Amit Shah exclusive interview: ਪੰਜਾਬ ‘ਚ ਇਕੱਲੇ ਚੋਣ ਲੜਨ ਨਾਲ ਪਾਰਟੀ ਨੂੰ ਹੋਵੇਗਾ ਫਾਇਦਾ -ਅਮਿਤ ਸ਼ਾਹ
ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਅਮਿਤ ਸ਼ਾਹ ਨੇ TV9 ਨਾਲ ਖਾਸ ਗੱਲਬਾਤ ਕੀਤੀ। ਉਨ੍ਹਾਂ ਵਿਰੋਧੀ ਧਿਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਵਿਰੋਧੀ ਗਠਜੋੜ ਪੂਰੀ ਤਰ੍ਹਾਂ ਟੁੱਟ ਚੁੱਕਾ ਹੈ। ਕਈ ਰਾਜ ਅਜਿਹੇ ਹਨ ਜਿੱਥੇ ਵਿਰੋਧੀ ਗਠਜੋੜ ਵਿੱਚ ਸ਼ਾਮਲ ਸਿਆਸੀ ਪਾਰਟੀਆਂ ਇੱਕ-ਦੂਜੇ ਖ਼ਿਲਾਫ਼ ਚੋਣਾਂ ਲੜ ਰਹੀਆਂ ਹਨ।
ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ TV9 ਨਾਲ ਖਾਸ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਨੂੰ ਖਤਮ ਨਹੀਂ ਕਰਨਾ ਚਾਹੁੰਦੇ। ਸਗੋਂ ਅਸੀਂ ਆਪਣੀ ਪਾਰਟੀ ਅਤੇ ਜਥੇਬੰਦੀ ਨੂੰ ਅੱਗੇ ਲੈ ਕੇ ਜਾਣਾ ਚਾਹੁੰਦੇ ਹਾਂ। ਭਾਜਪਾ ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ ਜਿੱਤ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਗਠਜੋੜ ਤੋਂ ਬਾਅਦ ਵੀ ਵਿਰੋਧੀ ਧਿਰ ਨਿਰਾਸ਼ ਨਜ਼ਰ ਆ ਰਹੀ ਹੈ। ਜੇਕਰ ਗਠਜੋੜ ਹੁੰਦਾ ਤਾਂ ਇਹ ਪੂਰੇ ਦੇਸ਼ ਵਿੱਚ ਹੋਣਾ ਸੀ। ਇਸ ਤਰ੍ਹਾਂ ਦੀ ਚੀਜ਼ ਨੂੰ ਗਠਜੋੜ ਨਹੀਂ ਕਿਹਾ ਜਾਂਦਾ। ਵੀਡੀਓ ਦੇਖੋ
Latest Videos