸ ਡੀਜੀਪੀ 100 ਫ਼ੀਸਦੀ ਨਸ਼ਾ ਖ਼ਤਮ ਕਰ ਦੇਣਗੇ ਤਾਂ ਅਜਿਹਾ ਕਦੇ ਨਹੀਂ ਹੋ ਸਕਦਾ। ਇਹ ਉਦੋਂ ਹੀ ਸੰਭਵ ਹੈ ਜਦੋਂ ਪੰਜਾਬ ਦੇ ਤਿੰਨ ਕਰੋੜ ਲੋਕ ਮੋਢੇ ਨਾਲ ਮੋਢਾ ਜੋੜ ਕੇ ਇਸ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰਨਗੇ। ਵੇਖੋ ਵੀਡੀਓ…

Published on: Nov 19, 2026 06:14 PM IST
Loading...
Unable to load recommendations.
Follow Us