ਮੈਂ ਸੁੱਚਾ ਸਿੰਘ ਲੰਗਾਹ ਨਹੀਂ… ਮੇਰਾ ਪੱਖ ਸੁਣਨਾ ਚਾਹੀਦਾ ਸੀ…ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ ‘ਤੇ ਚੁੱਕੇ ਸਵਾਲ
ਅਮਰਜੀਤ ਚਾਵਲਾ ਨੇ ਕਿਹਾ ਕਿ ਪੰਥ ਲਈ ਉਨ੍ਹਾਂ ਦੀ 35 ਸਾਲ ਦੀ ਸੇਵਾ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਾਮਲੇ 'ਚ ਇਕਤਰਫ਼ਾ ਫ਼ੈਸਲਾ ਲਿਆ ਗਿਆ, ਜਦਕਿ ਫ਼ੈਸਲਾ ਲੈਣ ਤੋਂ ਪਹਿਲਾਂ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਮਿਲਣਾ ਚਾਹੀਦਾ ਸੀ।
ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਉਨ੍ਹਾਂ ਖ਼ਿਲਾਫ਼ ਲਏ ਗਏ ਫ਼ੈਸਲੇ ‘ਤੇ ਸਵਾਲ ਚੁੱਕੇ ਹਨ। ਚਾਵਲਾ ਨੇ ਕਿਹਾ ਕਿ ਜਥੇਦਾਰ ਨੂੰ ਉਨ੍ਹਾਂ ਖ਼ਿਲਾਫ਼ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਉਨ੍ਹਾਂ ਦਾ ਪੱਖ ਸੁਣਨਾ ਚਾਹੀਦਾ ਸੀ।ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਲੋਂ ਐਤਵਾਰ ਨੂੰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਫ਼ੈਸਲਾ ਸੁਣਾਇਆ ਗਿਆ ਸੀ। ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਅਮਰਜੀਤ ਸਿੰਘ ਚਾਵਲਾ ਤੇ ਮਲਕੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ‘ਚੋਂ ਛੇਕਣ ਦਾ ਐਲਾਨ ਕੀਤਾ ਗਿਆ ਸੀ।
Published on: Sep 21, 2026 12:02 PM
Follow Us
Latest Videos
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ