ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
ਡਾ: ਅੰਬੇਡਕਰ ਦਾ ਬੁੱਤ ਤੋੜਨ ਤੇ ਦਲਿਤ ਜਥੇਬੰਦੀਆਂ ਵਿੱਚ ਰੋਸ, ਗ੍ਰਿਫ਼ਤ ਚ ਮੁਲਜ਼ਮ

ਡਾ: ਅੰਬੇਡਕਰ ਦਾ ਬੁੱਤ ਤੋੜਨ ਤੇ ਦਲਿਤ ਜਥੇਬੰਦੀਆਂ ਵਿੱਚ ਰੋਸ, ਗ੍ਰਿਫ਼ਤ ਚ ਮੁਲਜ਼ਮ

tv9-punjabi
TV9 Punjabi | Published: 27 Jan 2025 16:53 PM

ਲੋਕਾਂ ਨੇ ਨੌਜਵਾਨ ਨੂੰ ਫੜ ਕੇ ਕੁੱਟਮਾਰ ਕੀਤੀ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਇਹ ਘਟਨਾ ਥਾਣੇ ਤੋਂ ਕਰੀਬ 150 ਮੀਟਰ ਦੀ ਦੂਰੀ ਤੇ ਹੈਰੀਟੇਜ ਸਟਰੀਟ ਤੇ ਵਾਪਰੀ। ਮੁਲਜ਼ਮ ਦੀ ਪਛਾਣ ਪ੍ਰਕਾਸ਼ ਵਾਸੀ ਧਰਮਕੋਟ, ਅੰਮ੍ਰਿਤਸਰ ਵਜੋਂ ਹੋਈ ਹੈ। ਉਹ ਵੀ ਦਲਿਤ ਭਾਈਚਾਰੇ ਤੋਂ ਆਉਂਦਾ ਹੈ।

ਅੰਮ੍ਰਿਤਸਰ ਵਿੱਚ ਬੀਤੇ ਦਿਨ ਇੱਕ ਨੌਜਵਾਨ ਨੇ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਨੌਜਵਾਨ ਬੁੱਤ ਨੂੰ ਹਾਰ ਪਾਉਣ ਲਈ ਲਗਾਈ ਪੌੜੀ ਤੇ ਚੜ੍ਹ ਗਿਆ। ਉਸ ਨੇ ਮੂਰਤੀ ਤੇ ਹਥੌੜੇ ਨਾਲ ਵਾਰ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਬੁੱਤ ਟੁੱਟ ਗਿਆ। ਉਸ ਨੇ 24 ਸਕਿੰਟਾਂ ਵਿੱਚ 8 ਵਾਰ ਹਮਲਾ ਕੀਤਾ। ਉਸ ਨੇ ਬੁੱਤ ਦੇ ਨੇੜੇ ਰੱਖੀ ਸੰਵਿਧਾਨ ਦੀ ਮੂਰਤੀ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ।