BJP ‘ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਸ ਵੀ ਸੂਬੇ ਵਿੱਚ ਚੋਣਾਂ ਨੇੜੇ ਆਉਂਦੀਆਂ ਹਨ, ਭਾਰਤੀ ਜਨਤਾ ਪਾਰਟੀ ਸਭ ਤੋਂ ਪਹਿਲਾਂ ਆਪਣੇ 'ਉੱਡਣ ਦਸਤੇ' ਭਾਵ ਈ.ਡੀ., ਸੀ.ਬੀ.ਆਈ. ਅਤੇ ਇਨਕਮ ਟੈਕਸ ਵਿਭਾਗ ਨੂੰ ਉੱਥੇ ਭੇਜ ਕੇ ਵਿਰੋਧੀ ਧਿਰਾਂ ਖ਼ਿਲਾਫ਼ ਮਨਘੜਤ ਕਹਾਣੀਆਂ ਬਣਾਉਂਦੀ ਹੈ।
ਆਮ ਆਦਮੀ ਪਾਰਟੀ (ਆਪ) ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ‘ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕਾ ਡਾ. ਅਮਨਦੀਪ ਕੌਰ ਨੇ ਇੱਕ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ‘ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਵਿਰੋਧੀਆਂ ਨੂੰ ਡਰਾਉਣ-ਧਮਕਾਉਣ ਦੇ ਗੰਭੀਰ ਦੋਸ਼ ਲਾਏ।
Published on: Nov 06, 2026 05:05 PM IST
Loading...
Unable to load recommendations.
Follow Us
